Gold Price: ਅੱਜ ਯਾਨੀ ਬੁੱਧਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਮੁਤਾਬਕ ਅੱਜ ਸਰਾਫਾ ਬਾਜ਼ਾਰ 'ਚ ਸੋਨਾ 247 ਰੁਪਏ ਮਹਿੰਗਾ ਹੋ ਕੇ 48,691 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ ਹੈ। ਦੂਜੇ ਪਾਸੇ ਜੇਕਰ ਅਸੀਂ ਵਾਇਦਾ ਬਾਜ਼ਾਰ ਦੀ ਗੱਲ ਕਰੀਏ ਤਾਂ MCX 'ਤੇ ਦੁਪਹਿਰ 1 ਵਜੇ ਸੋਨਾ 35 ਰੁਪਏ ਦੇ ਵਾਧੇ ਨਾਲ 48,464 ਰੁਪਏ 'ਤੇ ਕਾਰੋਬਾਰ ਕਰ ਰਿਹਾ ਹੈ।



ਚਾਂਦੀ ਵੀ ਮਜ਼ਬੂਤ ਹੋਈ
ਚਾਂਦੀ ਦੀ ਗੱਲ ਕਰੀਏ ਤਾਂ ਅੱਜ ਸਰਾਫਾ ਬਾਜ਼ਾਰ 'ਚ ਚਾਂਦੀ 845 ਰੁਪਏ ਮਹਿੰਗਾ ਹੋ ਕੇ 62,463 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ। MCX 'ਤੇ ਵੀ ਦੁਪਹਿਰ 1 ਵਜੇ ਚਾਂਦੀ 173 ਰੁਪਏ ਦੇ ਵਾਧੇ ਨਾਲ 62,540 ਰੁਪਏ 'ਤੇ ਕਾਰੋਬਾਰ ਕਰ ਰਹੀ ਹੈ।

ਹੁਣ ਫਰਵਰੀ 'ਚ ਸੋਨਾ 700 ਰੁਪਏ ਤੋਂ ਜ਼ਿਆਦਾ ਮਹਿੰਗਾ ਹੋ ਗਿਆ
ਇਸ ਮਹੀਨੇ ਹੁਣ ਤੱਕ ਸੋਨੇ 'ਚ ਚੰਗੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਹੁਣ ਤੱਕ ਸਿਰਫ 9 ਦਿਨਾਂ 'ਚ 715 ਰੁਪਏ ਮਹਿੰਗਾ ਹੋ ਚੁੱਕਾ ਹੈ। 1 ਫਰਵਰੀ ਨੂੰ ਇਹ 47,976 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ ਹੁਣ 48,691 ਰੁਪਏ ਤੱਕ ਪਹੁੰਚ ਗਿਆ ਹੈ। ਦੂਜੇ ਪਾਸੇ ਚਾਂਦੀ ਦੀ ਗੱਲ ਕਰੀਏ ਤਾਂ ਇਹ 60,969 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 62,463 ਰੁਪਏ ਹੋ ਗਈ ਹੈ। ਯਾਨੀ ਇਸ ਮਹੀਨੇ ਇਹ 1,494 ਰੁਪਏ ਮਹਿੰਗਾ ਹੋ ਗਿਆ ਹੈ।

ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨਾ 1,827 ਡਾਲਰ ਦੇ ਪਾਰ ਪਹੁੰਚਿਆ
ਕੌਮਾਂਤਰੀ ਬਾਜ਼ਾਰ 'ਚ ਸੋਨਾ 1,827.48 ਅਮਰੀਕੀ ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ ਹੈ। ਦੂਜੇ ਪਾਸੇ ਚਾਂਦੀ ਦੀ ਗੱਲ ਕਰੀਏ ਤਾਂ ਇਹ 23 ਡਾਲਰ ਪ੍ਰਤੀ ਔਂਸ ਦੇ ਨੇੜੇ ਪਹੁੰਚ ਗਈ ਹੈ।

ਆਉਣ ਵਾਲੇ ਦਿਨਾਂ 'ਚ ਕੀਮਤਾਂ 'ਚ ਫਿਰ ਵਾਧਾ ਹੋ ਸਕਦਾ
ਕੇਡੀਆ ਕਮੋਡਿਟੀ ਦੇ ਡਾਇਰੈਕਟਰ ਅਜੇ ਕੇਡੀਆ ਦਾ ਕਹਿਣਾ ਹੈ ਕਿ ਦੇਸ਼ ਤੇ ਦੁਨੀਆ 'ਚ ਮਹਿੰਗਾਈ ਵਧ ਰਹੀ ਹੈ। ਇਸ ਤੋਂ ਇਲਾਵਾ ਯੂਕਰੇਨ ਤੇ ਰੂਸ ਵਿਚਾਲੇ ਵਧਦੇ ਵਿਵਾਦ ਕਾਰਨ ਗਲੋਬਲ ਤਣਾਅ ਵਧ ਗਿਆ ਹੈ। ਇਸ ਨਾਲ ਸੋਨੇ ਨੂੰ ਸਮਰਥਨ ਮਿਲੇਗਾ ਅਤੇ ਇਹ ਇਸ ਸਾਲ 55 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੱਕ ਜਾ ਸਕਦਾ ਹੈ।

ਮਿਸਡ ਕਾਲ ਨਾਲ ਸੋਨੇ ਦਾ ਰੇਟ ਜਾਣੋ
ਤੁਸੀਂ ਘਰ ਬੈਠੇ ਹੀ ਆਸਾਨੀ ਨਾਲ ਸੋਨੇ-ਚਾਂਦੀ ਦੀ ਕੀਮਤ ਜਾਣ ਸਕਦੇ ਹੋ। ਇਸ ਦੇ ਲਈ ਤੁਹਾਨੂੰ 8955664433 ਨੰਬਰ 'ਤੇ ਮਿਸ ਕਾਲ ਕਰਨੀ ਪਵੇਗੀ ਅਤੇ ਤੁਹਾਡੇ ਫੋਨ 'ਤੇ ਮੈਸੇਜ ਆ ਜਾਵੇਗਾ। ਇੱਥੇ ਤੁਸੀਂ ਨਵੀਨਤਮ ਦਰਾਂ ਦੀ ਜਾਂਚ ਕਰ ਸਕਦੇ ਹੋ।


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ