Gold Silver Rate Today : 5100 ਰੁਪਏ ਮਹਿੰਗਾ ਹੋਇਆ ਸੋਨਾ, ਅਜਿਹਾ ਕੀ ਹੋਇਆ ਜੋ ਵਧਦਾ ਹੀ ਜਾ ਰਿਹੈ Gold ਦਾ ਰੇਟ, ਦੀਵਾਲੀ 'ਤੇ ਕੀ ਹੋਵੇਗਾ?, ਜਾਣੋ
Gold-Silver Price: ਇਜ਼ਰਾਈਲ-ਹਮਾਸ ਯੁੱਧ ਤੋਂ ਬਾਅਦ ਸੋਨੇ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। 6 ਅਕਤੂਬਰ ਨੂੰ ਸੋਨੇ ਦੀ ਕੀਮਤ 56539 ਰੁਪਏ ਪ੍ਰਤੀ ਕਿਲੋ ਦੇ ਪੱਧਰ 'ਤੇ ਸੀ ਅਤੇ ਅੱਜ ਸੋਨੇ ਦੀ ਕੀਮਤ 61,600 ਰੁਪਏ ਦੇ ਪੱਧਰ ਨੂੰ ਪਾਰ ਕਰ ਗਈ ਹੈ।
Gold-Silver Price Today, 25 October: ਸੋਨੇ-ਚਾਂਦੀ (Gold-Silver) ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਜ਼ਰਾਈਲ-ਹਮਾਸ ਯੁੱਧ (Israel-Hamas war) ਤੋਂ ਬਾਅਦ ਸੋਨੇ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। 6 ਅਕਤੂਬਰ ਨੂੰ ਸੋਨੇ ਦੀ ਕੀਮਤ 56539 ਰੁਪਏ ਪ੍ਰਤੀ ਕਿਲੋ ਦੇ ਪੱਧਰ 'ਤੇ ਸੀ ਅਤੇ ਅੱਜ ਸੋਨੇ ਦੀ ਕੀਮਤ 61,600 ਰੁਪਏ ਦੇ ਪੱਧਰ ਨੂੰ ਪਾਰ ਕਰ ਗਈ ਹੈ। ਦਿੱਲੀ ਸਰਾਫਾ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ ਵਧਣ ਨਾਲ ਬੰਦ ਹੋਈਆਂ।
6 ਅਕਤੂਬਰ ਤੋਂ ਸੋਨੇ ਦੀਆਂ ਕੀਮਤਾਂ 'ਚ ਕਰੀਬ 5100 ਰੁਪਏ ਦਾ ਵਾਧਾ ਦੇਖਿਆ ਗਿਆ ਹੈ। ਦੇਸ਼ ਦੀ ਰਾਜਧਾਨੀ 'ਚ ਅੱਜ ਸੋਨੇ ਦੀ ਕੀਮਤ 50 ਰੁਪਏ ਵਧ ਕੇ 61,650 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਬੰਦ ਹੋਈ।
ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ
ਇਸ ਤੋਂ ਇਲਾਵਾ ਦੁਸਹਿਰੇ ਵਾਲੇ ਦਿਨ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲੀ। ਅੱਜ ਚਾਂਦੀ 500 ਰੁਪਏ ਡਿੱਗ ਕੇ 74,500 ਰੁਪਏ ਪ੍ਰਤੀ ਕਿਲੋ 'ਤੇ ਬੰਦ ਹੋਈ।
HDFC ਸਕਿਓਰਿਟੀਜ਼ ਨੇ ਦਿੱਤੀ ਇਹ ਜਾਣਕਾਰੀ
ਰਾਸ਼ਟਰੀ ਰਾਜਧਾਨੀ 'ਚ ਮੰਗਲਵਾਰ ਨੂੰ ਸੋਨੇ ਦੀ ਕੀਮਤ 50 ਰੁਪਏ ਵਧ ਕੇ 61,650 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ। ਜਦਕਿ ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 61,600 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। HDFC ਸਕਿਓਰਿਟੀਜ਼ ਨੇ ਇਸ ਦੀ ਜਾਣਕਾਰੀ ਦਿੱਤੀ ਹੈ।
ਕੀ ਹੈ ਐਕਸਪਰਟ ਦੀ ਰਾਏ?
ਐਚਡੀਐਫਸੀ ਸਕਿਓਰਿਟੀਜ਼ ਦੇ ਸੀਨੀਅਰ ਮਾਹਿਰ ਸੌਮਿਲ ਗਾਂਧੀ ਨੇ ਕਿਹਾ ਕਿ ਸੋਨੇ 'ਚ ਸੀਮਤ ਦਾਇਰੇ 'ਚ ਉਤਾਰ-ਚੜ੍ਹਾਅ ਦੇਖਿਆ ਗਿਆ। ਨਿਵੇਸ਼ਕ ਇਜ਼ਰਾਈਲ-ਹਮਾਸ ਸੰਘਰਸ਼ ਨਾਲ ਸਬੰਧਤ ਤਾਜ਼ਾ ਘਟਨਾਕ੍ਰਮ ਬਾਰੇ ਸੁਚੇਤ ਦਿਖਾਈ ਦਿੱਤੇ। ਗਲੋਬਲ ਬਾਜ਼ਾਰਾਂ 'ਚ ਸੋਨਾ ਅਤੇ ਚਾਂਦੀ ਦੋਵੇਂ ਕਮਜ਼ੋਰ ਸਨ ਅਤੇ ਕ੍ਰਮਵਾਰ 1,975 ਅਮਰੀਕੀ ਡਾਲਰ ਪ੍ਰਤੀ ਔਂਸ ਅਤੇ 22.92 ਅਮਰੀਕੀ ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਹੇ ਸਨ।
ਗਾਂਧੀ ਦੇ ਅਨੁਸਾਰ, ਸਰਾਫਾ ਵਪਾਰੀਆਂ ਦਾ ਮੰਨਣਾ ਹੈ ਕਿ ਅਮਰੀਕਾ ਵਿੱਚ ਵਿਆਪਕ ਆਰਥਿਕ ਅੰਕੜੇ ਸਾਹਮਣੇ ਆਉਣ ਤੋਂ ਪਹਿਲਾਂ ਸੋਨਾ ਆਪਣੀ ਉਪਰਲੀ ਰੇਂਜ ਵਿੱਚ ਮਜ਼ਬੂਤੀ ਪ੍ਰਾਪਤ ਕਰੇਗਾ। ਇਸ ਦੌਰਾਨ ਵਾਇਦਾ ਕਾਰੋਬਾਰ 'ਚ ਸੋਨਾ ਦਾ ਦਸੰਬਰ ਸੌਦਾ 332 ਰੁਪਏ ਡਿੱਗ ਕੇ 60,267 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ। ਇਸ ਤੋਂ ਇਲਾਵਾ MCX 'ਤੇ ਚਾਂਦੀ ਦਾ ਦਸੰਬਰ ਠੇਕਾ 521 ਰੁਪਏ ਡਿੱਗ ਕੇ 71,554 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ