ਨਵੀਂ ਦਿੱਲੀ: ਬਾਜ਼ਾਰ ਖੁੱਲ੍ਹਦਿਆਂ ਹੀ ਸੋਨੇ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ। ਸਵੇਰੇ ਕਰੀਬ 9.30 ਵਜੇ ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਲਗਪਗ 441 ਰੁਪਏ ਦੀ ਗਿਰਾਵਟ ਨਾਲ ਸੋਨਾ 50,085 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਦੇ ਨਾਲ ਹੀ ਚਾਂਦੀ 881.00 ਰੁਪਏ ਦੀ ਗਿਰਾਵਟ ਦੇ ਨਾਲ 59690 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਪਹੁੰਚ ਗਈ।

ਐਚਡੀਐਫਸੀ ਸਕਿਓਰਟੀ ਮੁਤਾਬਕ ਮੰਗਲਵਾਰ ਨੂੰ ਦਿੱਲੀ ਵਿੱਚ 99.9 ਪ੍ਰਤੀਸ਼ਤ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 454 ਰੁਪਏ ਦੀ ਤੇਜ਼ੀ ਨਾਲ 51,879 ਰੁਪਏ ਪ੍ਰਤੀ 10 ਗ੍ਰਾਮ ਰਹੀ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨਾ 1900 ਡਾਲਰ ਪ੍ਰਤੀ ਔਂਸ 'ਤੇ ਬੰਦ ਹੋਇਆ। ਜਦਕਿ ਮੰਗਲਵਾਰ ਨੂੰ ਇੱਕ ਕਿਲੋਗ੍ਰਾਮ ਚਾਂਦੀ ਦੀ ਕੀਮਤ 751 ਰੁਪਏ ਚੜ੍ਹ ਕੇ 63,127 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਸੀ।

ਮਾਰਕੀਟ ਮਾਹਰਾਂ ਦਾ ਮਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਹੋਰ ਗਿਰਾਵਟ ਆਵੇਗੀ। ਸੋਨਾ 48 ਹਜ਼ਾਰ ਰੁਪਏ ਪ੍ਰਤੀ ਦਸ ਗ੍ਰਾਮ ਤੱਕ ਜਾ ਸਕਦਾ ਹੈ। ਇਸ ਦੇ ਨਾਲ ਹੀ ਸੋਨਾ 'ਚ ਇੱਕ ਵਾਰ ਫਿਰ ਦੀਵਾਲੀ ਤੱਕ ਤੇਜ਼ੀ ਵੇਖਣ ਨੂੰ ਮਿਲੇਗਾ। ਦੱਸ ਦਈਏ ਕਿ ਦਸੰਬਰ ਦੇ ਅੰਤ ਤੱਕ ਸੋਨਾ ਇਸ ਦੇ ਸਰਵ-ਉੱਚੇ ਪੱਧਰ 'ਤੇ ਪਹੁੰਚ ਸਕਦਾ ਹੈ।

Straw burning: ਪਰਾਲੀ ਦੇ ਧੂੰਏਂ ਨੇ ਸਰਕਾਰਾਂ ਦਾ ਘੁੱਟਿਆ ਦਮ, ਐਕਸ਼ਨ ਲਈ ਉੱਚ ਪੱਧਰੀ ਮੀਟਿੰਗਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904