Gold prices- ਕੀਮਤਾਂ ਵਿਚ ਵਾਧੇ ਪੱਖੋਂ ਸੋਨਾ ਹਰ ਰੋਜ਼ ਨਵੇਂ ਰਿਕਾਰਡ ਬਣਾ ਰਿਹਾ ਹੈ। ਕੌਮਾਂਤਰੀ ਬਾਜ਼ਾਰਾਂ ਵਿਚ ਸੋਨੇ ਦੀਆਂ ਕੀਮਤਾਂ ਵਿਚ ਤੇਜ਼ੀ ਦੇ ਵਿਚਾਲੇ ਰਾਜਧਾਨੀ ਦਿੱਲੀ ਦੇ ਸਰਾਫਾ ਬਾਜ਼ਾਰ ‘ਚ ਸੋਨੇ ਦੀ ਕੀਮਤ 600 ਰੁਪਏ ਵਧ ਕੇ 76,950 ਰੁਪਏ ਪ੍ਰਤੀ 10 ਗ੍ਰਾਮ ਉਤੇ ਪਹੁੰਚ ਗਈ। ਵੀਰਵਾਰ ਨੂੰ ਆਖਰੀ ਕਾਰੋਬਾਰੀ ਸੈਸ਼ਨ ‘ਚ 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ 76,350 ਰੁਪਏ ਪ੍ਰਤੀ 10 ਗ੍ਰਾਮ ਉਤੇ ਬੰਦ ਹੋਇਆ ਸੀ।


ਆਮ ਤੌਰ ਉਤੇ ਸ਼ਰਾਧ ਦੇ ਸਮੇਂ ਬਾਜ਼ਾਰਾਂ ‘ਚ ਸੁਸਤੀ ਛਾਈ ਰਹਿੰਦੀ ਹੈ ਕਿਉਂਕਿ ਲੋਕ ਧਾਰਮਿਕ ਆਸਥਾ ਕਾਰਨ ਖਰੀਦਦਾਰੀ ਕਰਨ ਅਤੇ ਸ਼ੁਭ ਕੰਮ ਸ਼ੁਰੂ ਕਰਨ ਤੋਂ ਗੁਰੇਜ਼ ਕਰਦੇ ਹਨ। ਹਾਲਾਂਕਿ ਸੋਨੇ ਦੀਆਂ ਕੀਮਤਾਂ ਲਗਾਤਾਰ ਚੜ੍ਹ ਰਹੀਆਂ ਹਨ।



ਲਗਾਤਾਰ ਕਿਉਂ ਵਧ ਰਹੀ ਹੈ ਕੀਮਤ?
ਐਬਾਂਸ ਹੋਲਡਿੰਗਜ਼ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਚਿੰਤਨ ਮਹਿਤਾ ਨੇ ਕਿਹਾ ਹੈ ਕਿ ਇਸ ਸਾਲ ਸੋਨੇ ਦੀਆਂ ਕੀਮਤਾਂ ਵਿੱਚ 27 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ ਅਤੇ ਇਹ ਹੁਣ ਤੱਕ ਦੇ ਉੱਚ ਪੱਧਰ ਉਤੇ ਪਹੁੰਚ ਗਿਆ ਹੈ। ਚਿੰਤਨ ਮਹਿਤਾ ਨੇ ਦੱਸਿਆ ਕਿ ਇਸ ਸਾਲ ਸੋਨੇ ਦੀਆਂ ਕੀਮਤਾਂ ‘ਚ 27 ਫੀਸਦੀ ਦਾ ਵਾਧਾ ਹੋਇਆ ਹੈ ਅਤੇ ਇਹ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ ਉਤੇ ਪਹੁੰਚ ਗਿਆ ਹੈ।


ਦੀਵਾਲੀ ਤੱਕ ਕੀ ਹੋਵੇਗਾ ਭਾਅ?
ਸੋਨੇ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਦੇ ਵਿਚਕਾਰ ਲੋਕਾਂ ਦੇ ਮਨ ‘ਚ ਸਵਾਲ ਹੈ ਕਿ ਧਨਤੇਰਸ ਅਤੇ ਦੀਵਾਲੀ ਤੱਕ ਸੋਨੇ ਦੀਆਂ ਕੀਮਤਾਂ ਕਿਸ ਪੱਧਰ ਤੱਕ ਜਾ ਸਕਦੀਆਂ ਹਨ। ਕੀ ਸੋਨੇ ਦੀਆਂ ਕੀਮਤਾਂ ਵਿਚ ਵਾਧਾ ਜਾਰੀ ਰਹੇਗਾ ਜਾਂ ਇਸ ਦੀਆਂ ਕੀਮਤਾਂ ਵਿਚ ਥੋੜ੍ਹੀ ਗਿਰਾਵਟ ਆਵੇਗੀ? 


ਐਚਡੀਐਫਸੀ ਸਕਿਓਰਿਟੀਜ਼ ਦੇ ਕਮੋਡਿਟੀ ਹੈੱਡ ਅਨੁਜ ਗੁਪਤਾ ਨੇ ਕਿਹਾ ਕਿ ਅਮਰੀਕਾ ‘ਚ ਵਿਆਜ ਦਰਾਂ ‘ਚ ਕਟੌਤੀ ਤੋਂ ਬਾਅਦ ਸੋਨੇ ਦੀ ਕੀਮਤ ਵਧੀ ਹੈ ਅਤੇ ਹੋਰ ਵਿਆਜ ਦਰਾਂ ‘ਚ ਕਟੌਤੀ ਕੀਤੀ ਜਾਣੀ ਹੈ, ਇਸ ਲਈ ਸੋਨੇ ਦੀਆਂ ਕੀਮਤਾਂ ‘ਚ ਵਾਧਾ ਜਾਰੀ ਰਹਿ ਸਕਦਾ ਹੈ। ਇਸ ਤੋਂ ਇਲਾਵਾ ਡਾਲਰ ਇੰਡੈਕਸ ਦੇ ਕਮਜ਼ੋਰ ਹੋਣ ਨਾਲ ਵੀ ਸੋਨੇ ਨੂੰ ਫਾਇਦਾ ਹੁੰਦਾ ਹੈ। ਹਾਲਾਂਕਿ ਅਨੁਜ ਗੁਪਤਾ ਨੇ ਕਿਹਾ ਕਿ ਦੀਵਾਲੀ ਤੱਕ ਸੋਨੇ ਦੀਆਂ ਕੀਮਤਾਂ 75000 ਤੋਂ 76000 ਦੇ ਦਾਇਰੇ ਵਿਚ ਰਹਿਣਗੀਆਂ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 92000 ਤੋਂ 95000 ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।