(Source: ECI/ABP News/ABP Majha)
Gold Silver Price Today: ਸੋਨਾ ਖਰੀਦਣ ਵਾਲਿਆਂ ਲਈ ਖ਼ੁਸ਼ਖ਼ਬਰੀ, ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸਸਤੇ ਹੋਇਆ ਸੋਨਾ
Gold Silver Price Today: ਦਿੱਲੀ ਸਰਾਫਾ ਬਾਜ਼ਾਰ 'ਚ ਵੀਰਵਾਰ ਨੂੰ ਸੋਨੇ ਦੀ ਕੀਮਤ 150 ਰੁਪਏ ਡਿੱਗ ਕੇ 63,050 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਇਸ ਦੌਰਾਨ ਚਾਂਦੀ 200 ਰੁਪਏ ਚੜ੍ਹ ਕੇ 76,200 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ।
Gold Silver Price Today Update: ਵਿਸ਼ਵ ਪੱਧਰ 'ਤੇ ਕੀਮਤੀ ਧਾਤਾਂ 'ਚ ਗਿਰਾਵਟ ਦੇ ਵਿਚਕਾਰ ਵੀਰਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ (Delhi bullion market) 'ਚ ਸੋਨੇ ਦੀ ਕੀਮਤ 150 ਰੁਪਏ ਡਿੱਗ ਕੇ 63,050 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 63,200 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।
ਹਾਲਾਂਕਿ ਇਸ ਦੌਰਾਨ ਚਾਂਦੀ 200 ਰੁਪਏ ਦੀ ਤੇਜ਼ੀ ਨਾਲ 76,200 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। HDFC ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਜਿੰਸ) ਸੌਮਿਲ ਗਾਂਧੀ ਨੇ ਕਿਹਾ, "ਦਿੱਲੀ ਦੇ ਬਾਜ਼ਾਰਾਂ ਵਿੱਚ 24 ਕੈਰੇਟ ਸੋਨੇ ਦੀ ਸਪਾਟ ਕੀਮਤ 150 ਰੁਪਏ ਦੀ ਗਿਰਾਵਟ ਨਾਲ 63,050 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਹੀ ਹੈ।"
ਗਲੋਬਲ ਬਾਜ਼ਾਰਾਂ 'ਚ ਕਾਮੈਕਸ 'ਤੇ ਸੋਨੇ ਦੀ ਹਾਜ਼ਿਰ ਕੀਮਤ 10 ਡਾਲਰ ਦੀ ਗਿਰਾਵਟ ਨਾਲ 2,016 ਡਾਲਰ ਪ੍ਰਤੀ ਔਂਸ 'ਤੇ ਆ ਗਈ। ਹਾਲਾਂਕਿ ਇਸ ਦੌਰਾਨ ਚਾਂਦੀ ਦੀ ਕੀਮਤ ਮਾਮੂਲੀ ਵਧ ਕੇ 22.78 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ