Dhanteras ਤੋਂ ਪਹਿਲਾਂ Gold ਖਰੀਦਣ ਵਾਲਿਆਂ ਦੀ ਹੋ ਸਕਦੀ ਹੈ ਚਾਂਦੀ ! ਕੀਮਤਾਂ 'ਚ ਆਈ ਵੱਡੀ ਗਿਰਾਵਟ
Dhanteras Gold Rate : ਧਨਤੇਰਸ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਵੱਡੀ ਖ਼ਬਰ ਹੈ। ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। 24 ਕੈਰੇਟ ਸੋਨੇ ਦੀ ਕੀਮਤ ਵਿੱਚ ਪ੍ਰਤੀ
Dhanteras Gold Rate : ਧਨਤੇਰਸ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਵੱਡੀ ਖ਼ਬਰ ਹੈ। ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। 24 ਕੈਰੇਟ ਸੋਨੇ ਦੀ ਕੀਮਤ ਵਿੱਚ ਪ੍ਰਤੀ 10 ਗ੍ਰਾਮ ਕਰੀਬ 2,900 ਤੋਂ 3,300 ਰੁਪਏ ਤੱਕ ਦੀ ਕਮੀ ਆਈ ਹੈ। ਇਸੇ ਤਰ੍ਹਾਂ 22 ਕੈਰੇਟ ਸੋਨਾ ਵੀ ਹਜ਼ਾਰਾਂ ਰੁਪਏ ਸਸਤਾ ਹੋ ਗਿਆ ਹੈ।
ਸ਼ੁੱਕਰਵਾਰ ਨੂੰ 24 ਕੈਰੇਟ ਸੋਨੇ ਦੀ ਕੀਮਤ ਪ੍ਰਤੀ 10 ਗ੍ਰਾਮ 1,42,260 ਤੋਂ 1,42,410 ਰੁਪਏ ਦੇ ਵਿਚਕਾਰ ਸੀ, ਜੋ ਅੱਜ ਸੋਮਵਾਰ ਨੂੰ ਘਟ ਕੇ 1,38,880 ਤੋਂ 1,39,520 ਰੁਪਏ ਰਹਿ ਗਈ ਹੈ। ਇਸੇ ਤਰ੍ਹਾਂ 22 ਕੈਰੇਟ ਸੋਨੇ ਦੀ ਕੀਮਤ ਵੀ ਘਟੀ ਹੈ। ਸ਼ੁੱਕਰਵਾਰ ਨੂੰ ਇਸ ਦੀ ਕੀਮਤ 1,30,410 ਤੋਂ 1,30,540 ਰੁਪਏ ਸੀ, ਜੋ ਹੁਣ ਘਟ ਕੇ 1,27,310 ਤੋਂ 1,27,890 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ।
ਚਾਂਦੀ ਦੀ ਕੀਮਤ ਵਿੱਚ ਵੀ 10 ਹਜ਼ਾਰ ਰੁਪਏ ਦੀ ਗਿਰਾਵਟ
ਸੋਨੇ ਦੇ ਨਾਲ-ਨਾਲ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਵੱਡੀ ਗਿਰਾਵਟ ਆਈ ਹੈ। ਸ਼ੁੱਕਰਵਾਰ ਨੂੰ ਚਾਂਦੀ 2,10,000 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ 'ਤੇ ਸੀ, ਜਦਕਿ ਅੱਜ ਇਸ ਦੀ ਕੀਮਤ ਘਟ ਕੇ 2,00,000 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ ਹੈ। ਯਾਨੀ ਚਾਂਦੀ ਦੀ ਕੀਮਤ ਵਿੱਚ ਸਿੱਧੇ 10,000 ਰੁਪਏ ਦੀ ਕਮੀ ਆਈ ਹੈ। ਇਸ ਹਿਸਾਬ ਨਾਲ 10 ਗ੍ਰਾਮ ਚਾਂਦੀ ਦੀ ਕੀਮਤ ਵੀ 2,100 ਰੁਪਏ ਤੋਂ ਘਟ ਕੇ 2,000 ਰੁਪਏ ਰਹਿ ਗਈ ਹੈ।
ਆਖਿਰ ਕਿਉਂ ਡਿੱਗ ਰਹੀਆਂ ਹਨ ਸੋਨੇ-ਚਾਂਦੀ ਦੀਆਂ ਕੀਮਤਾਂ?
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਭੂ-ਰਾਜਨੀਤਿਕ ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ 111 ਤੋਂ 113 ਡਾਲਰ ਪ੍ਰਤੀ ਬੈਰਲ ਤੋਂ ਪਾਰ ਪਹੁੰਚ ਗਈਆਂ ਹਨ। ਇਸ ਕਾਰਨ ਦੁਨੀਆ ਭਰ ਵਿੱਚ ਮਹਿੰਗਾਈ ਵਧਣ ਦਾ ਖ਼ਦਸ਼ਾ ਹੈ। ਅਜਿਹੇ ਹਾਲਾਤ ਵਿੱਚ ਅਮਰੀਕੀ ਫੈਡਰਲ ਰਿਜ਼ਰਵ (US Federal Reserve) ਵੱਲੋਂ ਵਿਆਜ ਦਰਾਂ ਨੂੰ ਉੱਚੇ ਪੱਧਰ 'ਤੇ ਰੱਖਣ ਦੀ ਸੰਭਾਵਨਾ ਵਧ ਗਈ ਹੈ।
ਪਹਿਲਾਂ ਬਾਜ਼ਾਰ ਨੂੰ ਦਸੰਬਰ ਵਿੱਚ ਵਿਆਜ ਦਰਾਂ ਘਟਣ ਦੀ ਉਮੀਦ ਸੀ, ਪਰ ਹੁਣ ਦਰਾਂ ਵਧਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ। ਜਦੋਂ ਵਿਆਜ ਦਰਾਂ ਉੱਚੀਆਂ ਰਹਿੰਦੀਆਂ ਹਨ ਤਾਂ ਨਿਵੇਸ਼ਕ ਸੋਨੇ ਵਿੱਚੋਂ ਪੈਸਾ ਕੱਢ ਕੇ ਬਾਂਡ ਵਰਗੇ ਹੋਰ ਨਿਵੇਸ਼ ਸਾਧਨਾਂ ਵਿੱਚ ਲਗਾਉਣ ਲੱਗਦੇ ਹਨ। ਇਸ ਨਾਲ ਸੋਨੇ ਦੀ ਮੰਗ ਘਟਦੀ ਹੈ ਅਤੇ ਕੀਮਤਾਂ 'ਤੇ ਦਬਾਅ ਪੈਂਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ




















