ਨਵੀਂ ਦਿੱਲੀ: ਦੁਨੀਆ ਭਰ ਵਿੱਚ ਕਾਰੋਬਾਰ ਤੇ ਆਰਥਿਕ ਸੇਂਟੀਮੈਂਟਸ ਦੀ ਘਾਟ ਕਾਰਨ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਵਾਧਾ ਹੋਇਆ ਹੈ। ਸ਼ੁੱਕਰਵਾਰ ਨੂੰ ਐਮਸੀਐਕਸ ਵਿੱਚ ਸੋਨੇ ਦੀਆਂ ਕੀਮਤਾਂ 1.5% ਦੀ ਤੇਜ਼ੀ ਨਾਲ 49,149 ਰੁਪਏ ਪ੍ਰਤੀ ਦਸ ਗ੍ਰਾਮ, ਜਦੋਂ ਕਿ ਚਾਂਦੀ 0.11% ਦੀ ਤੇਜ਼ੀ ਨਾਲ 63,460 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਪਿਛਲੇ ਸੈਸ਼ਨ 'ਚ ਸੋਨੇ '0.3 ਪ੍ਰਤੀਸ਼ਤ ਦੀ ਗਿਰਾਵਟ, ਜਦਕਿ ਚਾਂਦੀ '0.12 ਪ੍ਰਤੀਸ਼ਤ ਦੀ ਗਿਰਾਵਟ ਦਰਜ ਕੀਤੀ ਗਈ ਸੀ।

ਗਲੋਬਲ ਮਾਰਕਿਟ 'ਚ ਵੀ ਸੋਨੇ ਦੀਆਂ ਕੀਮਤਾਂ 'ਚ ਵਾਧਾ

ਗਲੋਬਲ ਬਾਜ਼ਾਰ ਵਿੱਚ ਸੋਨੇ ਦੀਆਂ ਦਰਾਂ ਵਧ ਰਹੀਆਂ ਹਨ। ਅਮਰੀਕਾ ਵਿੱਚ ਰੁਜ਼ਗਾਰ ਦੇ ਮੋਰਚੇ 'ਤੇ ਨਿਰਾਸ਼ਾਜਨਕ ਸਥਿਤੀ ਕਾਰਨ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿਚ ਵਾਧਾ ਹੋ ਰਿਹਾ ਹੈ। ਸਪਾਟ ਸੋਨੇ ਵਿੱਚ 0.1 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਅਤੇ ਇਹ 1836.54 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਹਾਲਾਂਕਿ ਚਾਂਦੀ 0.1% ਦੀ ਗਿਰਾਵਟ ਦੇ ਨਾਲ 23.94 ਡਾਲਰ ਪ੍ਰਤੀ ਔਂਸ 'ਤੇ ਬੰਦ ਹੋਈ।

ਅਮਰੀਕੀ ਸਰਕਾਰ ਦੇ ਸਲਾਹਕਾਰ ਪੈਨਲ ਵੱਲੋਂ ਫਾਈਜ਼ਰ ਦੇ ਟੀਕੇ ਦੀ ਪ੍ਰਵਾਨਗੀ ਤੋਂ ਬਾਅਦ ਵੀ ਸੋਨੇ ਅਤੇ ਚਾਂਦੀ ਦੀ ਕੀਮਤ ਵਿੱਚ ਵਾਧਾ ਹੋਇਆ। ਸ਼ੁੱਕਰਵਾਰ ਨੂੰ ਦਿੱਲੀ ਬਾਜ਼ਾਰ ਵਿੱਚ ਸੋਨੇ ਦੀ ਕੀਮਤ ਵਿਚ ਮਾਮੂਲੀ ਵਾਧਾ ਦਰਜ ਕੀਤਾ ਗਿਆ। ਸੋਨਾ 0.02 ਪ੍ਰਤੀਸ਼ਤ ਵਧ ਕੇ 49260 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904