Gold Silver Price: ਸੋਨਾ ਹੋਇਆ ਮਹਿੰਗਾ, ਚਾਂਦੀ ਵੀ ਚਮਕੀ, ਜਾਣੋ ਨਵੇਂ ਰੇਟ
Gold Silver Price: ਬੁੱਧਵਾਰ ਨੂੰ ਸੋਨੇ ਦੀ ਕੀਮਤ 'ਚ ਵਾਧਾ ਹੋਇਆ। ਚਾਂਦੀ ਵੀ ਅੱਜ ਹਰੇ ਨਿਸ਼ਾਨ 'ਤੇ ਕਾਰੋਬਾਰ ਕਰ ਰਹੀ ਹੈ। ਜਾਣੋ ਵੱਡੇ ਸ਼ਹਿਰਾਂ ਵਿੱਚ ਸੋਨੇ-ਚਾਂਦੀ ਦੀਆਂ ਕੀਮਤਾਂ ਬਾਰੇ।
Gold Silver Rate on 23 August 2023: ਜੇ ਤੁਸੀਂ ਬੁੱਧਵਾਰ ਭਾਵ 23 ਅਗਸਤ 2023 ਨੂੰ ਸੋਨਾ ਖਰੀਦਣ ਜਾ ਰਹੇ ਹੋ ਤਾਂ ਤੁਹਾਨੂੰ ਅੱਜ ਇਸ ਲਈ ਵੱਧ ਕੀਮਤ ਦੇਣੀ ਪਵੇਗੀ। ਅੱਜ, ਫਿਊਚਰਜ਼ ਮਾਰਕਿਟ ਭਾਵ ਮਲਟੀ ਕਮੋਡਿਟੀ ਐਕਸਚੇਂਜ 'ਤੇ ਸੋਨੇ ਦੀ ਕੀਮਤ 'ਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਜੇ ਚਾਂਦੀ ਦੀ ਗੱਲ ਕਰੀਏ ਤਾਂ ਇਸ ਦੀ ਕੀਮਤ ਵੀ ਵਧੀ ਹੈ। ਮਲਟੀ ਕਮੋਡਿਟੀ ਐਕਸਚੇਂਜ 'ਤੇ ਅੱਜ ਸੋਨਾ 58,600 ਰੁਪਏ ਪ੍ਰਤੀ 10 ਗ੍ਰਾਮ 'ਤੇ ਖੁੱਲ੍ਹਿਆ। ਇਸ ਤੋਂ ਬਾਅਦ ਇਸ ਦੀ ਕੀਮਤ 'ਚ ਕੁਝ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਹ 11.20 ਮਿੰਟ 'ਤੇ 0.12 ਫੀਸਦੀ ਦੇ ਵਾਧੇ ਨਾਲ 58,644 ਰੁਪਏ 'ਤੇ ਕਾਰੋਬਾਰ ਕਰ ਰਿਹਾ ਹੈ। ਕੱਲ੍ਹ ਦੀ ਗੱਲ ਕਰੀਏ ਤਾਂ ਮੰਗਲਵਾਰ ਨੂੰ ਸੋਨਾ 58,574 ਰੁਪਏ 'ਤੇ ਬੰਦ ਹੋਇਆ ਸੀ।
ਚਾਂਦੀ 'ਚ ਵੀ ਦਰਜ ਕੀਤੀ ਜਾ ਰਹੀ ਹੈ ਤੇਜ਼ੀ
ਸੋਨੇ ਤੋਂ ਇਲਾਵਾ ਅੱਜ ਚਾਂਦੀ ਦੀ ਕੀਮਤ ਵੀ ਵਧ ਰਹੀ ਹੈ। ਬਾਜ਼ਾਰ ਖੁੱਲ੍ਹਣ ਦੇ ਨਾਲ, 23 ਅਗਸਤ, 2023 ਨੂੰ, ਚਾਂਦੀ 72,111 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਹੀ ਸੀ। ਇਸ ਤੋਂ ਬਾਅਦ ਇਸ ਦੀ ਕੀਮਤ 'ਚ ਹੋਰ ਵਾਧਾ ਦਰਜ ਕੀਤਾ ਗਿਆ ਹੈ ਅਤੇ ਸਵੇਰੇ 11.20 ਵਜੇ ਤੱਕ ਇਹ 502 ਰੁਪਏ ਯਾਨੀ 0.70 ਫੀਸਦੀ ਦੇ ਵਾਧੇ ਨਾਲ 72,484 ਰੁਪਏ 'ਤੇ ਕਾਰੋਬਾਰ ਕਰ ਰਿਹਾ ਹੈ। ਦੂਜੇ ਪਾਸੇ ਕੱਲ੍ਹ ਦੀ ਗੱਲ ਕਰੀਏ ਤਾਂ ਚਾਂਦੀ 71,982 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।
ਜਾਣੋ ਦੇਸ਼ ਦੇ ਪ੍ਰਮੁੱਖ ਸ਼ਹਿਰਾਂ 'ਚ ਸੋਨੇ-ਚਾਂਦੀ ਦੀਆਂ ਕੀਮਤਾਂ-
ਦਿੱਲੀ- 24 ਕੈਰੇਟ ਸੋਨਾ 59,220 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,800 ਰੁਪਏ ਪ੍ਰਤੀ 10 ਗ੍ਰਾਮ 'ਤੇ ਉਪਲਬਧ ਹੈ।
ਚੇਨਈ— 24 ਕੈਰੇਟ ਸੋਨਾ 59,560 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 78,000 ਰੁਪਏ ਪ੍ਰਤੀ ਕਿਲੋ ਮਿਲ ਰਹੀ ਹੈ।
ਮੁੰਬਈ— 24 ਕੈਰੇਟ ਸੋਨਾ 59,230 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,800 ਰੁਪਏ ਪ੍ਰਤੀ ਕਿਲੋ ਮਿਲ ਰਹੀ ਹੈ।
ਜੈਪੁਰ-24 ਕੈਰੇਟ ਸੋਨਾ 59,220 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,800 ਰੁਪਏ ਪ੍ਰਤੀ 10 ਗ੍ਰਾਮ 'ਤੇ ਉਪਲਬਧ ਹੈ।
ਲਖਨਊ— 24 ਕੈਰੇਟ ਸੋਨਾ 59,220 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,800 ਰੁਪਏ ਪ੍ਰਤੀ 10 ਗ੍ਰਾਮ 'ਤੇ ਉਪਲਬਧ ਹੈ।
ਪਟਨਾ— 24 ਕੈਰੇਟ ਸੋਨਾ 59,280 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,800 ਰੁਪਏ ਪ੍ਰਤੀ 10 ਗ੍ਰਾਮ 'ਤੇ ਉਪਲਬਧ ਹੈ।
ਅਹਿਮਦਾਬਾਦ- 24 ਕੈਰੇਟ ਸੋਨਾ 59,280 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,800 ਰੁਪਏ ਪ੍ਰਤੀ 10 ਗ੍ਰਾਮ 'ਤੇ ਉਪਲਬਧ ਹੈ।
ਕੋਲਕਾਤਾ— 24 ਕੈਰੇਟ ਸੋਨਾ 59,230 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,800 ਰੁਪਏ ਪ੍ਰਤੀ 10 ਗ੍ਰਾਮ 'ਤੇ ਉਪਲਬਧ ਹੈ।
ਪੁਣੇ— 24 ਕੈਰੇਟ ਸੋਨਾ 59,230 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 74,800 ਰੁਪਏ ਪ੍ਰਤੀ 10 ਗ੍ਰਾਮ ਮਿਲ ਰਹੀ ਹੈ।