Gold Prices: ਦੇਸ਼ ਦੇ ਸਰਾਫਾ ਬਾਜ਼ਾਰ 'ਚ ਅੱਜ ਸੋਨੇ-ਚਾਂਦੀ 'ਚ ਤੇਜ਼ੀ ਦੇ ਨਾਲ ਕਾਰੋਬਾਰ ਹੋ ਰਿਹਾ ਹੈ। ਸੋਨਾ ਕਰੀਬ 330 ਰੁਪਏ ਦੇ ਉਛਾਲ ਨਾਲ ਰਿਹਾ ਹੈ ਤੇ ਚਾਂਦੀ ਵੀ ਮਾਮੂਲੀ ਚੜ੍ਹੀ ਹੈ। ਸ਼ੁੱਕਰਵਾਰ ਨੂੰ ਸੋਨੇ 'ਤੇ ਦਰਾਮਦ ਡਿਊਟੀ ਵਧਾ ਦਿੱਤੀ ਗਈ ਹੈ ਤੇ ਇਸ ਨੂੰ 7.5 ਫੀਸਦੀ ਤੋਂ ਵਧਾ ਕੇ 12.5 ਫੀਸਦੀ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਹੁਣ ਸੋਨਾ ਖਰੀਦਣਾ ਹੋਰ ਮਹਿੰਗਾ ਹੋ ਜਾਵੇਗਾ।



ਅੱਜ MCX 'ਤੇ ਸੋਨੇ ਦੀ ਦਰ
ਮਲਟੀ ਕਮੋਡਿਟੀ ਐਕਸਚੇਂਜ 'ਤੇ ਅੱਜ ਸੋਨਾ 327 ਰੁਪਏ ਪ੍ਰਤੀ 10 ਗ੍ਰਾਮ ਦਾ ਵਾਧਾ ਦਿਖ ਰਿਹਾ ਹੈ। ਸੋਨਾ ਦਾ ਅਗਸਤ ਵਾਇਦਾ 0.63 ਫੀਸਦੀ ਵਧ ਕੇ 52,244 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ। ਦੂਜੇ ਪਾਸੇ ਚਾਂਦੀ ਦਾ ਜੁਲਾਈ ਵਾਇਦਾ 58 ਰੁਪਏ ਜਾਂ 0.10 ਫੀਸਦੀ ਦੇ ਵਾਧੇ ਨਾਲ 57,800 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ।

ਚੈੱਕ ਕਰੋ ਆਪਣੇ ਸ਼ਹਿਰ ਦਾ ਰੇਟ
ਤੁਸੀਂ ਘਰ ਬੈਠੇ ਸੋਨੇ ਦੀ ਕੀਮਤ ਵੀ ਦੇਖ ਸਕਦੇ ਹੋ। ਇੰਡੀਅਨ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੇ ਅਨੁਸਾਰ, ਤੁਸੀਂ ਸਿਰਫ 8955664433 ਨੰਬਰ 'ਤੇ ਮਿਸ ਕਾਲ ਦੇ ਕੇ ਕੀਮਤ ਦੀ ਚੈੱਕ ਕਰ ਸਕਦੇ ਹੋ। ਤੁਹਾਡਾ ਮੈਸੇਜ ਉਸੇ ਨੰਬਰ 'ਤੇ ਆਵੇਗਾ ਜਿਸ ਤੋਂ ਤੁਸੀਂ ਮੈਸੇਜ ਕਰਦੇ ਹੋ।

ਜਾਣੋ ਕਿ ਸੋਨਾ ਅਸਲੀ ਜਾਂ ਨਕਲੀ
ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰਨ ਲਈ ਸਰਕਾਰੀ ਐਪ ਦੀ ਵਰਤੋਂ ਵੀ ਕਰ ਸਕਦੇ ਹੋ। 'ਬੀਆਈਐਸ ਕੇਅਰ ਐਪ' ਰਾਹੀਂ ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹੋ ਕਿ ਇਹ ਅਸਲੀ ਹੈ ਜਾਂ ਨਕਲੀ। ਇਸ ਤੋਂ ਇਲਾਵਾ ਤੁਸੀਂ ਇਸ ਐਪ ਰਾਹੀਂ ਸ਼ਿਕਾਇਤ ਵੀ ਕਰ ਸਕਦੇ ਹੋ।