ਪੜਚੋਲ ਕਰੋ

Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਰੇਟ

Gold Silver Rate: ਭਾਰਤ 'ਚ ਵੀਰਵਾਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਅੱਜ ਸੋਨਾ ਮਾਮੂਲੀ ਵਾਧੇ ਨਾਲ 72,500 ਰੁਪਏ ਤੋਂ ਉੱਪਰ ਬਣਿਆ ਹੋਇਆ ਹੈ।

Gold Silver Price on 18 April 2024: ਪਿਛਲੇ ਕੁਝ ਸਮੇਂ ਵਿੱਚ ਭਾਰਤ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਵਾਧਾ ਹੋਇਆ ਹੈ। ਘਰੇਲੂ ਬਾਜ਼ਾਰ 'ਚ ਸੋਨਾ ਹਰ ਰੋਜ਼ ਨਵੇਂ ਰਿਕਾਰਡ ਬਣਾ ਰਿਹਾ ਹੈ। ਚਾਂਦੀ ਦੀਆਂ ਕੀਮਤਾਂ 'ਚ ਵੀ ਜ਼ਬਰਦਸਤ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਵੀਰਵਾਰ ਨੂੰ MCX ਯਾਨੀ ਵਾਇਦਾ ਬਾਜ਼ਾਰ 'ਚ ਸੋਨਾ 72,500 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ਤੋਂ ਉੱਪਰ ਰਿਹਾ। ਚਾਂਦੀ ਦੀ ਕੀਮਤ 'ਚ ਅੱਜ 185 ਰੁਪਏ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

MCX ਵਿੱਚ ਸੋਨੇ ਦੀਆਂ ਨਵੀਆਂ ਕੀਮਤਾਂ
MCX ਯਾਨੀ ਵਾਇਦਾ ਬਾਜ਼ਾਰ 'ਤੇ ਵੀਰਵਾਰ 18 ਅਪ੍ਰੈਲ, 2024 ਨੂੰ ਸੋਨਾ 44 ਰੁਪਏ ਦੇ ਮਾਮੂਲੀ ਵਾਧੇ ਨਾਲ 72,567 ਰੁਪਏ ਪ੍ਰਤੀ 10 ਗ੍ਰਾਮ 'ਤੇ ਰਿਹਾ। ਪਿਛਲੇ ਕਾਰੋਬਾਰੀ ਦਿਨ 24 ਕੈਰੇਟ ਸੋਨਾ 72,567 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।

ਚਾਂਦੀ ਦੀ ਚਮਕ ਵਿੱਚ ਵੀ ਹੋਇਆ ਇਜ਼ਾਫਾ
ਸੋਨੇ ਤੋਂ ਇਲਾਵਾ ਚਾਂਦੀ ਦੀ ਕੀਮਤ 'ਚ ਵੀ ਤੇਜ਼ੀ ਜਾਰੀ ਹੈ। ਵੀਰਵਾਰ, 18 ਅਪ੍ਰੈਲ, 2024 ਨੂੰ ਚਾਂਦੀ 172 ਰੁਪਏ ਪ੍ਰਤੀ ਕਿਲੋ ਦੇ ਵਾਧੇ ਨਾਲ 83,671 ਰੁਪਏ 'ਤੇ ਰਹੀ। ਪਿਛਲੇ ਕਾਰੋਬਾਰੀ ਦਿਨ ਚਾਂਦੀ 83,499 ਰੁਪਏ 'ਤੇ ਬੰਦ ਹੋਈ ਸੀ।

ਇਹ ਵੀ ਪੜ੍ਹੋ: Petrol-Diesel Price: ਚੋਣਾਂ ਤੋਂ ਇੱਕ ਦਿਨ ਪਹਿਲਾਂ ਬਦਲੀਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

ਦੇਸ਼ ਦੇ ਮੁੱਖ ਸ਼ਹਿਰਾਂ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

  1. ਦਿੱਲੀ 'ਚ 24 ਕੈਰੇਟ ਸੋਨਾ 73,950 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 86,500 ਰੁਪਏ ਪ੍ਰਤੀ ਕਿਲੋ 'ਤੇ ਵਿਕ ਰਹੀ ਹੈ।
  2. ਮੁੰਬਈ 'ਚ 24 ਕੈਰੇਟ ਸੋਨਾ 73,800 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 86,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਿਕ ਰਹੀ ਹੈ।
  3. ਕੋਲਕਾਤਾ 'ਚ 24 ਕੈਰੇਟ ਸੋਨਾ 73,800 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 86,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਿਕ ਰਹੀ ਹੈ।
  4. ਚੇਨਈ 'ਚ 24 ਕੈਰੇਟ ਸੋਨਾ 74,560 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 90,000 ਰੁਪਏ ਪ੍ਰਤੀ ਕਿਲੋ 'ਤੇ ਵਿਕ ਰਹੀ ਹੈ।
  5. ਪੁਣੇ 'ਚ 24 ਕੈਰੇਟ ਸੋਨਾ 73,850 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 86,500 ਰੁਪਏ ਪ੍ਰਤੀ ਕਿਲੋ 'ਤੇ ਵਿਕ ਰਹੀ ਹੈ।
  6. ਗੁਰੂਗ੍ਰਾਮ 'ਚ 24 ਕੈਰੇਟ ਸੋਨਾ 73,950 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 86,500 ਰੁਪਏ ਪ੍ਰਤੀ ਕਿਲੋ 'ਤੇ ਵਿਕ ਰਹੀ ਹੈ।
  7. ਨੋਇਡਾ 'ਚ 24 ਕੈਰੇਟ ਸੋਨਾ 73,950 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 86,500 ਰੁਪਏ ਪ੍ਰਤੀ ਕਿਲੋ 'ਤੇ ਵਿਕ ਰਹੀ ਹੈ।
  8. ਲਖਨਊ 'ਚ 24 ਕੈਰੇਟ ਸੋਨਾ 73,950 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 86,500 ਰੁਪਏ ਪ੍ਰਤੀ ਕਿਲੋ 'ਤੇ ਵਿਕ ਰਹੀ ਹੈ।
  9. ਜੈਪੁਰ 24 ਕੈਰੇਟ ਸੋਨਾ 73,950 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 86,500 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੀ ਹੈ।
  10. ਪਟਨਾ 'ਚ 24 ਕੈਰੇਟ ਸੋਨਾ 73,850 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 86,500 ਰੁਪਏ ਪ੍ਰਤੀ ਕਿਲੋ 'ਤੇ ਵਿਕ ਰਹੀ ਹੈ।

ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਜਾਰੀ
ਈਰਾਨ ਅਤੇ ਇਜ਼ਰਾਈਲ ਵਿਚਾਲੇ ਤਣਾਅ ਦਾ ਅਸਰ ਅੰਤਰਰਾਸ਼ਟਰੀ ਪੱਧਰ 'ਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਤੇ ਦਿਖਾਈ ਦੇ ਰਿਹਾ ਹੈ। ਕੌਮਾਂਤਰੀ ਬਾਜ਼ਾਰ 'ਚ COMEX 'ਤੇ ਸੋਨਾ ਜੂਨ ਵਾਇਦਾ 8.14 ਡਾਲਰ ਦੇ ਵਾਧੇ ਨਾਲ 2,376.11 ਡਾਲਰ ਪ੍ਰਤੀ ਔਂਸ 'ਤੇ ਰਿਹਾ। ਕਾਮੈਕਸ 'ਤੇ ਮਈ ਫਿਊਚਰਜ਼ ਇਕਰਾਰਨਾਮੇ 'ਚ ਚਾਂਦੀ 0.23 ਡਾਲਰ ਦੇ ਮਾਮੂਲੀ ਵਾਧੇ ਨਾਲ 28.46 ਡਾਲਰ ਪ੍ਰਤੀ ਔਂਸ 'ਤੇ ਬਣੀ ਹੋਈ ਹੈ।

ਕਈ ਮਾਹਰਾਂ ਦਾ ਮੰਨਣਾ ਹੈ ਕਿ ਭਾਰਤ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਕੌਮਾਂਤਰੀ ਕਾਰਨਾਂ ਕਰਕੇ ਦੇਖਿਆ ਜਾ ਰਿਹਾ ਹੈ। ਭਾਰਤ ਵਿੱਚ ਜਲਦੀ ਹੀ ਅਕਸ਼ੈ ਤ੍ਰਿਤੀਆ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਦਿਨ ਸੋਨਾ ਖਰੀਦਣਾ ਬਹੁਤ ਸ਼ੁਭ ਮੰਨਿਆ ਜਾਂਦਾ ਹੈ। ਇਸ ਸਾਲ ਅਕਸ਼ੈ ਤ੍ਰਿਤੀਆ 10 ਮਈ ਨੂੰ ਮਨਾਈ ਜਾਵੇਗੀ ਪਰ ਸੋਨੇ ਦੀਆਂ ਵਧਦੀਆਂ ਕੀਮਤਾਂ ਕਾਰਨ ਇਸ ਸਾਲ ਇਸ ਦਾ ਅਸਰ ਸੋਨੇ-ਚਾਂਦੀ ਦੀ ਖਰੀਦ 'ਤੇ ਨਜ਼ਰ ਆ ਸਕਦਾ ਹੈ।

ਇਹ ਵੀ ਪੜ੍ਹੋ: Stock Market Opening: ਛੁੱਟੀ ਤੋਂ ਬਾਅਦ ਸ਼ੇਅਰ ਬਜ਼ਾਰ ਦੀ ਹੋਈ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 73,100 ਤੋਂ ਪਾਰ ਤਾਂ ਨਿਫਟੀ ਵੀ ਹਰੇ ਨਿਸ਼ਾਨ 'ਤੇ

ਟਾਪ ਹੈਡਲਾਈਨ

Post Office FD News : 5 ਲੱਖ ਦੀ ਪੋਸਟ ਆਫਿਸ FD 'ਤੇ ਕਿੰਨਾ ਮਿਲੇਗਾ ਰਿਟਰਨ? 1 ਤੋਂ 5 ਸਾਲ ਤੱਕ ਦਾ ਕੈਲਕੁਲੇਸ਼ਨ
Post Office FD News : 5 ਲੱਖ ਦੀ ਪੋਸਟ ਆਫਿਸ FD 'ਤੇ ਕਿੰਨਾ ਮਿਲੇਗਾ ਰਿਟਰਨ? 1 ਤੋਂ 5 ਸਾਲ ਤੱਕ ਦਾ ਕੈਲਕੁਲੇਸ਼ਨ
8th Pay Commission: 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
Gold-Silver Price Today: ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget