Gold Price Today Delhi : ਸੋਨੇ ਦੀਆਂ ਕੀਮਤਾਂ ਵਿੱਚ Gold Price) ਅੱਜ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਇਲਾਵਾ ਚਾਂਦੀ ਖਰੀਦਣਾ ਵੀ ਮਹਿੰਗਾ ਹੋ ਗਿਆ ਹੈ। ਜੇਕਰ ਤੁਹਾਡਾ ਸੋਨੇ ਦੇ ਗਹਿਣੇ ਖਰੀਦਣ ਦਾ ਪਲਾਨ ਹੈ ਤਾਂ ਹੁਣ ਤੁਹਾਨੂੰ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ। ਦੱਸ ਦਈਏ ਕਿ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤੀ ਧਾਤੂਆਂ ਦੀਆਂ ਕੀਮਤਾਂ 'ਚ ਤੇਜ਼ੀ ਕਾਰਨ ਘਰੇਲੂ ਬਾਜ਼ਾਰ 'ਚ ਵੀ ਸੋਨੇ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ ਹੈ।

ਸੋਨਾ ਖਰੀਦਣਾ ਹੋ ਗਿਆ ਮਹਿੰਗਾ  



ਵੀਰਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 592 ਰੁਪਏ ਪ੍ਰਤੀ 10 ਗ੍ਰਾਮ ਵਧ ਕੇ 51,750 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਪਹੁੰਚ ਗਈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 51,158 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।

ਚਾਂਦੀ ਦੀਆਂ ਕੀਮਤਾਂ 'ਚ ਆਈ ਤੇਜ਼ੀ 


ਇਸ ਤੋਂ ਇਲਾਵਾ ਚਾਂਦੀ ਦੀਆਂ ਕੀਮਤਾਂ 'ਚ ਵੀ ਵਾਧਾ ਹੋਇਆ ਹੈ। ਚਾਂਦੀ ਵੀ 1,335 ਰੁਪਏ ਚੜ੍ਹ ਕੇ 56,937 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ। ਪਿਛਲੇ ਕਾਰੋਬਾਰੀ ਸੈਸ਼ਨ 'ਚ ਚਾਂਦੀ 55,602 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।

ਕੌਮਾਂਤਰੀ ਬਾਜ਼ਾਰ 'ਚ ਚੜ੍ਹਿਆ ਸੋਨਾ  


ਕੌਮਾਂਤਰੀ ਬਾਜ਼ਾਰ ਦੀ ਗੱਲ ਕਰੀਏ ਤਾਂ ਇੱਥੇ ਸੋਨਾ 1,747 ਡਾਲਰ ਪ੍ਰਤੀ ਔਂਸ ਦੇ ਵਾਧੇ ਨਾਲ ਕਾਰੋਬਾਰ ਕਰ ਰਿਹਾ ਸੀ। ਇਸ ਦੇ ਨਾਲ ਹੀ ਚਾਂਦੀ 19.38 ਡਾਲਰ ਪ੍ਰਤੀ ਔਂਸ 'ਤੇ ਸਥਿਰ ਰਹੀ ਸੀ।

ਜਾਣੋ ਕੀ ਹੈ ਮਾਹਿਰਾਂ ਦੀ ਰਾਏ ?


HDFC ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ ਤਪਨ ਪਟੇਲ ਨੇ ਕਿਹਾ ਹੈ ਕਿ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ 'ਚ 0.75 ਫੀਸਦੀ ਦਾ ਵਾਧਾ ਕਰਨ ਤੋਂ ਬਾਅਦ ਸੋਨੇ ਦੀਆਂ ਕੀਮਤਾਂ ਉਮੀਦ ਮੁਤਾਬਕ ਵਧੀਆਂ ਹਨ।

ਤੁਸੀਂ ਘਰ ਬੈਠੇ ਚੈੱਕ ਕਰ ਸਕਦੇ ਹੋ ਰੇਟ  

 

ਤੁਸੀਂ ਆਪਣੇ ਘਰ ਬੈਠੇ ਸੋਨੇ ਦੀ ਕੀਮਤ ਵੀ ਦੇਖ ਸਕਦੇ ਹੋ। ਇੰਡੀਅਨ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੇ ਅਨੁਸਾਰ ਤੁਸੀਂ ਸਿਰਫ 8955664433 ਨੰਬਰ 'ਤੇ ਮਿਸ ਕਾਲ ਦੇ ਕੇ ਕੀਮਤ ਦੀ ਜਾਂਚ ਕਰ ਸਕਦੇ ਹੋ। ਤੁਸੀਂ ਜਿਸ ਨੰਬਰ 'ਤੇ ਮੈਸੇਜ ਕਰਦੇ ਹੋ , ਤੁਹਾਨੂੰ ਉਸੇ ਨੰਬਰ 'ਤੇ ਮੈਸੇਜ ਆ ਜਾਵੇਗਾ।