ਨਵੀਂ ਦਿੱਲੀ: ਯੂਰਪੀਅਨ ਸੈਂਟਰਲ ਬੈਂਕ ਵੱਲੋਂ ਆਪਣੀ ਮੁਦਰਾ ਨੀਤੀ ਦਾ ਖੁਲਾਸਾ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ। ਨਿਵੇਸ਼ਕ ਹੁਣ ਜੀਡੀਪੀ ਡਾਟਾ ਤੇ ਯੂਐਸ ਮਹਿੰਗਾਈ ਦੇ ਅੰਕੜਿਆਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਉਹ ਗਲੋਬਲ ਬਾਜ਼ਾਰ ਵਿੱਚ ਸੋਨੇ ਬਾਰੇ ਕੋਈ ਫੈਸਲਾ ਲੈ ਸਕਣ। ਐਮਸੀਐਕਸ ‘ਚ ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ 0.85 ਫੀਸਦੀ ਗਿਰਾਵਟ ਯਾਨੀ 439 ਰੁਪਏ ਘਟ ਕੇ 51,335 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਆ ਗਈ। ਇਸ ਦੇ ਨਾਲ ਹੀ ਸਿਲਵਰ ਫਿਊਚਰ 'ਚ 1.45 ਪ੍ਰਤੀਸ਼ਤ ਯਾਨੀ 999 ਰੁਪਏ ਦੀ ਗਿਰਾਵਟ ਨਾਲ ਇਹ 67,992 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ।


ਦਿੱਲੀ ਬਾਜ਼ਾਰ ਵਿੱਚ ਸੋਨੇ ਦੀ ਕੀਮਤ ਵਿੱਚ ਵਾਧਾ

ਵੀਰਵਾਰ ਨੂੰ ਸੋਨੇ ਦੀ ਕੀਮਤ 287 ਰੁਪਏ ਚੜ੍ਹ ਕੇ 52,391 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਚਾਂਦੀ 875 ਰੁਪਏ ਚੜ੍ਹ ਕੇ 69,950 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ। ਅਹਿਮਦਾਬਾਦ ਵਿੱਚ ਗੋਲਡ ਸਪੌਟ ਦੀ ਕੀਮਤ 51,416 ਰੁਪਏ ਤੇ ਗੋਲਡ ਫਿਊਚਰ ਦੀ ਕੀਮਤ 51280 ਰੁਪਏ ਪ੍ਰਤੀ ਦਸ ਗ੍ਰਾਮ ਰਹੀ।

ਗਲੋਬਲ ਬਾਜ਼ਾਰ ‘ਚ ਸ਼ੁੱਕਰਵਾਰ ਨੂੰ ਗੋਲਕੇ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ। ਡਾਲਰ ਦੀ ਕੀਮਤ ਵਿੱਚ ਗਿਰਾਵਟ ਕਰਕੇ ਪਿਛਲੇ ਕਾਰੋਬਾਰੀ ਸੈਸ਼ਨ ਵਿੱਚ ਇਸ ਦੀ ਕੀਮਤ ਵਿੱਚ ਵਾਧਾ ਹੋਇਆ। ਹਾਲਾਂਕਿ, ਵਿਸ਼ਵਵਿਆਪੀ ਆਰਥਿਕਤਾ ਵਿੱਚ ਸੁਧਾਰ ਦੇ ਕਮਜ਼ੋਰ ਸੰਕੇਤਾਂ ਕਾਰਨ ਵੀ ਸੋਨੇ ਦੀ ਕੀਮਤਾਂ ਵਿੱਚ ਵਾਧਾ ਹੋਇਆ ਹੈ।

ਗਲੋਬਲ ਬਾਜ਼ਾਰ ਵਿੱਚ ਸੋਨਾ ਡਿੱਗਿਆ

ਸ਼ੁੱਕਰਵਾਰ ਨੂੰ ਸਪਾਟ ਸੋਨੇ ਦੀ ਕੀਮਤ 0.3 ਪ੍ਰਤੀਸ਼ਤ ਦੀ ਗਿਰਾਵਟ ਨਾਲ 1,947.41 ਡਾਲਰ ਪ੍ਰਤੀ ਔਂਸ 'ਤੇ ਆ ਗਈ, ਜਦੋਂਕਿ ਵੀਰਵਾਰ ਨੂੰ ਇਹ 0.8 ਫੀਸਦ ਵਧਿਆ ਸੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 0.3 ਪ੍ਰਤੀਸ਼ਤ ਦੀ ਗਿਰਾਵਟ ਦੇ ਨਾਲ 26.84 ਡਾਲਰ ਪ੍ਰਤੀ ਔਂਸ 'ਤੇ ਆ ਗਈ।

ਡਰੱਗਸ ਮਾਮਲੇ ‘ਚ ਰੀਆ ਸਣੇ ਕਿਸੇ ਨੂੰ ਨਹੀਂ ਮਿਲੀ ਰਾਹਤ, ਕੋਰਟ ਵੱਲੋਂ ਅਰਜ਼ੀ ਖਾਰਜ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904