ਨਵੀਂ ਦਿੱਲੀ: ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ-ਚਾਂਦੀ ਦੀਆਂ ਕੀਮਤਾਂ ਤੇ ਖ਼ਰਾਬ ਮੈਕਰੋ ਆਰਥਿਕ ਅੰਕੜਿਆਂ ਕਾਰਨ ਸੋਨੇ ਤੇ ਚਾਂਦੀ ਦੀਆਂ ਦੋਵੇਂ ਕੀਮਤਾਂ ਵਧ ਗਈਆਂ ਹਨ। ਅਮਰੀਕਾ ਤੇ ਚੀਨ ਦਰਮਿਆਨ ਵਪਾਰ ਯੁੱਧ ਵਿੱਚ ਨਰਮੀ ਆਉਣ ਦੇ ਬਾਵਜੂਦ ਸੋਨੇ ਦੀਆਂ ਕੀਮਤਾਂ ਇੱਕ ਵਾਰ ਫਿਰ ਵਧਣ ਲੱਗੀਆਂ।
ਅੱਜ ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ ਵਿੱਚ ਮਾਮੂਲੀ ਵਾਧਾ ਹੋਇਆ। ਐਮਸੀਐਕਸ ਵਿੱਚ ਸੋਨੇ ਦੀ ਕੀਮਤ 0.42 ਪ੍ਰਤੀਸ਼ਤ ਯਾਨੀ 219 ਰੁਪਏ ਪ੍ਰਤੀ ਦਸ ਗ੍ਰਾਮ ਵਧੀ, ਜਦੋਂਕਿ ਚਾਂਦੀ ਦੀ ਕੀਮਤ 1.42 ਪ੍ਰਤੀਸ਼ਤ ਯਾਨੀ 957 ਰੁਪਏ ਵਧ ਕੇ 68,552 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।

ਦਿੱਲੀ ਸਰਾਫਾ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ:

ਸਰਾਫਾ ਬਾਜ਼ਾਰ ‘ਚ ਸ਼ੁੱਕਰਵਾਰ ਨੂੰ ਸਪੋਟ ਗੋਲਡ ਦੀ ਕੀਮਤ 53,185 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਇਸ ਦੇ ਨਾਲ ਹੀ ਫਿਊਚਰ ਗੋਲਡ ਦੀ ਕੀਮਤ 52,350 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਵੀਰਵਾਰ ਨੂੰ ਦਿੱਲੀ ਦੇ ਸਰਾਫਾ ਬਾਜ਼ਾਰ ਵਿੱਚ ਦਸ ਗ੍ਰਾਮ ਸੋਨੇ ਦੀ ਕੀਮਤ 1492 ਰੁਪਏ ਦੀ ਗਿਰਾਵਟ ਨਾਲ 52,819 ਰੁਪਏ ਪ੍ਰਤੀ ਦਸ ਗ੍ਰਾਮ ਰਹੀ।

ਦੱਸ ਦਈਏ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਪਰ ਦਿੱਲੀ ਦੀ ਸਰਾਫਾ ਬਾਜ਼ਾਰ ਕੀਮਤਾਂ ਵਿੱਚ ਕਮੀ ਨਜ਼ਰ ਨਹੀਂ ਆਈ। ਐਚਡੀਐਫਸੀ ਸਿਕਊਰਟੀਜ਼ ਮੁਤਾਬਕ, ਦਿੱਲੀ ਦੀ ਸਰਾਫਾ ਬਾਜ਼ਾਰ ਵਿੱਚ ਚਾਂਦੀ ਦੀ ਕੀਮਤ 1476 ਰੁਪਏ ਦੀ ਗਿਰਾਵਟ ਦੇ ਨਾਲ 67,924 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ।

IPL 2020 Logo: ਆਈਪੀਐਲ ਦੇ ਅਗਲੇ ਸੀਜ਼ਨ ਦੇ ਸਪਾਂਸਰ ਡ੍ਰੀਮ 11 ਲਈ ਨਵਾਂ ਲੋਗੋ ਰਿਲੀਜ਼, ਸੋਸ਼ਲ ਮੀਡੀਆ ‘ਤੇ ਕੀਤਾ ਸ਼ੇਅਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904