ਪੜਚੋਲ ਕਰੋ

Gold Silver Price: ਸੋਨੇ ਦੇ ਰੇਟ 'ਚ ਮੁੜ ਉਛਾਲ, ਚਾਂਦੀ ਵੀ ਹੋਈ ਮਹਿੰਗੀ

Gold Silver Price on 20 June 2024: ਜੇਕਰ ਤੁਸੀਂ ਵੀਰਵਾਰ ਨੂੰ ਸੋਨਾ-ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਤੁਹਾਡੇ ਲਈ ਅਹਿਮ ਖਬਰ ਹੈ। ਅੱਜ ਤੁਹਾਨੂੰ ਸੋਨੇ ਤੇ ਚਾਂਦੀ ਦੀ ਖਰੀਦਦਾਰੀ ਲਈ ਜ਼ਿਆਦਾ ਪੈਸਾ

Gold Silver Price on 20 June 2024: ਜੇਕਰ ਤੁਸੀਂ ਵੀਰਵਾਰ ਨੂੰ ਸੋਨਾ-ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਤੁਹਾਡੇ ਲਈ ਅਹਿਮ ਖਬਰ ਹੈ। ਅੱਜ ਤੁਹਾਨੂੰ ਸੋਨੇ ਤੇ ਚਾਂਦੀ ਦੀ ਖਰੀਦਦਾਰੀ ਲਈ ਜ਼ਿਆਦਾ ਪੈਸਾ ਖਰਚ ਕਰਨਾ ਹੋਵੇਗਾ। ਦੋਵੇਂ ਧਾਤਾਂ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਹੈ। 

ਫਿਊਚਰ ਬਾਜ਼ਾਰ ਯਾਨੀ ਮਲਟੀ ਕਮੋਡਿਟੀ ਐਕਸਚੇਂਜ 'ਤੇ ਸੋਨਾ ਤੇ ਚਾਂਦੀ ਦੋਵੇਂ ਹਰੇ ਨਿਸ਼ਾਨ 'ਤੇ ਬਣੇ ਹੋਏ ਹਨ। 20 ਜੂਨ, 2024 ਨੂੰ ਚਾਂਦੀ ਦੀਆਂ ਕੀਮਤਾਂ ਵਿੱਚ ਵੱਡਾ ਉਛਾਲ ਦਰਜ ਕੀਤੀ ਗਿਆ ਤੇ ਇਹ ਕੱਲ੍ਹ ਦੇ ਮੁਕਾਬਲੇ 1400 ਰੁਪਏ ਪ੍ਰਤੀ ਕਿਲੋਗ੍ਰਾਮ ਮਹਿੰਗੀ ਹੋ ਗਈ। ਚਾਂਦੀ ਦਾ ਰੇਟ 90,800 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ ਨੂੰ ਪਾਰ ਕਰ ਗਿਆ। ਸੋਨੇ ਦੀਆਂ ਕੀਮਤਾਂ 'ਚ 350 ਰੁਪਏ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਚਾਂਦੀ 1400 ਰੁਪਏ ਮਹਿੰਗੀ
ਮਲਟੀ ਕਮੋਡਿਟੀ ਐਕਸਚੇਂਜ ਯਾਨੀ ਵਾਇਦਾ ਬਾਜ਼ਾਰ 'ਚ ਚਾਂਦੀ ਦੀਆਂ ਕੀਮਤਾਂ 'ਚ ਭਾਰੀ ਵਾਧਾ ਹੋਇਆ ਹੈ ਤੇ ਇਹ ਕੱਲ੍ਹ ਦੇ ਮੁਕਾਬਲੇ 1444 ਰੁਪਏ ਮਹਿੰਗੀ ਹੋ ਕੇ 90,919 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ। ਇਕ ਦਿਨ ਪਹਿਲਾਂ ਬੁੱਧਵਾਰ ਨੂੰ ਚਾਂਦੀ 89,475 ਰੁਪਏ 'ਤੇ ਬੰਦ ਹੋਈ ਸੀ।

ਸੋਨੇ ਦੀਆਂ ਕੀਮਤਾਂ ਵਿੱਚ ਵੀ ਵਾਧਾ 
ਚਾਂਦੀ ਤੋਂ ਇਲਾਵਾ ਮਲਟੀ ਕਮੋਡਿਟੀ ਐਕਸਚੇਂਜ 'ਤੇ ਵੀ ਸੋਨੇ ਦੀ ਕੀਮਤ ਵੀ ਵਧੀ ਹੈ। ਸੋਨਾ ਕੱਲ੍ਹ ਦੇ ਮੁਕਾਬਲੇ 374 ਰੁਪਏ ਮਹਿੰਗਾ ਹੋ ਕੇ 72,106 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ ਹੈ। ਬੁੱਧਵਾਰ ਨੂੰ MCX 'ਤੇ ਸੋਨਾ 71,732 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ।

ਦੇਸ਼ ਦੇ ਪ੍ਰਮੁੱਖ ਸ਼ਹਿਰਾਂ 'ਚ ਸੋਨੇ-ਚਾਂਦੀ ਦੀਆਂ ਕੀਮਤਾਂ
ਦਿੱਲੀ 'ਚ 24 ਕੈਰੇਟ ਸੋਨਾ 72,440 ਰੁਪਏ ਪ੍ਰਤੀ 10 ਗ੍ਰਾਮ ਤੇ ਚਾਂਦੀ 92,500 ਰੁਪਏ ਪ੍ਰਤੀ ਕਿਲੋ 'ਤੇ ਵਿਕ ਰਹੀ ਹੈ।

ਚੇਨਈ 'ਚ 24 ਕੈਰੇਟ ਸੋਨਾ 73,010 ਰੁਪਏ ਪ੍ਰਤੀ 10 ਗ੍ਰਾਮ ਤੇ ਚਾਂਦੀ 97,100 ਰੁਪਏ ਪ੍ਰਤੀ ਕਿਲੋ 'ਤੇ ਵਿਕ ਰਹੀ ਹੈ।

ਮੁੰਬਈ 'ਚ 24 ਕੈਰੇਟ ਸੋਨਾ 72,440 ਰੁਪਏ ਪ੍ਰਤੀ 10 ਗ੍ਰਾਮ ਤੇ ਚਾਂਦੀ 92,500 ਰੁਪਏ ਪ੍ਰਤੀ ਕਿਲੋ 'ਤੇ ਵਿਕ ਰਹੀ ਹੈ।

ਪਟਨਾ 'ਚ 24 ਕੈਰੇਟ ਸੋਨਾ 72,490 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 90 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਿਕ ਰਹੀ ਹੈ।

ਪੁਣੇ 'ਚ 24 ਕੈਰੇਟ ਸੋਨਾ 72,440 ਰੁਪਏ ਪ੍ਰਤੀ 10 ਗ੍ਰਾਮ ਤੇ ਚਾਂਦੀ 92,500 ਰੁਪਏ ਪ੍ਰਤੀ ਕਿਲੋ 'ਤੇ ਵਿਕ ਰਹੀ ਹੈ।

ਕੋਲਕਾਤਾ 'ਚ 24 ਕੈਰੇਟ ਸੋਨਾ 72,440 ਰੁਪਏ ਪ੍ਰਤੀ 10 ਗ੍ਰਾਮ ਤੇ ਚਾਂਦੀ 92,500 ਰੁਪਏ ਪ੍ਰਤੀ ਕਿਲੋ 'ਤੇ ਵਿਕ ਰਹੀ ਹੈ।

ਨੋਇਡਾ 'ਚ 24 ਕੈਰੇਟ ਸੋਨਾ 72,590 ਰੁਪਏ ਪ੍ਰਤੀ 10 ਗ੍ਰਾਮ ਤੇ ਚਾਂਦੀ 92,500 ਰੁਪਏ ਪ੍ਰਤੀ ਕਿਲੋ 'ਤੇ ਵਿਕ ਰਹੀ ਹੈ।

ਲਖਨਊ 'ਚ 24 ਕੈਰੇਟ ਸੋਨਾ 72,590 ਰੁਪਏ ਪ੍ਰਤੀ 10 ਗ੍ਰਾਮ ਤੇ ਚਾਂਦੀ 92,500 ਰੁਪਏ ਪ੍ਰਤੀ ਕਿਲੋ 'ਤੇ ਵਿਕ ਰਹੀ ਹੈ।

ਜੈਪੁਰ 24 ਕੈਰੇਟ ਸੋਨਾ 72,590 ਰੁਪਏ ਪ੍ਰਤੀ 10 ਗ੍ਰਾਮ ਤੇ ਚਾਂਦੀ 92,500 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੀ ਹੈ।

ਗੁਰੂਗ੍ਰਾਮ 'ਚ 24 ਕੈਰੇਟ ਸੋਨਾ 72,590 ਰੁਪਏ ਪ੍ਰਤੀ 10 ਗ੍ਰਾਮ ਤੇ ਚਾਂਦੀ 92,500 ਰੁਪਏ ਪ੍ਰਤੀ ਕਿਲੋ 'ਤੇ ਵਿਕ ਰਹੀ ਹੈ।

ਵਿਦੇਸ਼ੀ ਬਾਜ਼ਾਰਾਂ 'ਚ ਸੋਨਾ-ਚਾਂਦੀ ਹੋਏ ਮਹਿੰਗੇ 
ਭਾਰਤ ਤੋਂ ਇਲਾਵਾ ਵਿਦੇਸ਼ੀ ਬਾਜ਼ਾਰਾਂ 'ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ ਵਧ ਰਹੀਆਂ ਹਨ। 20 ਜੂਨ ਨੂੰ COMEX 'ਤੇ ਸੋਨਾ 12.37 ਡਾਲਰ ਮਹਿੰਗਾ ਹੋ ਗਿਆ ਤੇ 2,341.86 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਉਥੇ ਹੀ COMEX 'ਤੇ ਚਾਂਦੀ 0.68 ਡਾਲਰ ਮਹਿੰਗਾ ਹੋ ਕੇ 30.45 ਡਾਲਰ 'ਤੇ ਪਹੁੰਚ ਗਈ।

ਟਾਪ ਹੈਡਲਾਈਨ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget