ਪੜਚੋਲ ਕਰੋ

Gold and Silver Price: ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਜਾਣ ਲਵੋ ਤਾਜ਼ਾ ਰੇਟ, ਅੱਜ 63,640 ਰੁਪਏ ਭਾਅ

Gold and Silver Price on 26th December 2023: ਅੱਜ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਛਾਲ ਦੇਖਿਆ ਜਾ ਰਿਹਾ ਹੈ। ਭਾਰਤ ਵਿੱਚ 22 ਕੈਰੇਟ ਸੋਨੇ ਦੀ ਕੀਮਤ 58,350 ਰੁਪਏ ਹੈ। ਉਂਝ ਜ਼ਿਆਦਾਤਾਰ ਸਰਾਫਾ ਬਾਜ਼ਾਰਾਂ ਵਿੱਚ ਕੱਲ੍ਹ

Gold and Silver Price on 26th December 2023: ਅੱਜ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਛਾਲ ਦੇਖਿਆ ਜਾ ਰਿਹਾ ਹੈ। ਭਾਰਤ ਵਿੱਚ 22 ਕੈਰੇਟ ਸੋਨੇ ਦੀ ਕੀਮਤ 58,350 ਰੁਪਏ ਹੈ। ਉਂਝ ਜ਼ਿਆਦਾਤਾਰ ਸਰਾਫਾ ਬਾਜ਼ਾਰਾਂ ਵਿੱਚ ਕੱਲ੍ਹ ਤੇ ਅੱਜ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ। ਅੱਜ ਬਾਜ਼ਾਰ 'ਚ 24 ਕੈਰੇਟ ਸੋਨੇ ਦੀ ਕੀਮਤ 63,640 ਰੁਪਏ ਹੈ। ਦੱਸ ਦਈਏ ਕਿ ਸੋਨਾ ਖਰੀਦਣ ਤੋਂ ਪਹਿਲਾਂ ਸੋਨੇ ਦੀ ਕੀਮਤ ਬਾਰੇ ਸਹੀ ਜਾਣਕਾਰੀ ਹੋਣੀ ਜ਼ਰੂਰੀ ਹੈ। ਸੋਨੇ-ਚਾਂਦੀ ਦੀ ਕੀਮਤ ਜਾਣਨ ਲਈ ਤੁਸੀਂ ਆਪਣੇ ਸ਼ਹਿਰ ਦੀਆਂ ਦੁਕਾਨਾਂ ਤੋਂ ਚੈੱਕ ਕਰ ਸਕਦੇ ਹੋ। 

ਦਿੱਲੀ ਵਿੱਚ 22 ਤੇ 24 ਕੈਰੇਟ ਸੋਨੇ ਦੀ ਕੀਮਤ
22 ਕੈਰੇਟ ਸੋਨਾ-ਪ੍ਰਤੀ 10 ਗ੍ਰਾਮ- 58,350
24 ਕੈਰਟ ਸੋਨੇ ਦੀ ਕੀਮਤ-ਪ੍ਰਤੀ 10 ਗ੍ਰਾਮ- 63,640

ਮੁੰਬਈ ਵਿੱਚ ਸੋਨੇ ਦੀਆਂ ਕੀਮਤਾਂ
58,200 (22 ਕੈਰੇਟ)
63,490 (24 ਕੈਰੇਟ)

ਚਾਂਦੀ ਦੀਆਂ ਕੀਮਤਾਂ
ਅੱਜ ਭਾਰਤ ਵਿੱਚ ਇੱਕ ਕਿਲੋ ਚਾਂਦੀ ਦੀ ਕੀਮਤ 79,200 ਰੁਪਏ ਹੈ। ਬੀਤੇ ਦਿਨ ਚਾਂਦੀ ਦੀ ਕੀਮਤ 79,000 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਉੱਪਰ ਦੱਸੇ ਗਏ ਸੋਨੇ ਦੀਆਂ ਦਰਾਂ ਸੰਕੇਤਕ ਹਨ ਤੇ ਇਸ ਵਿੱਚ GST, TCS ਤੇ ਹੋਰ ਖਰਚੇ ਸ਼ਾਮਲ ਨਹੀਂ। ਤੁਸੀਂ ਸਹੀ ਦਰਾਂ ਲਈ ਆਪਣੇ ਸਥਾਨਕ ਜੌਹਰੀ ਨਾਲ ਗੱਲ ਕਰ ਸਕਦੇ ਹੋ।

ਸੋਨੇ ਦੀ ਸ਼ੁੱਧਤਾ ਨੂੰ ਕਿਵੇਂ ਜਾਣੀਏ
ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ISO (ਇੰਡੀਅਨ ਸਟੈਂਡਰਡ ਆਰਗੇਨਾਈਜ਼ੇਸ਼ਨ) ਦੁਆਰਾ ਹਾਲਮਾਰਕ ਦਿੱਤੇ ਜਾਂਦੇ ਹਨ। 24 ਕੈਰੇਟ ਸੋਨੇ ਦੇ ਗਹਿਣਿਆਂ 'ਤੇ 999, 23 ਕੈਰੇਟ 'ਤੇ 958, 22 ਕੈਰੇਟ 'ਤੇ 916, 21 ਕੈਰੇਟ 'ਤੇ 875 ਤੇ 18 ਕੈਰੇਟ 'ਤੇ 750 ਲਿਖਿਆ ਹੁੰਦਾ ਹੈ। ਜ਼ਿਆਦਾਤਰ ਸੋਨਾ 22 ਕੈਰੇਟ ਵਿੱਚ ਵੇਚਿਆ ਜਾਂਦਾ ਹੈ, ਜਦੋਂਕਿ ਕੁਝ ਲੋਕ 18 ਕੈਰੇਟ ਦੀ ਵਰਤੋਂ ਵੀ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੁੰਦੇ ਤੇ ਕੈਰੇਟ ਜਿੰਨਾ ਉੱਚਾ ਹੋਵੇਗਾ, ਸੋਨਾ ਓਨਾ ਹੀ ਸ਼ੁੱਧ ਹੋਵੇਗਾ।

22 ਤੇ 24 ਕੈਰੇਟ ਸੋਨੇ ਵਿੱਚ ਅੰਤਰ?
24 ਕੈਰੇਟ ਸੋਨਾ 99.9% ਸ਼ੁੱਧ ਹੁੰਦਾ ਹੈ ਤੇ 22 ਕੈਰਟ ਸੋਨਾ ਲਗਪਗ 91% ਸ਼ੁੱਧ ਹੁੰਦਾ ਹੈ। ਗਹਿਣੇ 22 ਕੈਰੇਟ ਸੋਨੇ ਵਿੱਚ ਤਾਂਬਾ, ਚਾਂਦੀ, ਜ਼ਿੰਕ ਵਰਗੀਆਂ ਵੱਖ-ਵੱਖ ਧਾਤਾਂ ਦੇ 9% ਮਿਲਾ ਕੇ ਤਿਆਰ ਕੀਤੇ ਜਾਂਦੇ ਹਨ। ਜਦੋਂਕਿ 24 ਕੈਰੇਟ ਸੋਨਾ ਸ਼ੁੱਧ ਹੁੰਦਾ ਹੈ ਤੇ ਇਸ ਤੋਂ ਗਹਿਣੇ ਨਹੀਂ ਬਣਾਏ ਜਾ ਸਕਦੇ। ਇਸੇ ਲਈ ਜ਼ਿਆਦਾਤਰ ਦੁਕਾਨਦਾਰ 22 ਕੈਰੇਟ ਸੋਨਾ ਵੇਚਦੇ ਹਨ।

ਹਾਲਮਾਰਕ ਵੱਲ ਧਿਆਨ ਦਿਓ
ਸੋਨਾ ਖਰੀਦਣ ਤੋਂ ਪਹਿਲਾਂ ਤੁਹਾਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ। ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, ਨਿਯਮਾਂ ਤੇ ਨਿਯਮਾਂ ਅਧੀਨ ਕੰਮ ਕਰਦੀ ਹੈ।

ਟਾਪ ਹੈਡਲਾਈਨ

ਹੁਣ ਸਸਤਾ ਹੋਵੇਗਾ ਪੈਟਰੋਲ-ਡੀਜ਼ਲ! 80 ਡਾਲਰ ਤੋਂ ਹੇਠਾਂ ਆਇਆ ਕ੍ਰੂਡ ਆਇਲ
ਹੁਣ ਸਸਤਾ ਹੋਵੇਗਾ ਪੈਟਰੋਲ-ਡੀਜ਼ਲ! 80 ਡਾਲਰ ਤੋਂ ਹੇਠਾਂ ਆਇਆ ਕ੍ਰੂਡ ਆਇਲ
Old Coin: ਪੁਰਾਣੇ ਸਿੱਕੇ ਵੇਚ ਕੇ 10 ਲੱਖ ਕਮਾਓ? PM ਮੋਦੀ ਦੀ ਵਾਇਰਲ ਵੀਡੀਓ ਦਾ ਸੱਚ ਸਾਹਮਣੇ ਆਇਆ
Old Coin: ਪੁਰਾਣੇ ਸਿੱਕੇ ਵੇਚ ਕੇ 10 ਲੱਖ ਕਮਾਓ? PM ਮੋਦੀ ਦੀ ਵਾਇਰਲ ਵੀਡੀਓ ਦਾ ਸੱਚ ਸਾਹਮਣੇ ਆਇਆ
ਅੱਜ ਬੈਂਕ ਬੰਦ ਰਹਿਣਗੇ? ਮੰਗਲਵਾਰ ਨੂੰ ਰਹੇਗੀ ਛੁੱਟੀ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
ਅੱਜ ਬੈਂਕ ਬੰਦ ਰਹਿਣਗੇ? ਮੰਗਲਵਾਰ ਨੂੰ ਰਹੇਗੀ ਛੁੱਟੀ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Liquor Brands Banned: ਪਿਆਕੜਾਂ ਨੂੰ ਵੱਡਾ ਝਟਕਾ, ਸ਼ਰਾਬ ਦੇ ਇਨ੍ਹਾਂ ਬ੍ਰਾਂਡਾਂ 'ਤੇ ਲੱਗੀ ਰੋਕ, ਜਾਣੋ ਹੁਣ ਕਿਉਂ ਨਹੀਂ ਵਿਕਣਗੀਆਂ?
ਪਿਆਕੜਾਂ ਨੂੰ ਵੱਡਾ ਝਟਕਾ, ਸ਼ਰਾਬ ਦੇ ਇਨ੍ਹਾਂ ਬ੍ਰਾਂਡਾਂ 'ਤੇ ਲੱਗੀ ਰੋਕ, ਜਾਣੋ ਹੁਣ ਕਿਉਂ ਨਹੀਂ ਵਿਕਣਗੀਆਂ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget