ਨਵੀਂ ਦਿੱਲੀ: ਅੰਤਰਰਾਸ਼ਟਰੀ ਬਾਜ਼ਾਰ ਦੇ ਟ੍ਰੈਂਡ ਮੁਤਾਬਕ ਸ਼ੁੱਕਰਵਾਰ ਨੂੰ ਭਾਰਤ ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਦੂਜੇ ਦਿਨ ਗਿਰਾਵਟ ਆਈ। ਦਰਅਸਲ, ਅਮਰੀਕੀ ਆਰਥਿਕਤਾ ਨੂੰ ਵੱਡਾ ਉਤਸ਼ਾਹ ਪੈਕੇਜ ਦੇਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਨਾਲ ਡਾਲਰ ਦੇ ਮਜ਼ਬੂਤ ਹੋਣ ਦੀ ਉਮੀਦ ਵਧ ਗਈ ਹੈ। ਇਸ ਕਾਰਨ ਸੋਨੇ ਦੀਆਂ ਕੀਮਤਾਂ ਘਟ ਰਹੀਆਂ ਹਨ।

ਦੱਸ ਦਈਏ ਕਿ ਸ਼ੁੱਕਰਵਾਰ ਨੂੰ ਐਮਸੀਐਕਸ ਵਿੱਚ ਸੋਨੇ ਦੀ ਕੀਮਤ 0.27 ਪ੍ਰਤੀਸ਼ਤ ਯਾਨੀ 133 ਰੁਪਏ ਘਟ ਕੇ 49,771 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 0.77 ਪ੍ਰਤੀਸ਼ਤ ਯਾਨੀ 459 ਰੁਪਏ ਦੀ ਗਿਰਾਵਟ ਦੇ ਨਾਲ 59,170 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ।

ਪਰਸਨਲ ਲੋਨ ਦੀ ਈਐਮਆਈ ਕੈਲਕੁਲੇਟ ਕਰੋ

ਉਧਰ, ਵੀਰਵਾਰ ਨੂੰ ਦਿੱਲੀ ਬਾਜ਼ਾਰ 'ਚ ਸੋਨੇ ਦੀ ਕੀਮਤ 485 ਰੁਪਏ ਘੱਟ ਗਈ ਤੇ ਇਹ 50,148 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਚਾਂਦੀ ਦੀਆਂ ਕੀਮਤਾਂ 2,081 ਰੁਪਏ ਦੀ ਗਿਰਾਵਟ ਨਾਲ 58,099 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈਆਂ।

ਸੋਨੇ ਦੀ ਕੀਮਤ ਗਲੋਬਲ ਬਾਜ਼ਾਰ ਵਿੱਚ ਵੀ ਘਟੀ:

ਗਲੋਬਲ ਬਾਜ਼ਾਰ ਵਿਚ ਡਾਲਰ ਦੇ ਮਜ਼ਬੂਤ ਹੋਣ ਕਾਰਨ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ। ਸਪਾਟ ਗੋਲਡ 0.2 ਪ੍ਰਤੀਸ਼ਤ ਦੀ ਗਿਰਾਵਟ ਦੇ ਨਾਲ 1864.47 ਡਾਲਰ ਪ੍ਰਤੀ ਔਂਸ 'ਤੇ ਬੰਦ ਹੋਇਆ। ਇਸ ਹਫਤੇ ਇਸ ਦੀ ਕੀਮਤ ਵਿੱਚ 4.4 ਪ੍ਰਤੀਸ਼ਤ ਦੀ ਗਿਰਾਵਟ ਆਈ। ਇਸ ਦੇ ਨਾਲ ਹੀ ਸੋਨੇ ਦੀ ਕੀਮਤ 0.4 ਪ੍ਰਤੀਸ਼ਤ ਘੱਟ ਕੇ 1,870.30 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ।

Best Captain after Dhoni: ਧੋਨੀ ਮਗਰੋਂ ਇਸ ਕ੍ਰਿਕਟ ਖਿਡਾਰੀ ਨੂੰ ਬੈਸਟ ਕਪਤਾਨ ਮੰਨਦੇ ਵਰਿੰਦਰ ਸਹਿਵਾਗ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904