ਪੜਚੋਲ ਕਰੋ

Gold Silver Price Today: ਸੋਮਵਾਰ ਨੂੰ ਗਾਹਕਾਂ ਦੀ ਲੱਗੀ ਮੌਜ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ; ਜਾਣੋ ਅੱਜ 10 ਗ੍ਰਾਮ ਸਣੇ 22-24 ਕੈਰੇਟ ਕਿੰਨਾ ਸਸਤਾ?

Gold Silver Price Today: ਅੱਜ ਹਫ਼ਤੇ ਦੀ ਸ਼ੁਰੂਆਤ ਨਾਲ ਗਾਹਕਾਂ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਭਾਰਤੀ ਸਰਾਫਾ ਬਾਜ਼ਾਰ ਵਿੱਚ ਅੱਜ ਯਾਨੀ ਸੋਮਵਾਰ, 27 ਅਪ੍ਰੈਲ 2026 ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ...

Gold Silver Price Today: ਅੱਜ ਹਫ਼ਤੇ ਦੀ ਸ਼ੁਰੂਆਤ ਨਾਲ ਗਾਹਕਾਂ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਭਾਰਤੀ ਸਰਾਫਾ ਬਾਜ਼ਾਰ ਵਿੱਚ ਅੱਜ ਯਾਨੀ ਸੋਮਵਾਰ, 27 ਅਪ੍ਰੈਲ 2026 ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। ਕੌਮਾਂਤਰੀ ਬਾਜ਼ਾਰ ਵਿੱਚ ਕੀਮਤੀ ਧਾਤਾਂ ਦੇ ਡਿੱਗਦੇ ਭਾਅ ਅਤੇ ਭੂ-ਸਿਆਸੀ ਤਣਾਅ ਕਾਰਨ ਘਰੇਲੂ ਬਾਜ਼ਾਰ ਵਿੱਚ ਵੀ ਸੋਨਾ ਅਤੇ ਚਾਂਦੀ ਸਸਤੇ ਹੋ ਗਏ ਹਨ।

ਇੱਕ ਹਫ਼ਤੇ ਵਿੱਚ ਸੋਨਾ 1,740 ਰੁਪਏ ਹੋਇਆ ਸਸਤਾ

ਪਿਛਲੇ ਇੱਕ ਹਫ਼ਤੇ ਦੇ ਰੁਝਾਨ 'ਤੇ ਨਜ਼ਰ ਮਾਰੀਏ ਤਾਂ 24 ਕੈਰੇਟ ਸੋਨੇ ਦੀ ਕੀਮਤ ਵਿੱਚ 1,740 ਰੁਪਏ ਪ੍ਰਤੀ 10 ਗ੍ਰਾਮ ਦੀ ਕਮੀ ਆਈ ਹੈ। ਇਸੇ ਤਰ੍ਹਾਂ 22 ਕੈਰੇਟ ਸੋਨਾ ਵੀ 1,600 ਰੁਪਏ ਤੱਕ ਹੇਠਾਂ ਆ ਗਿਆ ਹੈ। ਕੌਮਾਂਤਰੀ ਬਾਜ਼ਾਰ ਵਿੱਚ ਹਾਜ਼ਰ ਸੋਨਾ ਡਿੱਗ ਕੇ 4,694.26 ਡਾਲਰ ਪ੍ਰਤੀ ਔਂਸ 'ਤੇ ਆ ਗਿਆ ਹੈ।

ਮੁੱਖ ਸ਼ਹਿਰਾਂ ਵਿੱਚ ਅੱਜ ਦੇ ਸੋਨੇ ਦੇ ਭਾਅ (ਪ੍ਰਤੀ 10 ਗ੍ਰਾਮ):

ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸੋਨੇ ਦੀਆਂ ਕੀਮਤਾਂ ਇਸ ਤਰ੍ਹਾਂ ਹਨ:

ਚੰਡੀਗੜ੍ਹ ਤੇ ਦਿੱਲੀ: 24 ਕੈਰੇਟ ਸੋਨਾ 1,54,180 ਰੁਪਏ; 22 ਕੈਰੇਟ 1,41,340 ਰੁਪਏ।
ਮੁੰਬਈ ਤੇ ਕੋਲਕਾਤਾ: 24 ਕੈਰੇਟ ਸੋਨਾ 1,54,030 ਰੁਪਏ; 22 ਕੈਰੇਟ 1,41,190 ਰੁਪਏ।
ਚੇਨਈ: 24 ਕੈਰੇਟ ਸੋਨਾ 1,54,900 ਰੁਪਏ; 22 ਕੈਰੇਟ 1,41,990 ਰੁਪਏ।

ਚਾਂਦੀ ਦੀਆਂ ਕੀਮਤਾਂ ਵਿੱਚ ਵੀ ਭਾਰੀ ਗਿਰਾਵਟ

ਸੋਨੇ ਦੇ ਨਾਲ-ਨਾਲ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਲਗਾਤਾਰ ਗਿਰਾਵਟ ਜਾਰੀ ਹੈ। ਅੱਜ ਸਵੇਰੇ ਚਾਂਦੀ ਦੀ ਕੀਮਤ ਡਿੱਗ ਕੇ 2,59,900 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ ਹੈ। ਦੱਸਣਯੋਗ ਹੈ ਕਿ ਪਿਛਲੇ ਇੱਕ ਹਫ਼ਤੇ ਵਿੱਚ ਚਾਂਦੀ 15,000 ਰੁਪਏ ਪ੍ਰਤੀ ਕਿਲੋ ਤੱਕ ਸਸਤੀ ਹੋ ਚੁੱਕੀ ਹੈ।

ਇੱਥੇ ਜਾਣੋ ਕਿਉਂ ਡਿੱਗੇ ਰੇਟ ?

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਮਾਹਰਾਂ ਵੱਲੋਂ ਗਿਰਾਵਟ ਦੇ ਮੁੱਖ ਕਾਰਨ ਦੱਸੇ ਗਏ ਹਨ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਡਾਲਰ ਦੀ ਮਜ਼ਬੂਤੀ ਕਾਰਨ ਸੋਨੇ 'ਤੇ ਦਬਾਅ ਬਣਿਆ ਹੋਇਆ ਹੈ।  ਕੱਚੇ ਤੇਲ ਦੀ ਕੀਮਤ 107 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਹੋਣ ਕਾਰਨ ਵਿਆਜ ਦਰਾਂ ਉੱਚੀਆਂ ਰਹਿਣ ਦੀ ਸੰਭਾਵਨਾ ਹੈ। ਪੱਛਮੀ ਏਸ਼ੀਆ, ਖਾਸ ਕਰਕੇ ਈਰਾਨ ਅਤੇ ਅਮਰੀਕਾ ਵਿਚਾਲੇ ਚੱਲ ਰਹੀ ਖਿੱਚੋਤਾਣ ਕਾਰਨ ਬਾਜ਼ਾਰ ਵਿੱਚ ਅਨਿਸ਼ਚਿਤਤਾ ਬਣੀ ਹੋਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਈਰਾਨ ਨਾਲ ਗੱਲਬਾਤ ਰੱਦ ਕਰਨ ਦੀ ਖ਼ਬਰ ਨੇ ਵੀ ਨਿਵੇਸ਼ਕਾਂ ਦੇ ਰੁਝਾਨ ਨੂੰ ਪ੍ਰਭਾਵਿਤ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget