ਨਵੀਂ ਦਿੱਲੀ: ਅੰਤਰਰਾਸ਼ਟਰੀ ਬਾਜ਼ਾਰ ‘ਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ ਹੈ। ਇਸ ਨਾਲ ਗਲੋਬਲ ਬਾਜ਼ਾਰ ‘ਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ। ਭਾਰਤ ਵਿੱਚ ਕੋਰੋਨਾਵਾਇਰਸ ਦੇ ਲਗਾਤਾਰ ਵਾਧੇ ਕਰਕੇ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿਚ ਵੀ ਵਾਧਾ ਹੋ ਰਿਹਾ ਹੈ। ਆਰਥਿਕ ਅਨਿਸ਼ਚਿਤਤਾ ਦੇ ਸਮੇਂ ਨਿਵੇਸ਼ਕ ਸੁਰੱਖਿਅਤ ਮੰਨੇ ਜਾਂਦੇ ਸੋਨੇ ਤੇ ਚਾਂਦੀ ਵਿੱਚ ਨਿਵੇਸ਼ ਵਧਾ ਰਹੇ ਹਨ। ਐਮਸੀਐਕਸ ਵਿੱਚ ਸੋਨਾ-ਚਾਂਦੀ ਮਹਿੰਗਾ: ਭਾਰਤ ਵਿੱਚ ਐਮਸੀਐਕਸ ਵਿੱਚ ਗੋਲਡ ਫਿਊਚਰ ਵਿੱਚ 0.33 ਪ੍ਰਤੀਸ਼ਤ ਯਾਨੀ 168 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਤੇ ਇਹ 50,890 ਰੁਪਏ ਪ੍ਰਤੀ ਦਸ ਗ੍ਰਾਮ ਤੱਕ ਪਹੁੰਚ ਗਿਆ। ਇਸ ਦੇ ਨਾਲ ਹੀ ਚਾਂਦੀ ਫਿਊਚਰ 'ਚ 0.13 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਤੇ ਇਹ 84 ਰੁਪਏ ਦੀ ਤੇਜ਼ੀ ਨਾਲ 67,010 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਵੀਰਵਾਰ ਨੂੰ ਦਿੱਲੀ-ਐਨਸੀਆਰ ਦੇ ਸਰਾਫਾ ਬਾਜ਼ਾਰ ‘ਚ ਸੋਨੇ ਦੀਆਂ ਕੀਮਤਾਂ 774 ਰੁਪਏ ਦੀ ਗਿਰਾਵਟ ਨਾਲ 51,755 ਰੁਪਏ ਪ੍ਰਤੀ ਦਸ ਗ੍ਰਾਮ ਰਹਿ ਗਈਆਂ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 1,908 ਰੁਪਏ ਦੀ ਗਿਰਾਵਟ ਨਾਲ 69,176 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ। ਇਸ ਦੇ ਨਾਲ ਹੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਪਿਛਲੇ ਕਾਰੋਬਾਰੀ ਸੈਸ਼ਨ ਵਿਚ ਸੋਨੇ ਦੀ ਕੀਮਤ ਵਿਚ ਵਾਧਾ ਹੋਇਆ ਸੀ। ਦਰਅਸਲ, ਅਮਰੀਕੀ ਡਾਲਰ ਦੇ ਕਮਜ਼ੋਰ ਹੋਣ ਕਾਰਨ ਸੋਨੇ ਦੀ ਖਰੀਦ ਵਿਚ ਵਾਧਾ ਦਰਜ ਕੀਤਾ ਗਿਆ। ਵਿਸ਼ਵਵਿਆਪੀ ਆਰਥਿਕਤਾ ਦੇ ਨਿਰਾਸ਼ਾਜਨਕ ਨਜ਼ਰੀਏ ਨੇ ਵੀ ਸੋਨੇ ਦੀ ਕੀਮਤ ਵਧਾਉਣ ਵਿੱਚ ਭੂਮਿਕਾ ਨਿਭਾਈ। ਅੰਤਰਰਾਸ਼ਟਰੀ ਬਾਜ਼ਾਰ ਵਿਚ ਸਪਾਟ ਗੋਲਡ ਦੀ ਕੀਮਤ 0.4 ਪ੍ਰਤੀਸ਼ਤ ਦੇ ਵਾਧੇ ਨਾਲ 1937.84 ਡਾਲਰ ਪ੍ਰਤੀ ਔਂਸ ‘ਤੇ ਪਹੁੰਚ ਗਿਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904