ਪੜਚੋਲ ਕਰੋ
(Source: ECI/ABP News)
Gold-silver price today: ਸੋਨੇ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਗਿਰਾਵਟ, ਚਾਂਦੀ 60,000 ਤੋਂ ਹੇਠ ਆਈ
Gold price on 07th October: ਬਾਜ਼ਾਰ ਖੁੱਲ੍ਹਦਿਆਂ ਹੀ ਸੋਨੇ ਦੀ ਕੀਮਤ ਵਿੱਚ ਭਾਰੀ ਗਿਰਾਵਟ ਆਈ। ਸਵੇਰੇ ਕਰੀਬ 9.30 ਵਜੇ ਮਲਟੀ ਕਮੋਡਿਟੀ ਐਕਸਚੇਂਜ 'ਤੇ ਕਰੀਬ 441 ਰੁਪਏ ਦੀ ਗਿਰਾਵਟ ਨਾਲ ਸੋਨਾ 50,085 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਸੀ।
![Gold-silver price today: ਸੋਨੇ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਗਿਰਾਵਟ, ਚਾਂਦੀ 60,000 ਤੋਂ ਹੇਠ ਆਈ Gold prices fall sharply, silver falls below 60,000 on 7th October Gold-silver price today: ਸੋਨੇ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਗਿਰਾਵਟ, ਚਾਂਦੀ 60,000 ਤੋਂ ਹੇਠ ਆਈ](https://static.abplive.com/wp-content/uploads/sites/5/2019/10/23163140/gold-2.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਬਾਜ਼ਾਰ ਖੁੱਲ੍ਹਦਿਆਂ ਹੀ ਸੋਨੇ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ। ਸਵੇਰੇ ਕਰੀਬ 9.30 ਵਜੇ ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਲਗਪਗ 441 ਰੁਪਏ ਦੀ ਗਿਰਾਵਟ ਨਾਲ ਸੋਨਾ 50,085 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਦੇ ਨਾਲ ਹੀ ਚਾਂਦੀ 881.00 ਰੁਪਏ ਦੀ ਗਿਰਾਵਟ ਦੇ ਨਾਲ 59690 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਪਹੁੰਚ ਗਈ।
ਐਚਡੀਐਫਸੀ ਸਕਿਓਰਟੀ ਮੁਤਾਬਕ ਮੰਗਲਵਾਰ ਨੂੰ ਦਿੱਲੀ ਵਿੱਚ 99.9 ਪ੍ਰਤੀਸ਼ਤ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 454 ਰੁਪਏ ਦੀ ਤੇਜ਼ੀ ਨਾਲ 51,879 ਰੁਪਏ ਪ੍ਰਤੀ 10 ਗ੍ਰਾਮ ਰਹੀ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨਾ 1900 ਡਾਲਰ ਪ੍ਰਤੀ ਔਂਸ 'ਤੇ ਬੰਦ ਹੋਇਆ। ਜਦਕਿ ਮੰਗਲਵਾਰ ਨੂੰ ਇੱਕ ਕਿਲੋਗ੍ਰਾਮ ਚਾਂਦੀ ਦੀ ਕੀਮਤ 751 ਰੁਪਏ ਚੜ੍ਹ ਕੇ 63,127 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਸੀ।
ਮਾਰਕੀਟ ਮਾਹਰਾਂ ਦਾ ਮਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਹੋਰ ਗਿਰਾਵਟ ਆਵੇਗੀ। ਸੋਨਾ 48 ਹਜ਼ਾਰ ਰੁਪਏ ਪ੍ਰਤੀ ਦਸ ਗ੍ਰਾਮ ਤੱਕ ਜਾ ਸਕਦਾ ਹੈ। ਇਸ ਦੇ ਨਾਲ ਹੀ ਸੋਨਾ 'ਚ ਇੱਕ ਵਾਰ ਫਿਰ ਦੀਵਾਲੀ ਤੱਕ ਤੇਜ਼ੀ ਵੇਖਣ ਨੂੰ ਮਿਲੇਗਾ। ਦੱਸ ਦਈਏ ਕਿ ਦਸੰਬਰ ਦੇ ਅੰਤ ਤੱਕ ਸੋਨਾ ਇਸ ਦੇ ਸਰਵ-ਉੱਚੇ ਪੱਧਰ 'ਤੇ ਪਹੁੰਚ ਸਕਦਾ ਹੈ।
Straw burning: ਪਰਾਲੀ ਦੇ ਧੂੰਏਂ ਨੇ ਸਰਕਾਰਾਂ ਦਾ ਘੁੱਟਿਆ ਦਮ, ਐਕਸ਼ਨ ਲਈ ਉੱਚ ਪੱਧਰੀ ਮੀਟਿੰਗਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow ਕਾਰੋਬਾਰ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਕਾਰੋਬਾਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)