Gold-Silver Price: ਹਫਤੇ ਦੇ ਪਹਿਲੇ ਦਿਨ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਖੁਸ਼ਖਬਰੀ ਹੈ। ਜੇਕਰ ਤੁਹਾਡਾ ਵੀ ਅੱਜ ਸੋਨਾ ਖਰੀਦਣ ਦਾ ਪਲਾਨ ਹੈ ਤਾਂ ਤੁਸੀਂ ਸਸਤੇ ਵਿੱਚ ਸੋਨਾ ਖਰੀਦ ਸਕਦੇ ਹੋ। ਅੱਜ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਦੇ ਕਾਰੋਬਾਰ ਤੋਂ ਬਾਅਦ ਸੋਨਾ 51270 ਦੇ ਪੱਧਰ 'ਤੇ ਬੰਦ ਹੋਇਆ ਹੈ।  HDFC ਸਕਿਓਰਿਟੀਜ਼ ਨੇ ਇਸ ਦੀ ਜਾਣਕਾਰੀ ਦਿੱਤੀ ਹੈ।


ਕਿੰਨਾ ਸਸਤਾ ਹੋਇਆ ਸੋਨਾ?
ਦਿੱਲੀ ਸਰਾਫਾ ਬਾਜ਼ਾਰ 'ਚ ਅੱਜ ਸੋਨਾ 321 ਰੁਪਏ ਫਿਸਲ ਕੇ 51,270 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਪਹੁੰਚ ਗਿਆ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਸੈਸ਼ਨ ਦੀ ਗੱਲ ਕਰੀਏ ਤਾਂ ਉਸ ਦਿਨ ਸੋਨਾ 51,591 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਬੰਦ ਹੋਇਆ।


ਚਾਂਦੀ 800 ਰੁਪਏ ਤੋਂ ਜ਼ਿਆਦਾ ਹੋਈ ਸਸਤੀ 
ਇਸ ਤੋਂ ਇਲਾਵਾ ਚਾਂਦੀ ਦੀਆਂ ਕੀਮਤਾਂ 'ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਚਾਂਦੀ 800 ਰੁਪਏ ਤੋਂ ਜ਼ਿਆਦਾ ਸਸਤੀ ਹੋ ਗਈ ਹੈ। ਅੱਜ ਦੇ ਕਾਰੋਬਾਰ ਤੋਂ ਬਾਅਦ ਚਾਂਦੀ 874 ਰੁਪਏ ਫਿਸਲ ਕੇ 60,745 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਸੈਸ਼ਨ 'ਚ ਚਾਂਦੀ 61,619 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।


ਅੰਤਰਰਾਸ਼ਟਰੀ ਮਾਰਕਿਟ ਦੀ ਕੀ ਹੈ ਹਾਲਤ ?
ਇਸ ਤੋਂ ਇਲਾਵਾ ਜੇਕਰ ਅੰਤਰਰਾਸ਼ਟਰੀ ਬਾਜ਼ਾਰ ਦੀ ਗੱਲ ਕਰੀਏ ਤਾਂ ਇੱਥੇ ਵੀ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਇੱਥੇ ਸੋਨਾ 1,858 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਦੇ ਨਾਲ ਹੀ ਚਾਂਦੀ 21.54 ਡਾਲਰ ਪ੍ਰਤੀ ਔਂਸ 'ਤੇ ਰਹੀ।


ਖਰੀਦਣ ਤੋਂ ਪਹਿਲਾਂ ਚੈੱਕ ਕਰ ਲਓ ਕਿ ਸੋਨਾ ਅਸਲੀ ਹੈ ਜਾਂ ਨਕਲੀ
ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰਨ ਲਈ ਸਰਕਾਰੀ ਐਪ ਦੀ ਵਰਤੋਂ ਵੀ ਕਰ ਸਕਦੇ ਹੋ। ‘BIS Care app’ ਰਾਹੀਂ ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹੋ ਕਿ ਇਹ ਅਸਲੀ ਹੈ ਜਾਂ ਨਕਲੀ। ਇਸ ਤੋਂ ਇਲਾਵਾ ਤੁਸੀਂ ਇਸ ਐਪ ਰਾਹੀਂ ਵੀ ਸ਼ਿਕਾਇਤ ਕਰ ਸਕਦੇ ਹੋ।