Gold and Silver Rate: ਕੋਈ ਰਾਹਤ ਨਹੀਂ! ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਅੱਜ ਦੇ ਰੇਟ
Gold Sliver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਤੇਜ਼ੀ ਬਣੀ ਹੋਈ ਹੈ। ਕੀਮਤਾਂ ਵਿੱਚ ਕੋਈ ਰਾਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਅੱਜ ਵੀ ਸੋਨੇ ਇਤੇ ਚਾਂਦੀ ਦੀਆਂ ਕੀਮਤਾਂ ਵਿੱਚ ਰਿਕਾਰਡ ਤੋੜ ਵਾਧਾ ਹੋਇਆ ਹੈ।
Gold Sliver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਤੇਜ਼ੀ ਬਣੀ ਹੋਈ ਹੈ। ਲੋਕਾਂ ਨੂੰ ਉਡੀਕ ਰਹਿੰਦੀ ਹੈ ਕਿ ਸੋਨੇ ਅਤੇ ਚਾਂਦੀ ਦੇ ਰੇਟ ਘੱਟ ਹੋਣਗੇ ਤਾਂ ਕਿ ਉਹ ਸੋਨਾ ਆਸਾਨੀ ਨਾਲ ਖਰੀਦ ਸਕਣ। ਪਰ ਲੋਕਾਂ ਦੀਆਂ ਉਮੀਦਾਂ ‘ਤੇ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ ਕਿਉਂਕਿ ਕੀਮਤਾਂ ਘਟਣ ਦੀ ਥਾਂ ਵਧਦੀਆਂ ਹੀ ਜਾ ਰਹੀਆਂ ਹਨ।
ਸੋਨੇ ਦੀ ਕੀਮਤ ਹੁਣ ਤੱਕ ਦੇ ਸਾਰੇ ਰਿਕਾਰਡ ਤੋੜਦੇ ਹੋਏ 73 ਹਜ਼ਾਰ 400 ਰੁਪਏ ਪ੍ਰਤੀ ਤੋਲਾ 'ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਵੀ 84 ਹਜ਼ਾਰ ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ। ਪਿਛਲੇ ਇੱਕ ਮਹੀਨੇ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ 6,000 ਰੁਪਏ ਦਾ ਵਾਧਾ ਹੋਣ ਕਾਰਨ ਨਿਵੇਸ਼ਕ ਖੁਸ਼ ਹਨ।
ਸਰਾਫਾ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਅਮਰੀਕਾ 'ਚ ਵਿਆਜ ਦਰਾਂ 'ਚ ਕਟੌਤੀ ਨੂੰ ਲੈ ਕੇ ਅਨਿਸ਼ਚਿਤਤਾ ਦੇ ਵਿਚਕਾਰ ਡਾਲਰ 'ਚ ਕਮਜ਼ੋਰੀ ਕਰਕੇ ਸੋਨਾ ਉੱਚੇ ਪੱਧਰ ‘ਤੇ ਪਹੁੰਚ ਰਿਹਾ ਹੈ। ਮੌਜੂਦਾ ਸਮੇਂ 'ਚ ਦੁਨੀਆ ਭਰ ਦੇ ਕੇਂਦਰੀ ਬੈਂਕਾਂ ਵੱਲੋਂ ਸੋਨੇ ਦੀ ਵਧਦੀ ਮੰਗ ਅਤੇ ਸੋਨੇ ਦੀ ਖਰੀਦ ਕਰਕੇ ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਲੰਬੇ ਸਮੇਂ ਤੋਂ ਸੋਨੇ ਦੀਆਂ ਵਧਦੀਆਂ ਕੀਮਤਾਂ ਕਾਰਨ ਲੋਕਾਂ ਨੇ ਸ਼ੇਅਰ ਬਾਜ਼ਾਰ, ਮਿਊਚਲ ਫੰਡ, ਐੱਫ.ਡੀ. ਆਦਿ ਦੇ ਨਾਲ-ਨਾਲ ਸੋਨੇ-ਚਾਂਦੀ 'ਚ ਨਿਵੇਸ਼ ਕਰਨ 'ਚ ਦਿਲਚਸਪੀ ਵਧਾ ਦਿੱਤੀ ਹੈ।
ਇਹ ਵੀ ਪੜ੍ਹੋ: Electric Car ਬਣਾਉਣ ਦੀ ਤਿਆਰੀ 'ਚ ਮੁਕੇਸ਼ ਅੰਬਾਨੀ; ਦੁਨੀਆਂ ਦੇ ਸਭ ਤੋਂ ਅਮੀਰ ਕਾਰੋਬਾਰੀ ਨਾਲ ਚੱਲ ਰਹੀ ਗੱਲਬਾਤ!
ਪਿਛਲੇ ਛੇ ਸਾਲਾਂ ਦੀਆਂ ਕੀਮਤਾਂ ਦੇ ਹਿਸਾਬ ਨਾਲ ਲੋਕਾਂ ਨੂੰ ਸੋਨੇ-ਚਾਂਦੀ ਵਿੱਚ ਨਿਵੇਸ਼ ਕਰਕੇ ਦੁੱਗਣਾ ਰਿਟਰਨ ਮਿਲਿਆ ਹੈ। ਬਿਹਤਰ ਰਿਟਰਨ ਮਿਲਣ ਕਰਕੇ ਹੁਣ ਲੋਕਾਂ ਲਈ ਸੋਨਾ ਅਤੇ ਚਾਂਦੀ ਨਿਵੇਸ਼ ਦਾ ਬਿਹਤਰ ਵਿਕਲਪ ਬਣ ਗਿਆ ਹੈ। ਆਉਣ ਵਾਲੇ ਦਿਨਾਂ 'ਚ ਵੀ ਸੋਨੇ ਦੀਆਂ ਕੀਮਤਾਂ 'ਚ ਤੇਜ਼ੀ ਰਹਿਣ ਦੀ ਸੰਭਾਵਨਾ ਹੈ। ਇਸ ਸਾਲ ਅਕਤੂਬਰ-ਨਵੰਬਰ ਤੱਕ ਸੋਨੇ ਦੀ ਕੀਮਤ 75 ਹਜ਼ਾਰ ਰੁਪਏ ਅਤੇ ਚਾਂਦੀ ਦੀ ਕੀਮਤ 90 ਹਜ਼ਾਰ ਰੁਪਏ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਮੰਗਲਵਾਰ ਨੂੰ ਸੋਨੇ ਦੀਆਂ ਕੀਮਤਾਂ ਸਾਰੇ ਰਿਕਾਰਡ ਤੋੜਦਿਆਂ ਹੋਇਆਂ 73 ਹਜ਼ਾਰ 400 ਰੁਪਏ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈਆਂ ਸਨ। ਜਦੋਂ ਕਿ ਚਾਂਦੀ ਦੀ ਕੀਮਤ 84 ਹਜ਼ਾਰ ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਸੀ। ਅਜਿਹੇ 'ਚ ਫਿਲਹਾਲ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੀ ਕੋਈ ਸੰਭਾਵਨਾ ਨਹੀਂ ਹੈ। ਕੀਮਤਾਂ ਹੋਰ ਵਧਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Petrol Diesel Price: ਕੀ ਅੱਜ ਤੇਲ ਦੀਆਂ ਕੀਮਤਾਂ ਵਿੱਚ ਹੋਇਆ ਵੱਡਾ ਬਦਲਾਅ? ਚੈੱਕ ਕਰੋ ਆਪਣੇ ਸ਼ਹਿਰ 'ਚ ਰੇਟ