Gold-Silver Price Update: ਇਸ ਹਫਤੇ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਜੇਕਰ ਤੁਸੀਂ ਵੀ ਆਉਣ ਵਾਲੇ ਦਿਨਾਂ 'ਚ ਸੋਨਾ ਖਰੀਦਣ ਜਾਂ ਨਿਵੇਸ਼ ਕਰਨ ਦੀ ਯੋਜਨਾ ਬਣਾ ਰਹੇ ਹੋ, ਤਾਂ ਉਸ ਤੋਂ ਪਹਿਲਾਂ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਅੱਜ ਸੋਨੇ ਦੀ ਤਾਜ਼ਾ ਕੀਮਤ ਕੀ ਹੈ।
ਕਿੰਨਾ ਮਹਿੰਗਾ ਹੋ ਗਿਆ ਸੋਨਾ?
ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੀ ਵੈੱਬਸਾਈਟ ਮੁਤਾਬਕ 25 ਜੁਲਾਈ 2022 ਨੂੰ ਸੋਨੇ ਦੀ ਕੀਮਤ 50803 ਰੁਪਏ ਪ੍ਰਤੀ 10 ਗ੍ਰਾਮ ਸੀ। ਇਸ ਦੇ ਨਾਲ ਹੀ 30 ਜੁਲਾਈ 2022 ਨੂੰ ਸੋਨੇ ਦੀ ਕੀਮਤ 51466 ਰੁਪਏ ਪ੍ਰਤੀ 10 ਗ੍ਰਾਮ ਸੀ। ਇਸ ਹਿਸਾਬ ਨਾਲ ਸੋਨੇ ਦੀਆਂ ਕੀਮਤਾਂ 'ਚ 663 ਰੁਪਏ ਪ੍ਰਤੀ 10 ਗ੍ਰਾਮ ਦਾ ਵਾਧਾ ਦਰਜ ਕੀਤਾ ਗਿਆ ਹੈ।
3000 ਰੁਪਏ ਤੋਂ ਜ਼ਿਆਦਾ ਮਹਿੰਗੀ ਹੋ ਗਈ ਹੈ ਚਾਂਦੀ
ਇਸ ਤੋਂ ਇਲਾਵਾ ਚਾਂਦੀ ਦੀਆਂ ਕੀਮਤਾਂ 'ਚ ਵੀ ਜ਼ੋਰਦਾਰ ਵਾਧਾ ਦਰਜ ਕੀਤਾ ਗਿਆ ਹੈ। 25 ਜੁਲਾਈ 2022 ਨੂੰ ਚਾਂਦੀ ਦੀ ਕੀਮਤ 54409 ਰੁਪਏ ਪ੍ਰਤੀ 10 ਗ੍ਰਾਮ ਸੀ। ਇਸ ਤੋਂ ਇਲਾਵਾ 30 ਜੁਲਾਈ 2022 ਨੂੰ ਚਾਂਦੀ ਦੀ ਕੀਮਤ 57553 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਸੀ, ਇਸ ਹਿਸਾਬ ਨਾਲ ਚਾਂਦੀ ਦੀਆਂ ਕੀਮਤਾਂ 3,152 ਰੁਪਏ ਪ੍ਰਤੀ ਕਿਲੋਗ੍ਰਾਮ ਵਧ ਗਈਆਂ ਹਨ।
ਜਾਣੋ ਕੀ ਹੈ ਮਾਹਿਰਾਂ ਦੀ ਰਾਏ?
ਮਾਹਿਰਾਂ ਦਾ ਮੰਨਣਾ ਹੈ ਕਿ ਅਗਲੇ ਤਿੰਨ ਮਹੀਨਿਆਂ 'ਚ ਸੋਨੇ ਦੀ ਮੰਗ 'ਚ ਸੁਧਾਰ ਹੋ ਸਕਦਾ ਹੈ। ਅਗਸਤ ਮਹੀਨੇ 'ਚ ਰੱਖੜੀ, ਗਣੇਸ਼ ਉਤਸਵ ਵਰਗੇ ਕਈ ਤਿਉਹਾਰ ਆਉਂਦੇ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਅਗਲੇ ਤਿੰਨ ਮਹੀਨਿਆਂ 'ਚ ਸੋਨੇ ਦੀ ਕੀਮਤ 54000 ਰੁਪਏ ਪ੍ਰਤੀ 10 ਗ੍ਰਾਮ ਤੱਕ ਹੋ ਸਕਦੀ ਹੈ।
ਘਰ ਬੈਠੇ ਹੀ ਚੈੱਕ ਕੀਤੇ ਜਾ ਸਕਦੇ ਹਨ ਰੇਟ
ਤੁਸੀਂ ਆਪਣੇ ਘਰ ਬੈਠੇ ਸੋਨੇ ਦੀ ਕੀਮਤ ਵੀ ਦੇਖ ਸਕਦੇ ਹੋ। ਇੰਡੀਅਨ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੇ ਅਨੁਸਾਰ, ਤੁਸੀਂ ਸਿਰਫ 8955664433 ਨੰਬਰ 'ਤੇ ਮਿਸ ਕਾਲ ਦੇ ਕੇ ਕੀਮਤ ਦੀ ਜਾਂਚ ਕਰ ਸਕਦੇ ਹੋ। ਤੁਹਾਡਾ ਮੈਸੇਜ ਉਸੇ ਨੰਬਰ 'ਤੇ ਆਵੇਗਾ ਜਿਸ ਤੋਂ ਤੁਸੀਂ ਮੈਸੇਜ ਕਰਦੇ ਹੋ।
ਸੋਨਾ ਖਰੀਦਣ ਤੋਂ ਪਹਿਲਾਂ ਇਹ ਗੱਲ ਜਾਣੋ
ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰਨ ਲਈ ਸਰਕਾਰੀ ਐਪ ਦੀ ਵਰਤੋਂ ਵੀ ਕਰ ਸਕਦੇ ਹੋ। 'ਬੀਆਈਐਸ ਕੇਅਰ ਐਪ' ਰਾਹੀਂ ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹੋ ਕਿ ਇਹ ਅਸਲੀ ਹੈ ਜਾਂ ਨਕਲੀ। ਇਸ ਤੋਂ ਇਲਾਵਾ ਤੁਸੀਂ ਇਸ ਐਪ ਰਾਹੀਂ ਸ਼ਿਕਾਇਤ ਵੀ ਕਰ ਸਕਦੇ ਹੋ।