ਨਵੀਂ ਦਿਲੀ: ਯੂਰਪੀਅਨ ਸੈਂਟਰਲ ਬੈਂਕ ਦੀ ਮੁਦਰਾ ਨੀਤੀ ਦਾ ਫੈਸਲਾ ਕਰਨ ਤੋਂ ਪਹਿਲਾਂ ਸੋਨੇ ਤੇ ਚਾਂਦੀ ਦੇ ਭਾਅ ਗਲੋਬਲ ਬਾਜ਼ਾਰ ਵਿੱਚ ਸਪਾਟ ਨਜ਼ਰ ਆਏ। ਹਾਲਾਂਕਿ, ਕੋਰੋਨਾਵਾਇਰਸ ਦੇ ਵਧ ਰਹੇ ਮਾਮਲਿਆਂ ਕਰਕੇ ਪਿਛਲੇ ਦਿਨਾਂ ਤੋਂ ਕੀਮਤਾਂ ਵਿੱਚ ਉੱਚਾ ਰੁਝਾਨ ਦਿਖਾਈ ਦੇ ਰਿਹਾ ਹੈ। ਦੂਜੇ ਪਾਸੇ ਵੀਰਵਾਰ ਨੂੰ ਗੋਲਡ ਫਿਊਚਰ ਦੀ ਕੀਮਤ ਐਮਸੀਐਕਸ ਵਿੱਚ 0.01 ਪ੍ਰਤੀਸ਼ਤ ਦੀ ਤੇਜ਼ੀ ਆਈ ਤੇ ਛੇ ਰੁਪਏ ਦੇ ਵਾਧੇ ਨਾਲ ਇਹ 51,408 ਰੁਪਏ ਪ੍ਰਤੀ ਦਸ 'ਤੇ ਪਹੁੰਚ ਗਈ। ਇਸ ਦੇ ਨਾਲ ਹੀ ਸਿਲਵਰ ਫਿਊਚਰ ਦੀ ਕੀਮਤ 0.36% ਦੀ ਤੇਜ਼ੀ ਨਾਲ 68,691 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।


ਦਿੱਲੀ ਮਾਰਕੀਟ 'ਚ ਸੋਨੇ 'ਚ ਤੇਜ਼ੀ:

ਦੱਸ ਦਈਏ ਕਿ ਬੁੱਧਵਾਰ ਨੂੰ ਦਿੱਲੀ ਦੇ ਸਰਾਫਾ ਬਾਜ਼ਾਰ ਵਿਚ 10 ਗ੍ਰਾਮ ਸੋਨੇ ਦੀ ਕੀਮਤ 52,149 ਰੁਪਏ ਸੀ। ਬੁੱਧਵਾਰ ਨੂੰ ਇਸ ਦੀ ਕੀਮਤ ਵਿੱਚ 251 ਰੁਪਏ ਪ੍ਰਤੀ ਦਸ ਗ੍ਰਾਮ ਦਾ ਵਾਧਾ ਦਰਜ ਕੀਤਾ ਗਿਆ। ਚਾਂਦੀ ਦੀ ਕੀਮਤ 69,211 ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਚਾਂਦੀ ਦੀ ਕੀਮਤ ਵਿੱਚ 261 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧਾ ਦਰਜ ਕੀਤਾ ਗਿਆ।

ਕਮਜ਼ੋਰ ਡਾਲਰ ਕਾਰਨ ਸੋਨੇ ਦੀ ਮੰਗ ਵਧੀ:

ਗਲੋਬਲ ਬਾਜ਼ਾਰ ਵਿੱਚ ਯੂਰਪੀਅਨ ਸੈਂਟਰਲ ਬੈਂਕ ਦੀ ਬੈਠਕ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ। ਕਮਜ਼ੋਰ ਅਮਰੀਕੀ ਡਾਲਰ ਕਾਰਨ ਸਪਾਟ ਸੋਨਾ 1946.10 ਡਾਲਰ ਪ੍ਰਤੀ ਔਂਸ 'ਤੇ ਸੀ। 3 ਸਤੰਬਰ ਨੂੰ ਸੋਨਾ 1950.51 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਜਦੋਂਕਿ ਯੂਐਸ ਗੋਲਡ ਫਿਊਚਰ ਦੀ ਕੀਮਤ 95 1,954.50 ਡਾਲਰ ਪ੍ਰਤੀ ਔਂਸ ਰਹੀ।

ਦੱਸ ਦਈਏ ਕਿ ਪਿਛਲੇ ਚਾਰ ਹਫਤਿਆਂ ਤੋਂ ਡਾਲਰ ਇੰਡੈਕਸ ਡਿੱਗਦਾ ਜਾ ਰਿਹਾ ਹੈ ਜਿਸ ਨਾਲ ਹੋਰ ਕਰੰਸੀ 'ਚ ਸੋਨਾ ਖਰੀਦਣ ਵਾਲਿਆਂ ਨੂੰ ਇਸ ਦਾ ਫਾਇਦਾ ਹੋ ਰਿਹਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904