Gold Silver Price Today: ਅੱਜ 14 ਦਸੰਬਰ ਦਿਨ ਸ਼ਨੀਵਾਰ ਨੂੰ ਭਾਰਤੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਗਹਿਣਾ ਵਿਕਰੇਤਾਵਾਂ ਅਤੇ ਸਟਾਕਿਸਟਾਂ ਦੀ ਭਾਰੀ ਵਿਕਰੀ ਕਾਰਨ ਸੋਨਾ 1,400 ਰੁਪਏ ਡਿੱਗ ਕੇ 80,000 ਰੁਪਏ ਤੋਂ ਹੇਠਾਂ ਆ ਗਿਆ। 99.9 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 79,500 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ, ਜੋ ਪਿਛਲੇ ਸੈਸ਼ਨ 'ਚ 80,900 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ ਸੀ।
ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਵੀ 4,200 ਰੁਪਏ ਦੀ ਗਿਰਾਵਟ ਨਾਲ 92,800 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਇਸ ਗਿਰਾਵਟ ਨੂੰ ਦਸੰਬਰ ਮਹੀਨੇ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ ਮੰਨਿਆ ਜਾ ਰਿਹਾ ਹੈ। ਆਪਣੇ ਸ਼ਹਿਰਾਂ ਵਿੱਚ ਸੋਨੇ ਅਤੇ ਚਾਂਦੀ ਦੀਆਂ ਤਾਜ਼ਾ ਕੀਮਤਾਂ ਜਾਣੋ।
ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਸੋਨੇ ਅਤੇ ਚਾਂਦੀ ਦੀਆਂ ਤਾਜ਼ਾ ਕੀਮਤਾਂ
ਦਿੱਲੀ
24 ਕੈਰੇਟ ਸੋਨਾ: ₹79,010 ਪ੍ਰਤੀ 10 ਗ੍ਰਾਮ
22 ਕੈਰੇਟ ਸੋਨਾ: ₹72,440 ਪ੍ਰਤੀ 10 ਗ੍ਰਾਮ
ਚਾਂਦੀ: ₹93,400 ਪ੍ਰਤੀ ਕਿਲੋਗ੍ਰਾਮ
ਮੁੰਬਈ
24 ਕੈਰੇਟ ਸੋਨਾ: ₹78,860 ਪ੍ਰਤੀ 10 ਗ੍ਰਾਮ
22 ਕੈਰੇਟ ਸੋਨਾ: ₹72,290 ਪ੍ਰਤੀ 10 ਗ੍ਰਾਮ
ਚਾਂਦੀ: ₹93,400 ਪ੍ਰਤੀ ਕਿਲੋਗ੍ਰਾਮ
ਜੈਪੁਰ
24 ਕੈਰੇਟ ਸੋਨਾ: ₹79,010 ਪ੍ਰਤੀ 10 ਗ੍ਰਾਮ
22 ਕੈਰੇਟ ਸੋਨਾ: ₹72,440 ਪ੍ਰਤੀ 10 ਗ੍ਰਾਮ
ਚਾਂਦੀ: ₹93,400 ਪ੍ਰਤੀ ਕਿਲੋਗ੍ਰਾਮ
ਪਟਨਾ
24 ਕੈਰੇਟ ਸੋਨਾ: ₹78,910 ਪ੍ਰਤੀ 10 ਗ੍ਰਾਮ
22 ਕੈਰੇਟ ਸੋਨਾ: ₹72,340 ਪ੍ਰਤੀ 10 ਗ੍ਰਾਮ
ਚਾਂਦੀ: ₹93,400 ਪ੍ਰਤੀ ਕਿਲੋਗ੍ਰਾਮ
ਮਿਸਡ ਕਾਲ ਤੋਂ ਕੀਮਤ ਜਾਣੋ
22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੇ ਰਿਟੇਲ ਰੇਟਾਂ ਨੂੰ ਜਾਣਨ ਲਈ, ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਸਮੇਂ ਦੇ ਅੰਦਰ ਐਸਐਮਐਸ ਰਾਹੀਂ ਦਰਾਂ ਉਪਲਬਧ ਹੋ ਜਾਣਗੀਆਂ। ਇਸ ਤੋਂ ਇਲਾਵਾ ਲਗਾਤਾਰ ਅਪਡੇਟਸ ਬਾਰੇ ਜਾਣਕਾਰੀ ਲਈ ਤੁਸੀਂ www.ibja.co ਜਾਂ ibjarates.com 'ਤੇ ਜਾ ਸਕਦੇ ਹੋ।
ਹਾਲਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, ਨਿਯਮਾਂ ਦੇ ਅਧੀਨ ਕੰਮ ਕਰਦੀ ਹੈ।