Gold Silver Price : ਅੱਜ ਫਿਰ ਸੋਨੇ ਦੀ ਕੀਮਤ (Gold rate) ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ। MCX 'ਤੇ ਸੋਨਾ 300 ਰੁਪਏ ਤੋਂ ਜ਼ਿਆਦਾ ਦੀ ਗਿਰਾਵਟ ਨਾਲ ਖੁੱਲ੍ਹਿਆ ਹੈ। ਸਵੇਰੇ 1 ਫੀਸਦੀ ਦੀ ਗਿਰਾਵਟ ਨਾਲ ਸੋਨਾ 51,715 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਪਿਛਲੇ ਪੰਜ ਦਿਨਾਂ ਵਿੱਚ ਸੋਨੇ ਦੀ ਕੀਮਤ ਵਿੱਚ 3,500 ਰੁਪਏ ਤੋਂ ਵੱਧ ਦੀ ਗਿਰਾਵਟ ਆਈ ਹੈ।


ਚਾਂਦੀ ਦੀ ਕੀਮਤ 'ਚ ਵੀ ਅੱਜ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਚਾਂਦੀ 676 ਰੁਪਏ ਦੀ ਗਿਰਾਵਟ ਨਾਲ 68,168 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਹੀ ਹੈ। ਸੋਮਵਾਰ ਨੂੰ ਇਹ 68,844 ਰੁਪਏ ਦੀ ਕੀਮਤ 'ਤੇ ਬੰਦ ਹੋਈ ਸੀ।

ਕਿਉਂ ਆ ਰਹੀ ਗਿਰਾਵਟ
ਦਰਅਸਲ, ਰੂਸ ਅਤੇ ਯੂਕਰੇਨ ਵਿਚਾਲੇ ਜੰਗ ਖਤਮ ਹੋਣ ਦੀ ਉਮੀਦ ਵਧਣ ਲੱਗੀ ਹੈ। ਜਿਸ ਕਾਰਨ ਸਿਰਫ਼ ਸੋਨਾ-ਚਾਂਦੀ ਹੀ ਨਹੀਂ ਸਗੋਂ ਕੱਚੇ ਤੇਲ ਅਤੇ ਹੋਰ ਵਸਤਾਂ ਦੀਆਂ ਕੀਮਤਾਂ ਵੀ ਡਿੱਗ ਰਹੀਆਂ ਹਨ। ਸ਼ੇਅਰ ਬਾਜ਼ਾਰ 'ਚ ਉਛਾਲ ਹੈ ਤੇ ਇਸ ਦੇ ਹੋਰ ਵੀ ਵਧਣ ਦੀ ਸੰਭਾਵਨਾ ਹੈ।

ਇਸ ਲਈ ਨਿਵੇਸ਼ਕ ਸੋਨਾ, ਚਾਂਦੀ, ਕੱਚੇ ਤੇਲ ਤੋਂ ਪੈਸਾ ਕਢਵਾ ਕੇ ਸ਼ੇਅਰ ਬਾਜ਼ਾਰ ਵਿੱਚ ਨਿਵੇਸ਼ ਕਰ ਰਹੇ ਹਨ। ਅਮਰੀਕੀ ਫੈਡਰਲ ਰਿਜ਼ਰਵ ਦੀ ਦੋ ਦਿਨਾਂ ਬੈਠਕ ਅੱਜ ਤੋਂ ਸ਼ੁਰੂ ਹੋ ਰਹੀ ਹੈ, ਜਿਸ 'ਚ ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦ੍ਰਿਸ਼ਟੀਕੋਣ ਤੋਂ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਚੈੱਕ ਕਰੋ ਆਪਣੇ ਸ਼ਹਿਰ ਦਾ ਰੇਟ
ਤੁਸੀਂ ਆਪਣੇ ਘਰ ਬੈਠੇ ਸੋਨੇ ਦੀ ਕੀਮਤ ਵੀ ਦੇਖ ਸਕਦੇ ਹੋ। ਇੰਡੀਅਨ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੇ ਅਨੁਸਾਰ, ਤੁਸੀਂ ਸਿਰਫ 8955664433 ਨੰਬਰ 'ਤੇ ਮਿਸ ਕਾਲ ਦੇ ਕੇ ਕੀਮਤ ਦੀ ਜਾਂਚ ਕਰ ਸਕਦੇ ਹੋ। ਤੁਹਾਡਾ ਮੈਸੇਜ ਉਸੇ ਨੰਬਰ 'ਤੇ ਆਵੇਗਾ ,ਜਿਸ ਤੋਂ ਤੁਸੀਂ ਮੈਸੇਜ ਕਰਦੇ ਹੋ।

ਚੈੱਕ ਕਰੋ ਕਿ ਸੋਨਾ ਅਸਲੀ ਜਾਂ ਨਕਲੀ
ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰਨ ਲਈ ਸਰਕਾਰੀ ਐਪ ਦੀ ਵਰਤੋਂ ਵੀ ਕਰ ਸਕਦੇ ਹੋ। 'ਬੀਆਈਐਸ ਕੇਅਰ ਐਪ' ਰਾਹੀਂ ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹੋ ਕਿ ਇਹ ਅਸਲੀ ਹੈ ਜਾਂ ਨਕਲੀ। ਇਸ ਤੋਂ ਇਲਾਵਾ ਤੁਸੀਂ ਇਸ ਐਪ ਰਾਹੀਂ ਵੀ ਸ਼ਿਕਾਇਤ ਕਰ ਸਕਦੇ ਹੋ।

 




ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490