ਹਰਿਆਲੀ ਤੀਜ ਮੌਕੇ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ।ਅੱਜ ਸਰਾਫਾ ਬਾਜ਼ਾਰ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 65,600 ਰੁਪਏ ਅਤੇ 24 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 68,880 ਰੁਪਏ ਦਰਜ ਕੀਤੀ ਗਈ। ਇਸ ਤੋਂ ਇਲਾਵਾ ਚਾਂਦੀ ਦੀ ਕੀਮਤ 87,500 ਰੁਪਏ ਪ੍ਰਤੀ ਕਿਲੋ ਦੀ ਦਰਜ ਕੀਤੀ ਗਈ।
ਮੰਗਲਵਾਰ ਸ਼ਾਮ ਨੂੰ 22 ਕੈਰੇਟ ਸੋਨਾ ਪ੍ਰਤੀ 10 ਗ੍ਰਾਮ 66,400 ਰੁਪਏ ‘ਚ ਵਿਕਿਆ। ਅੱਜ ਇਸ ਦੀ ਕੀਮਤ ਘੱਟ ਕੇ 65,600 ਰੁਪਏ ਹੋ ਗਈ ਹੈ। ਭਾਵ ਕੀਮਤ ‘ਚ 800 ਰੁਪਏ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸ ਦੇ ਨਾਲ ਹੀ ਮੰਗਲਵਾਰ ਨੂੰ 24 ਕੈਰੇਟ ਸੋਨਾ 69,720 ਰੁਪਏ ਪ੍ਰਤੀ 10 ਗ੍ਰਾਮ ਦੀ ਦਰ ਨਾਲ ਵਿਕਿਆ। ਅੱਜ ਇਸ ਦੀ ਕੀਮਤ ਘੱਟ ਕੇ 68,880 ਰੁਪਏ ਹੋ ਗਈ ਹੈ। ਭਾਵ ਕੀਮਤ ‘ਚ 840 ਰੁਪਏ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ।
ਇਸੇ ਤਰਾਂ ਹੀ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਭਾਰੀ ਗਿਰਾਵਟ ਆਈ ਹੈ।ਚਾਂਦੀ ਦੀ ਪ੍ਰਤੀ ਕਿਲੋ ਕੀਮਤ ‘ਚ ਅੱਜ 3,500 ਰੁਪਏ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਅੱਜ ਚਾਂਦੀ 87,500 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੀ ਹੈ। ਜਦੋਂ ਕਿ ਮੰਗਲਵਾਰ ਸ਼ਾਮ ਨੂੰ ਚਾਂਦੀ 91,000 ਰੁਪਏ ਦੇ ਹਿਸਾਬ ਨਾਲ ਵਿਕ ਰਹੀ ਸੀ।
ਬਜਟ ਤੋਂ ਬਾਅਦ ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਹੁਣ ਤੱਕ ਸੋਨੇ ਦੀਆਂ ਕੀਮਤਾਂ 'ਚ ਲਗਭਗ 6 ਹਜ਼ਾਰ ਰੁਪਏ ਪ੍ਰਤੀ ਦਸ ਗ੍ਰਾਮ ਦੀ ਗਿਰਾਵਟ ਦਰਜ ਕੀਤੀ ਗਈ ਹੈ।ਬਜਟ ‘ਚ ਕਸਟਮ ਡਿਊਟੀ ‘ਚ ਕਟੌਤੀ ਦੇ ਐਲਾਨ ਤੋਂ ਬਾਅਦ ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ ਆਈ ਹੈ। ਬਜਟ ‘ਚ ਸੋਨੇ ‘ਤੇ ਦਰਾਮਦ ਡਿਊਟੀ ਘਟਾ ਕੇ 6 ਫੀਸਦੀ ਕਰਨ ਦੇ ਫੈਸਲੇ ਤੋਂ ਬਾਅਦ ਸੋਨੇ ਦੀਆਂ ਕੀਮਤਾਂ ਲਗਾਤਾਰ ਡਿੱਗ ਰਹੀਆਂ ਹਨ।ਸੋਨਾ ਖਰੀਦਣ ਵਾਲਿਆਂ ਲਈ ਇਸ ਗਿਰਾਵਟ ਵਿਚਕਾਰ ਸੋਨਾ ਖਰੀਦਣ ਦਾ ਇਹ ਸੁਨਿਹਰੀ ਮੌਕਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।