Gold-Silver Price Today: ਕੌਮਾਂਤਰੀ ਬਾਜ਼ਾਰ ਤੋਂ ਮਿਲ ਰਹੇ ਸੰਕੇਤਾਂ ਵਿਚਾਲੇ ਸੋਨੇ ਦੀ ਕੀਮਤ 'ਚ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਕੌਮਾਂਤਰੀ ਬਾਜ਼ਾਰ 'ਚ ਵੀ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਭਾਰਤੀ ਵਾਇਦਾ ਬਾਜ਼ਾਰ 'ਚ ਅੱਜ ਯਾਨੀ ਸ਼ੁੱਕਰਵਾਰ 23 ਸਤੰਬਰ ਨੂੰ ਸੋਨੇ ਅਤੇ ਚਾਂਦੀ ਦੀ ਕੀਮਤ 'ਚ ਵਾਧਾ ਹੋਇਆ ਹੈ। ਅੱਜ ਸੋਨਾ 50,000 ਰੁਪਏ ਨੂੰ ਪਾਰ ਕਰ ਗਿਆ ਹੈ, ਜਦਕਿ ਚਾਂਦੀ ਵੀ 58,000 ਰੁਪਏ ਨੂੰ ਪਾਰ ਕਰ ਗਈ ਹੈ।


ਕੀ ਹੈ ਸੋਨੇ ਅਤੇ ਚਾਂਦੀ ਦੀ ਕੀਮਤ?


MCX 'ਤੇ ਅੱਜ ਸਵੇਰੇ 24 ਕੈਰੇਟ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 50,029 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ ਹੈ, ਜਦਕਿ ਚਾਂਦੀ ਦੀ ਕੀਮਤ ਸ਼ੁੱਕਰਵਾਰ ਨੂੰ 173 ਰੁਪਏ ਵਧ ਕੇ 58,200 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ। ਸ਼ੁੱਕਰਵਾਰ ਨੂੰ ਵਾਇਦਾ ਬਾਜ਼ਾਰ 'ਚ ਸੋਨੇ ਦਾ ਕਾਰੋਬਾਰ 50,005 ਸੀ. ਰੁਪਏ ਦੇ ਪੱਧਰ ਤੋਂ ਸ਼ੁਰੂ ਹੋਇਆ, ਜਦਕਿ ਚਾਂਦੀ 'ਚ ਅੱਜ 58,050 ਰੁਪਏ ਤੋਂ ਕਾਰੋਬਾਰ ਸ਼ੁਰੂ ਹੋਇਆ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦੀ ਕੀਮਤ  (Gold Rate Today) ਸ਼ੁਰੂਆਤੀ ਕਾਰੋਬਾਰ ਵਿਚ 0.29 ਫੀਸਦੀ ਵਧੀ ਹੈ। ਇਸੇ ਤਰ੍ਹਾਂ, ਚਾਂਦੀ ਦੀ ਕੀਮਤ (Silver Rate Today) ਵੀ ਕੱਲ੍ਹ ਦੇ ਬੰਦ ਮੁੱਲ ਤੋਂ 0.30 ਪ੍ਰਤੀਸ਼ਤ ਵੱਧ ਰਹੀ ਹੈ।


ਕੀ ਹੈ ਅੰਤਰਰਾਸ਼ਟਰੀ ਬਾਜ਼ਾਰ ਦੀ ਸਥਿਤੀ?


ਹੁਣ ਗੱਲ ਕਰੀਏ ਅੰਤਰਰਾਸ਼ਟਰੀ ਬਾਜ਼ਾਰ ਦੀ ਤਾਂ ਸ਼ੁੱਕਰਵਾਰ ਨੂੰ ਗਲੋਬਲ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਛਾਲ ਆਇਆ ਹੈ। ਅੱਜ ਜਿੱਥੇ ਗਲੋਬਲ ਬਾਜ਼ਾਰ 'ਚ ਸੋਨੇ ਦੀ ਸਪਾਟ ਕੀਮਤ 'ਚ 0.30 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ, ਉਥੇ ਹੀ ਚਾਂਦੀ 'ਚ 0.51 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਅੱਜ ਸੋਨੇ ਦੀ ਕੀਮਤ 1,671.53 ਡਾਲਰ ਪ੍ਰਤੀ ਔਂਸ ਹੋ ਗਈ ਹੈ, ਜਦਕਿ ਚਾਂਦੀ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ 'ਚ ਵਧ ਕੇ 19.64 ਡਾਲਰ ਪ੍ਰਤੀ ਔਂਸ ਹੋ ਗਈ ਹੈ।


ਵੀਰਵਾਰ ਨੂੰ ਕੀ ਸੀ ਕੀਮਤ?


ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਮਲਟੀ-ਕਮੋਡਿਟੀ ਐਕਸਚੇਂਜ 'ਤੇ ਸੋਨੇ ਦੇ ਫਿਊਚਰਜ਼ ਦੀ ਦਰ 77 ਰੁਪਏ ਦੀ ਤੇਜ਼ੀ ਨਾਲ 49520 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਹੀ ਸੀ, ਜਦਕਿ ਚਾਂਦੀ ਵੀ 100 ਰੁਪਏ ਦੇ ਵਾਧੇ ਨਾਲ 57398 ਰੁਪਏ ਪ੍ਰਤੀ ਕਿਲੋ 'ਤੇ ਕਾਰੋਬਾਰ ਕਰ ਰਹੀ ਸੀ। ਆਖਰੀ ਬੰਦ 57298 ਰੁਪਏ 'ਤੇ ਹੋਇਆ ਸੀ।