ਪੜਚੋਲ ਕਰੋ

Gold-Silver Price: ਮਹਿੰਗਾਈ ਦੇ ਅੰਕੜਿਆਂ ਤੋਂ ਪਹਿਲਾਂ MCX 'ਤੇ ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਆਪਣੇ ਸ਼ਹਿਰ ਦੇ ਰੇਟ

Gold-Silver Price 11 September 2024: MCX 'ਤੇ ਵਾਇਦਾ ਬਾਜ਼ਾਰ 'ਚ ਅੱਜ ਸੋਨੇ ਅਤੇ ਚਾਂਦੀ ਦੋਹਾਂ ਕੀਮਤੀ ਧਾਤਾਂ 'ਚ ਵਾਧਾ ਦੇਖਿਆ ਜਾ ਰਿਹਾ ਹੈ।

Gold-Silver Price 11 September 2024: ਘਰੇਲੂ ਬਾਜ਼ਾਰ 'ਚ ਅੱਜ ਬੁੱਧਵਾਰ ਨੂੰ ਕੀਮਤੀ ਧਾਤਾਂ ਦੇ ਭਾਅ 'ਚ ਵਾਧਾ ਦੇਖਿਆ ਜਾ ਰਿਹਾ ਹੈ। MCX 'ਤੇ ਫਿਊਚਰਜ਼ ਟਰੇਡਿੰਗ 'ਚ ਸ਼ੁਰੂਆਤੀ ਕਾਰੋਬਾਰ 'ਚ ਦੋਵੇਂ ਕੀਮਤੀ ਧਾਤਾਂ, ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਧੀਆਂ ਹਨ।

MCX 'ਤੇ ਸਵੇਰੇ 10:20 ਵਜੇ, 4 ਅਕਤੂਬਰ ਨੂੰ ਡਿਲੀਵਰੀ ਵਾਲੇ ਗੋਲਡ ਫਿਊਚਰ ਕਾਨਟਰੈਕਟ ਵਿੱਚ ਕਰੀਬ 0.20 ਫੀਸਦੀ ਦਾ ਵਾਧਾ ਦੇਖਿਆ ਜਾ ਰਿਹਾ ਸੀ। ਫਿਊਚਰਜ਼ ਟ੍ਰੇਡਿੰਗ 'ਚ ਸਵੇਰੇ ਸੋਨਾ 72,059 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਸੀ। ਇਸੇ ਤਰ੍ਹਾਂ 5 ਦਸੰਬਰ ਨੂੰ ਡਿਲੀਵਰੀ ਲਈ ਚਾਂਦੀ ਵਾਇਦਾ ਵੀ ਸ਼ੁਰੂਆਤੀ ਸੈਸ਼ਨ 'ਚ 84,107 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਸੀ।

ਘਰੇਲੂ ਬਾਜ਼ਾਰ ਵਿਚ ਦੋਵਾਂ ਕੀਮਤੀ ਧਾਤਾਂ ਦੀਆਂ ਕੀਮਤਾਂ ਵਿਚ ਵਾਧਾ ਅਜਿਹੇ ਸਮੇਂ ਵਿਚ ਹੋਇਆ ਹੈ ਜਦੋਂ ਵਿਦੇਸ਼ੀ ਬਾਜ਼ਾਰ ਵਿਚ ਵੀ ਇਨ੍ਹਾਂ ਦੀਆਂ ਕੀਮਤਾਂ ਵਧੀਆਂ ਹਨ। ਅੱਜ ਖਾਸ ਤੌਰ 'ਤੇ ਵਿਦੇਸ਼ੀ ਸਿਗਨਲਾਂ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਦਰਅਸਲ, ਅਮਰੀਕਾ ਵਿੱਚ ਪ੍ਰਚੂਨ ਮਹਿੰਗਾਈ ਦੇ ਅੰਕੜੇ ਜਾਰੀ ਹੋਣ ਵਾਲੇ ਹਨ। ਇਸ ਤੋਂ ਪਹਿਲਾਂ ਬਾਜ਼ਾਰ 'ਚ ਅਨਿਸ਼ਚਿਤਤਾ ਦੇ ਮੱਦੇਨਜ਼ਰ ਵੱਡੇ ਨਿਵੇਸ਼ਕ ਸੁਰੱਖਿਅਤ ਨਿਵੇਸ਼ ਵਜੋਂ ਸੋਨਾ-ਚਾਂਦੀ ਖਰੀਦ ਰਹੇ ਹਨ, ਜਿਸ ਕਾਰਨ ਕੀਮਤਾਂ 'ਚ ਵਾਧਾ ਹੋਇਆ ਹੈ।

ਕਮੋਡਿਟੀ ਐਕਸਚੇਂਜ ਸੈਂਟਰ ਯਾਨੀ ਕਾਮੈਕਸ 'ਤੇ ਗੋਲਡ ਫਿਊਚਰ (ਦਸੰਬਰ 2024 ਦਾ ਕਰਾਰ) 0.20 ਫੀਸਦੀ ਦੇ ਵਾਧੇ ਨਾਲ 2,548.30 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ। ਇਸੇ ਤਰ੍ਹਾਂ ਚਾਂਦੀ (ਸਿਲਵਰ ਕਾਮੈਕਸ ਦਸੰਬਰ 2024 ਕੰਟਰੈਕਟ) 0.60 ਫੀਸਦੀ ਦੇ ਮੁਨਾਫੇ ਨਾਲ 28.785 ਡਾਲਰ 'ਤੇ ਕਾਰੋਬਾਰ ਕਰ ਰਹੀ ਸੀ।

ਮੁੱਖ ਸ਼ਹਿਰਾਂ ਵਿੱਚ ਸੋਨੇ ਦੀਆਂ ਕੀਮਤਾਂ

ਬੈਂਗਲੁਰੂ: 73,519 ਰੁਪਏ ਪ੍ਰਤੀ 10 ਗ੍ਰਾਮ
ਚੇਨਈ: 73,806 ਰੁਪਏ ਪ੍ਰਤੀ 10 ਗ੍ਰਾਮ
ਦਿੱਲੀ: 73,519 ਰੁਪਏ ਪ੍ਰਤੀ 10 ਗ੍ਰਾਮ
ਕੋਲਕਾਤਾ: 73,375 ਰੁਪਏ ਪ੍ਰਤੀ 10 ਗ੍ਰਾਮ
ਮੁੰਬਈ: 73,447 ਰੁਪਏ ਪ੍ਰਤੀ 10 ਗ੍ਰਾਮ
ਪੁਣੇ: 73,231 ਰੁਪਏ ਪ੍ਰਤੀ 10 ਗ੍ਰਾਮ

ਮੁੱਖ ਸ਼ਹਿਰਾਂ ਵਿੱਚ ਚਾਂਦੀ ਦੀਆਂ ਕੀਮਤਾਂ

ਚੇਨਈ: 91,100 ਰੁਪਏ ਪ੍ਰਤੀ ਕਿਲੋਗ੍ਰਾਮ
ਮੁੰਬਈ: 86,100 ਰੁਪਏ ਪ੍ਰਤੀ ਕਿਲੋਗ੍ਰਾਮ
ਦਿੱਲੀ: 86,100 ਰੁਪਏ ਪ੍ਰਤੀ ਕਿਲੋਗ੍ਰਾਮ
ਕੋਲਕਾਤਾ: 86,100 ਰੁਪਏ ਪ੍ਰਤੀ ਕਿਲੋਗ੍ਰਾਮ
ਪਟਨਾ: 86,000 ਰੁਪਏ ਪ੍ਰਤੀ ਕਿਲੋਗ੍ਰਾਮ

ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਕੀਮਤੀ ਧਾਤਾਂ (ਸੋਨਾ ਅਤੇ ਚਾਂਦੀ) ਦੀਆਂ ਕੀਮਤਾਂ 'ਚ ਵਾਧਾ ਜਾਰੀ ਰਹਿ ਸਕਦਾ ਹੈ। ਆਉਣ ਵਾਲੇ ਦਿਨਾਂ 'ਚ ਅਮਰੀਕਾ 'ਚ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ 'ਚ ਕਟੌਤੀ ਕੀਤੀ ਜਾ ਸਕਦੀ ਹੈ, ਜਿਸ ਦਾ ਫਾਇਦਾ ਸਰਾਫਾ ਕਾਰੋਬਾਰੀਆਂ ਨੂੰ ਹੋ ਸਕਦਾ ਹੈ। ਵਿਆਹਾਂ ਦਾ ਸੀਜ਼ਨ ਸ਼ੁਰੂ ਹੋਣ ਨਾਲ ਆਉਣ ਵਾਲੇ ਦਿਨਾਂ 'ਚ ਘਰੇਲੂ ਬਾਜ਼ਾਰ 'ਚ ਨਵੀਂ ਮੰਗ ਸਾਹਮਣੇ ਆ ਸਕਦੀ ਹੈ।

ਟਾਪ ਹੈਡਲਾਈਨ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Gold-Silver Rate: ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ
ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget