Gold prices: ਅੱਜ ਸੋਨਾ-ਚਾਂਦੀ ਹੋਇਆ ਮਹਿੰਗਾ, ਖਰੀਦਣ ਤੋਂ ਪਹਿਲਾਂ ਦੇਖੋ 10 ਗ੍ਰਾਮ ਸੋਨੇ ਦੀ ਕੀਮਤ
Gold-Silver Price: ਸੋਨੇ ਦੀਆਂ ਕੀਮਤਾਂ 'ਚ ਅੱਜ ਵਾਧਾ ਦੇਖਣ ਨੂੰ ਮਿਲਿਆ ਹੈ। ਇਸ ਤੋਂ ਇਲਾਵਾ ਬੁੱਧਵਾਰ ਦੇ ਕਾਰੋਬਾਰ ਤੋਂ ਬਾਅਦ ਚਾਂਦੀ ਵੀ ਮਹਿੰਗੀ ਹੋ ਗਈ ਹੈ।
Gold-Silver Price: ਸੋਨੇ ਦੀਆਂ ਕੀਮਤਾਂ 'ਚ ਅੱਜ ਵਾਧਾ ਦੇਖਣ ਨੂੰ ਮਿਲਿਆ ਹੈ। ਇਸ ਤੋਂ ਇਲਾਵਾ ਬੁੱਧਵਾਰ ਦੇ ਕਾਰੋਬਾਰ ਤੋਂ ਬਾਅਦ ਚਾਂਦੀ ਵੀ ਮਹਿੰਗੀ ਹੋ ਗਈ ਹੈ। ਅੱਜ ਦੇ ਕਾਰੋਬਾਰ ਤੋਂ ਬਾਅਦ ਸੋਨੇ ਦੀ ਕੀਮਤ 50800 ਰੁਪਏ ਪ੍ਰਤੀ ਕਿਲੋ ਦੇ ਕਰੀਬ ਬੰਦ ਹੋਈ ਹੈ। HDFC ਸਕਿਓਰਿਟੀਜ਼ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਅੱਜ ਅੰਤਰਰਾਸ਼ਟਰੀ ਬਾਜ਼ਾਰ 'ਚ ਆਈ ਤੇਜ਼ੀ ਦਾ ਅਸਰ ਘਰੇਲੂ ਬਾਜ਼ਾਰ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ।
ਦਿੱਲੀ ਸਰਾਫਾ ਬਾਜ਼ਾਰ 'ਚ ਮਹਿੰਗਾ ਹੋ ਗਿਆ ਸੋਨਾ
ਦਿੱਲੀ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 302 ਰੁਪਏ ਵਧ ਕੇ 50,882 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 50,520 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।
ਚਾਂਦੀ ਵੀ ਹੋ ਗਈ ਮਹਿੰਗੀ
ਇਸ ਤੋਂ ਇਲਾਵਾ ਜੇਕਰ ਚਾਂਦੀ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਬੁੱਧਵਾਰ ਨੂੰ ਚਾਂਦੀ 781 ਰੁਪਏ ਦੇ ਵਾਧੇ ਨਾਲ 60,231 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਸੈਸ਼ਨ 'ਚ ਚਾਂਦੀ ਦੀ ਕੀਮਤ 59,450 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।
ਅੰਤਰਰਾਸ਼ਟਰੀ ਬਾਜ਼ਾਰ 'ਚ ਕਿਵੇਂ ਰਿਹਾ ਸੋਨਾ-ਚਾਂਦੀ?
ਜੇਕਰ ਅੰਤਰਰਾਸ਼ਟਰੀ ਬਾਜ਼ਾਰ ਦੀ ਗੱਲ ਕਰੀਏ ਤਾਂ ਅੱਜ ਸੋਨਾ 1839 ਡਾਲਰ ਪ੍ਰਤੀ ਔਂਸ 'ਤੇ ਰਿਹਾ, ਜਦਕਿ ਚਾਂਦੀ 21.45 ਡਾਲਰ ਪ੍ਰਤੀ ਔਂਸ 'ਤੇ ਲਗਭਗ ਸਥਿਰ ਰਹੀ।
ਖਰੀਦਣ ਤੋਂ ਪਹਿਲਾਂ ਇਹ ਦੇਖ ਲਓ ਕਿ ਸੋਨਾ ਅਸਲੀ ਹੈ ਜਾਂ ਨਕਲੀ
ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰਨ ਲਈ ਸਰਕਾਰੀ ਐਪ ਦੀ ਵਰਤੋਂ ਵੀ ਕਰ ਸਕਦੇ ਹੋ। 'ਬੀਆਈਐਸ ਕੇਅਰ ਐਪ' ਰਾਹੀਂ ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹੋ ਕਿ ਇਹ ਅਸਲੀ ਹੈ ਜਾਂ ਨਕਲੀ। ਇਸ ਤੋਂ ਇਲਾਵਾ ਤੁਸੀਂ ਇਸ ਐਪ ਰਾਹੀਂ ਸ਼ਿਕਾਇਤ ਵੀ ਕਰ ਸਕਦੇ ਹੋ।