ਨਵੀਂ ਦਿੱਲੀ: ਗਲੋਬਲ ਬਾਜ਼ਾਰ ਦੀ ਤਰਜ਼ 'ਤੇ ਬੁੱਧਵਾਰ ਨੂੰ ਸੋਨੇ ਤੇ ਚਾਂਦੀ ਦੀ ਕੀਮਤ (Gold & Silver Price) 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਡਾਲਰ ਦੀ ਮਜ਼ਬੂਤੀ ਕਾਰਨ ਸੋਨੇ ਦੀ ਕੀਮਤ (Gold rate) ਵਿੱਚ ਥੋੜ੍ਹੀ ਗਿਰਾਵਟ ਆਈ ਤੇ ਮੰਗ ਵੀ ਘਟ ਗਈ। ਦੱਸ ਦਈਏ ਕਿ ਬੁੱਧਵਾਰ ਨੂੰ ਐਮਸੀਐਕਸ (MCX) ਵਿੱਚ ਸੋਨੇ ਦੀ ਕੀਮਤ 0.19 ਪ੍ਰਤੀਸ਼ਤ ਦੀ ਗਿਰਾਵਟ ਨਾਲ 50,865 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਇਸ ਦੇ ਨਾਲ ਹੀ, ਸਿਲਵਰ ਫਿਊਚਰ ਦੀ ਕੀਮਤ 0.55% ਦੀ ਗਿਰਾਵਟ ਨਾਲ 61,940 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ।


ਇਸ ਦੇ ਨਾਲ ਹੀ ਦਿੱਲੀ ਬਾਜ਼ਾਰ ਵਿਚ ਮੰਗਲਵਾਰ ਨੂੰ ਸੋਨੇ ਦੀ ਕੀਮਤ 137 ਰੁਪਏ ਦੀ ਗਿਰਾਵਟ ਦੇ ਨਾਲ 51,108 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਸੋਮਵਾਰ ਨੂੰ ਦਸ ਗ੍ਰਾਮ ਸੋਨੇ ਦੀ ਕੀਮਤ 51,245 ਰੁਪਏ ਸੀ। ਹਾਲਾਂਕਿ, ਮੰਗਲਵਾਰ ਨੂੰ ਚਾਂਦੀ ਦੀ ਕੀਮਤ 475 ਰੁਪਏ ਦੀ ਗਿਰਾਵਟ ਦੇ ਨਾਲ 62,173 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ।

ਦੱਸ ਦਈਏ ਕਿ ਗਲੋਬਲ ਬਾਜ਼ਾਰ ਵਿੱਚ ਡਾਲਰ ਦੀ ਮਜ਼ਬੂਤੀ ਕਾਰਨ ਸੋਨੇ ਦੀ ਕੀਮਤ ਡਿੱਗ ਗਈ। ਦਰਅਸਲ ਟਰੰਪ ਦੇ ਬਿਆਨ ਤੋਂ ਬਾਅਦ ਰਾਹਤ ਪੈਕੇਜ ਮਿਲਣ ਦੀਆਂ ਉਮੀਦਾਂ ਘਟੀਆਂ ਗਈਆਂ। ਇਸ ਲਈ ਡਾਲਰ ਦੀ ਕੀਮਤਾਂ ਵਿਚ ਵਾਧਾ ਹੋਵੇਗਾ। ਇਸ ਦਾ ਅਸਰ ਸੋਨੇ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਵਜੋਂ ਦੇਖਿਆ ਗਿਆ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904