ਅਹਿਮਦਾਬਾਦ ਦੇ ਸਰਾਫਾ ਬਾਜ਼ਾਰ ਵਿੱਚ ਸਪੌਟ ਗੋਲਡ ਦੀ ਕੀਮਤ 51,008 ਰੁਪਏ ਪ੍ਰਤੀ ਦਸ ਗ੍ਰਾਮ ਤੱਕ ਪਹੁੰਚ ਗਈ। ਇਸ ਦੇ ਨਾਲ ਹੀ ਗੋਲਡ ਫਿਊਚਰ ਦੀ ਕੀਮਤ 50,850 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਸੋਮਵਾਰ ਨੂੰ ਦਿੱਲੀ ਵਿੱਚ ਸੋਨੇ ਦੀ ਕੀਮਤ 258 ਰੁਪਏ ਚੜ੍ਹ ਕੇ 51,877 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਚਾਂਦੀ ਦੀ ਕੀਮਤ 837 ਰੁਪਏ ਦੇ ਵਾਧੇ ਨਾਲ 69,448 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।
ਭਾਰਤੀ ਬਾਜ਼ਾਰ ਨਹੀਂ ਵਧੀ ਮੰਗ:
ਪਿਛਲੇ ਹਫਤੇ ਸੋਨੇ ਦੀ ਕੀਮਤ ਵਿੱਚ ਹੋਈ ਮਾਮੂਲੀ ਗਿਰਾਵਟ ਕਾਰਨ ਭਾਰਤ ਵਿੱਚ ਮੰਗ ਵਿਚ ਮਾਮੂਲੀ ਵਾਧਾ ਹੋਇਆ ਸੀ। ਤਿਉਹਾਰਾਂ ਦੇ ਸ਼ੁਰੂ ਹੋਣ ਕਰਕੇ ਵੀ ਇਸ ਦੀ ਮੰਗ ਵਿੱਚ ਵੀ ਮਾਮੂਲੀ ਵਾਧਾ ਹੋਇਆ ਪਰ ਏਸ਼ੀਆ ਦੇ ਜ਼ਿਆਦਾਤਰ ਸਰਾਫਾ ਕੇਂਦਰਾਂ ਵਿੱਚ ਮੰਗ ਵਿਚ ਕੋਈ ਖਾਸ ਵਾਧਾ ਨਹੀਂ ਹੋਇਆ। ਇਸ ਦੌਰਾਨ ਗਲੋਬਲ ਬਾਜ਼ਾਰ ਵਿੱਚ ਚਾਂਦੀ ਦੀ ਕੀਮਤ 'ਚ ਥੋੜ੍ਹੀ ਜਿਹੀ ਗਿਰਾਵਟ ਦੇਖਣ ਨੂੰ ਮਿਲੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904