Gold-Silver price today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਵਿਆਹਾਂ ਦੇ ਸੀਜ਼ਨ ਤੇ ਦੀਵਾਲੀ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਤੋਂ ਗਾਹਕ ਖੁਸ਼ ਹਨ। ਯਾਦ ਰਹੇ ਹਾਲ ਹੀ 'ਚ ਇਜ਼ਰਾਈਲ ਤੇ ਹਮਾਸ ਵਿਚਾਲੇ ਜੰਗ ਸ਼ੁਰੂ ਹੋਣ ਤੋਂ ਬਾਅਦ ਸੋਨੇ ਦੀਆਂ ਕੀਮਤਾਂ 'ਚ ਵਾਧਾ ਦੇਖਿਆ ਗਿਆ ਸੀ। ਸੋਨਾ 60 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ਨੂੰ ਪਾਰ ਕਰ ਗਿਆ ਸੀ ਪਰ ਹੁਣ ਇਸ ਵਿੱਚ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।


ਅੱਜ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ। MCX ਐਕਸਚੇਂਜ 'ਤੇ ਸੋਨਾ ਗਿਰਾਵਟ ਨਾਲ ਖੁੱਲ੍ਹਿਆ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 'ਚ ਵੀ ਕਮਜ਼ੋਰੀ ਦੇਖਣ ਨੂੰ ਮਿਲ ਰਹੀ ਹੈ। ਚਾਂਦੀ ਦੀਆਂ ਕੀਮਤਾਂ ਵੀ ਅੱਜ ਲਾਲ ਨਿਸ਼ਾਨ 'ਤੇ ਕਾਰੋਬਾਰ ਕਰਦੀਆਂ ਨਜ਼ਰ ਆ ਆਈਆਂ। ਆਉਣ ਵਾਲੇ ਸਮੇਂ 'ਚ ਕੀਮਤਾਂ 'ਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। 


MCX ਐਕਸਚੇਂਜ 'ਤੇ ਅੱਜ 5 ਦਸੰਬਰ, 2023 ਨੂੰ ਯਾਨੀ ਬੁੱਧਵਾਰ ਸਵੇਰੇ ਡਿਲੀਵਰੀ ਲਈ ਸੋਨਾ 0.13 ਫੀਸਦੀ ਜਾਂ 77 ਰੁਪਏ ਦੀ ਗਿਰਾਵਟ ਨਾਲ 60,478 ਰੁਪਏ ਪ੍ਰਤੀ 10 ਗ੍ਰਾਮ 'ਤੇ ਖੁੱਲ੍ਹਿਆ। ਸੋਨੇ ਦੀਆਂ ਕੀਮਤਾਂ ਅੱਜ ਗਿਰਾਵਟ ਨਾਲ ਕਾਰੋਬਾਰ ਕਰਦੀਆਂ ਨਜ਼ਰ ਆਈਆਂ।


ਸੋਨੇ ਦੇ ਨਾਲ-ਨਾਲ ਚਾਂਦੀ ਦੀਆਂ ਘਰੇਲੂ ਵਾਇਦਾ ਕੀਮਤਾਂ 'ਚ ਵੀ ਗਿਰਾਵਟ ਦੇਖਣ ਨੂੰ ਮਿਲੀ। 5 ਦਸੰਬਰ, 2023 ਨੂੰ ਬੁੱਧਵਾਰ ਸਵੇਰੇ ਡਿਲੀਵਰੀ ਲਈ ਚਾਂਦੀ MCX ਐਕਸਚੇਂਜ 'ਤੇ 0.21 ਫੀਸਦੀ ਜਾਂ 153 ਰੁਪਏ ਡਿੱਗ ਕੇ 71,629 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਖੁੱਲ੍ਹੀ। ਜਦੋਂਕਿ 5 ਮਾਰਚ 2024 ਨੂੰ ਡਿਲੀਵਰੀ ਲਈ ਚਾਂਦੀ ਅੱਜ 73120 ਰੁਪਏ ਦੇ ਪੱਧਰ 'ਤੇ ਖੁੱਲ੍ਹੀ।


ਬੁੱਧਵਾਰ ਸਵੇਰੇ ਗਲੋਬਲ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲੀ। ਕਾਮੈਕਸ 'ਤੇ ਸੋਨੇ ਦੀ ਗਲੋਬਲ ਫਿਊਚਰਜ਼ ਕੀਮਤ 0.17 ਫੀਸਦੀ ਜਾਂ 3.40 ਡਾਲਰ ਦੀ ਗਿਰਾਵਟ ਨਾਲ 1982.70 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦੀ ਨਜ਼ਰ ਆਈ। ਇਸ ਦੇ ਨਾਲ ਹੀ ਇਸ ਸਮੇਂ ਸੋਨੇ ਦੀ ਗਲੋਬਲ ਸਪਾਟ ਕੀਮਤ 1859.60 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਹੀ ਹੈ।


ਬੁੱਧਵਾਰ ਸਵੇਰੇ ਸੋਨੇ ਦੇ ਨਾਲ-ਨਾਲ ਚਾਂਦੀ ਦੀ ਕੌਮਾਂਤਰੀ ਕੀਮਤ 'ਚ ਵੀ ਗਿਰਾਵਟ ਦੇਖਣ ਨੂੰ ਮਿਲੀ। ਕਾਮੈਕਸ 'ਤੇ ਚਾਂਦੀ ਵਾਇਦਾ 0.31 ਫੀਸਦੀ ਜਾਂ 0.07 ਡਾਲਰ ਦੀ ਗਿਰਾਵਟ ਨਾਲ 23.05 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦੀ ਦੇਖੀ ਗਈ। ਇਸ ਦੇ ਨਾਲ ਹੀ ਚਾਂਦੀ ਦੀ ਗਲੋਬਲ ਸਪਾਟ ਕੀਮਤ 22.89 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦੀ ਨਜ਼ਰ ਆਈ।