ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਕਾਰਨ, ਆਰਥਿਕ ਗਤੀਵਿਧੀਆਂ ਦਾ ਸੋਨੇ ਅਤੇ ਚਾਂਦੀ ਦੀ ਕੀਮਤ 'ਤੇ ਅਸਰ ਪਿਆ ਹੈ। ਮੰਗਲਵਾਰ ਨੂੰ, ਸ਼ੁਰੂਆਤੀ ਕਾਰੋਬਾਰ ਵਿੱਚ ਕੀਮਤਾਂ 'ਚ ਥੋੜ੍ਹਾ ਜਿਹਾ ਵਾਧਾ ਹੋਇਆ ਸੀ, ਪਰ ਥੋੜੇ ਸਮੇਂ ਬਾਅਦ ਹੀ ਕੀਮਤ ਵਿੱਚ ਗਿਰਾਵਟ ਸ਼ੁਰੂ ਹੋ ਗਈ। ਮੰਗਲਵਾਰ ਨੂੰ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ।ਐਮਸੀਐਕਸ 'ਚ ਸੋਨੇ ਦੀ ਕੀਮਤ 0.29 ਫੀਸਦੀ ਯਾਨੀ 151 ਰੁਪਏ ਪ੍ਰਤੀ ਦਸ ਗ੍ਰਾਮ ਦੀ ਗਿਰਾਵਟ ਨਾਲ ਬੰਦ ਹੋਈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਵਿਚ 1.05 ਰੁਪਏ ਭਾਵ 701 ਰੁਪਏ ਦੀ ਗਿਰਾਵਟ ਆਈ ਅਤੇ ਇਹ 66,366 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ।
ਇਹ ਵੀ ਪੜ੍ਹੋ:Unlock 4: ਪਹਿਲੀ ਸਤੰਬਰ ਤੋਂ ਅਨਲੌਕ 4.0, ਕੀ ਖੁੱਲ੍ਹਣਗੇ ਸਕੂਲ-ਕਾਲਜ ਤੇ ਸਿਨੇਮਾ ਹਾਲ, ਜਾਣੋ ਆਪਣੇ ਸਵਾਲਾਂ ਦੇ ਜਵਾਬ?
ਦਿੱਲੀ ਬਾਜ਼ਾਰ ਵਿਚ ਸੋਨਾ ਅਤੇ ਚਾਂਦੀ 'ਚ ਗਿਰਾਵਟ
ਅਹਿਮਦਾਬਾਦ ਦੇ ਸਰਾਫਾ ਬਾਜ਼ਾਰ 'ਚ ਮੰਗਲਵਾਰ ਨੂੰ ਗੋਲਡ ਸਪੋਟ ਦੀ ਕੀਮਤ 52,024 ਰੁਪਏ ਪ੍ਰਤੀ ਦਸ ਗ੍ਰਾਮ ਰਹੀ, ਜਦੋਂ ਕਿ ਗੋਲਡ ਫਿਊਚਰ ਦੀ ਕੀਮਤ 51389 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਸੋਮਵਾਰ ਨੂੰ ਦਿੱਲੀ ਦੇ ਸਰਾਫਾ ਬਾਜ਼ਾਰ ਵਿਚ ਸੋਨੇ ਦੀ ਕੀਮਤ 44 ਰੁਪਏ ਡਿੱਗ ਕੇ 53,040 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਚਾਂਦੀ 206 ਰੁਪਏ ਦੀ ਗਿਰਾਵਟ ਨਾਲ 68,202 ਰੁਪਏ ਪ੍ਰਤੀ ਕਿਲੋਗ੍ਰਾਮ ਤੇ ਆ ਗਈ।
ਇਹ ਵੀ ਪੜ੍ਹੋ:ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਤੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਕੋਰੋਨਾ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਦਾ ਅੱਜ ਕੀ ਹੈ ਹਾਲ? ਜਾਣੋ ਤਾਜ਼ਾ ਅਪਡੇਟਸ
ਏਬੀਪੀ ਸਾਂਝਾ
Updated at:
25 Aug 2020 07:58 PM (IST)
ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਕਾਰਨ, ਆਰਥਿਕ ਗਤੀਵਿਧੀਆਂ ਦਾ ਸੋਨੇ ਅਤੇ ਚਾਂਦੀ ਦੀ ਕੀਮਤ 'ਤੇ ਅਸਰ ਪਿਆ ਹੈ। ਮੰਗਲਵਾਰ ਨੂੰ, ਸ਼ੁਰੂਆਤੀ ਕਾਰੋਬਾਰ ਵਿੱਚ ਕੀਮਤਾਂ 'ਚ ਥੋੜ੍ਹਾ ਜਿਹਾ ਵਾਧਾ ਹੋਇਆ ਸੀ, ਪਰ ਥੋੜੇ ਸਮੇਂ ਬਾਅਦ ਹੀ ਕੀਮਤ ਵਿੱਚ ਗਿਰਾਵਟ ਸ਼ੁਰੂ ਹੋ ਗਈ।
ਸੰਕੇਤਕ ਤਸਵੀਰ
- - - - - - - - - Advertisement - - - - - - - - -