Gold Silver Price Today: ਸੋਨੇ ਤੇ ਚਾਂਦੀ ਦੀਆਂ ਫਿਊਚਰਜ਼ ਕੀਮਤਾਂ 'ਚ ਅੱਜ ਤੇਜ਼ੀ ਵੇਖੀ ਜਾ ਰਹੀ ਹੈ। ਦੋਵਾਂ ਧਾਤਾਂ ਦੀਆਂ ਫਿਊਚਰਜ਼ ਕੀਮਤਾਂ ਤੇਜ਼ੀ ਨਾਲ ਖੁੱਲ੍ਹੀਆਂ। ਸੋਨਾ ਵਾਇਦਾ 59,000 ਰੁਪਏ ਦੇ ਨੇੜੇ ਤੇ ਚਾਂਦੀ ਵਾਇਦਾ 72,000 ਰੁਪਏ ਦੇ ਨੇੜੇ ਕਾਰੋਬਾਰ ਕਰ ਰਿਹਾ ਹੈ। ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ।



ਚਾਂਦੀ ਦੀ ਚਮਕ ਵਧੀ
ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ, ਚਾਂਦੀ ਦਾ ਬੈਂਚਮਾਰਕ ਦਸੰਬਰ ਕੰਟਰੈਕਟ ਅੱਜ 145 ਰੁਪਏ ਦੇ ਵਾਧੇ ਨਾਲ 71,915 ਰੁਪਏ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਇਹ 270 ਰੁਪਏ ਦੇ ਵਾਧੇ ਨਾਲ 72,040 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ।


ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 72,094 ਰੁਪਏ ਤੇ ਦਿਨ ਦੇ ਹੇਠਲੇ ਪੱਧਰ 71,915 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ। ਮਈ ਮਹੀਨੇ 'ਚ ਚਾਂਦੀ ਦੀ ਫਿਊਚਰ ਕੀਮਤ 78 ਹਜ਼ਾਰ ਰੁਪਏ ਪ੍ਰਤੀ ਕਿਲੋਗ੍ਰਾਮ ਨੂੰ ਪਾਰ ਕਰਕੇ ਉੱਚ ਪੱਧਰ 'ਤੇ ਪਹੁੰਚ ਗਈ ਸੀ।


ਸੋਨਾ ਹੋਇਆ ਮਹਿੰਗਾ
ਸੋਨੇ ਦੇ ਵਾਇਦਾ ਦੀ ਸ਼ੁਰੂਆਤ ਵੀ ਤੇਜ਼ੀ ਨਾਲ ਹੋਈ। MCX 'ਤੇ, ਬੈਂਚਮਾਰਕ ਸੋਨਾ ਅਕਤੂਬਰ ਦਾ ਕੰਟਰੈਕਟ 148 ਰੁਪਏ ਦੇ ਵਾਧੇ ਨਾਲ 59,146 ਰੁਪਏ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਇਹ ਕੰਟਰੈਕਟ 133 ਰੁਪਏ ਦੇ ਵਾਧੇ ਨਾਲ 59,131 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ।


ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 59,154 ਰੁਪਏ ਤੇ ਦਿਨ ਦੇ ਹੇਠਲੇ ਪੱਧਰ 59,103 ਰੁਪਏ 'ਤੇ ਪਹੁੰਚ ਗਿਆ। ਮਈ ਮਹੀਨੇ 'ਚ ਸੋਨੇ ਦੀ ਫਿਊਚਰ ਕੀਮਤ 61,845 ਰੁਪਏ ਪ੍ਰਤੀ 10 ਗ੍ਰਾਮ ਦੇ ਉੱਚ ਪੱਧਰ ਨੂੰ ਛੂਹ ਗਈ ਸੀ।


ਕੌਮਾਂਤਰੀ ਬਾਜ਼ਾਰ 'ਚ ਵੀ ਸੋਨੇ-ਚਾਂਦੀ 'ਚ ਤੇਜ਼ੀ ਦੇਖਣ ਨੂੰ ਮਿਲੀ
ਕੌਮਾਂਤਰੀ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਦੇਖਣ ਨੂੰ ਮਿਲੀ। ਕਾਮੈਕਸ 'ਤੇ ਸੋਨਾ 1943.80 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ $1942.50 ਸੀ। ਖ਼ਬਰ ਲਿਖੇ ਜਾਣ ਤੱਕ ਇਹ 7.30 ਡਾਲਰ ਦੇ ਵਾਧੇ ਨਾਲ 1949.80 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ।


ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ $23.26 'ਤੇ ਖੁੱਲ੍ਹਿਆ, ਪਿਛਲੀ ਕਲੌਜ ਪ੍ਰਾਈਜ਼ $23.24 ਸੀ। ਖ਼ਬਰ ਲਿਖੇ ਜਾਣ ਤੱਕ ਇਹ 0.13 ਡਾਲਰ ਦੇ ਵਾਧੇ ਨਾਲ 23.37 ਡਾਲਰ ਪ੍ਰਤੀ ਔਂਸ ਦੀ ਕੀਮਤ 'ਤੇ ਕਾਰੋਬਾਰ ਕਰ ਰਿਹਾ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।