Gold Silver Rate: ਦੇਸ਼ ਭਰ ਵਿੱਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਨਵਰਾਤਰੀ ਦੀ ਸ਼ੁਰੂਆਤ ਦੇ ਨਾਲ ਹੀ ਸੋਨੇ ਤੇ ਚਾਂਦੀ ਦੀ ਵਿਕਰੀ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਕੀਮਤਾਂ 'ਚ ਲਗਾਤਾਰ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਦੀਵਾਲੀ ਤੋਂ ਪਹਿਲਾਂ ਹੀ ਸੋਨੇ ਤੇ ਚਾਂਦੀ ਦੇ ਰੇਟ ਵਧ ਰਹੇ ਹਨ। ਜੇਕਰ ਤੁਸੀਂ ਵੀ ਅੱਜ 19 ਅਕਤੂਬਰ ਵੀਰਵਾਰ ਨੂੰ ਖਰੀਦਦਾਰੀ ਕਰਨ ਜਾ ਰਹੇ ਹੋ ਤਾਂ ਜਾਣ ਲਵੋ ਸੋਨੇ ਤੇ ਚਾਂਦੀ ਦੇ ਨਵੇਂ ਰੇਟ।
ਹਾਸਲ ਜਾਣਕਾਰੀ ਮੁਤਾਬਕ ਅੱਜ ਭਾਰਤ ਵਿੱਚ 24 ਕੈਰੇਟ ਸੋਨੇ ਦੀ ਕੀਮਤ 59,840 ਰੁਪਏ ਤੋਲਾ ਹੈ। ਜਦੋਂਕਿ 22 ਕੈਰੇਟ ਸੋਨੇ ਦੀ ਕੀਮਤ 54,810 ਰੁਪਏ ਪ੍ਰਤੀ 10 ਗ੍ਰਾਮ ਹੈ। ਅੱਜ ਇੱਕ ਕਿਲੋ ਚਾਂਦੀ ਦੀ ਕੀਮਤ 69,700 ਰੁਪਏ ਹੈ।
ਮਹਾਨਗਰਾਂ ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ
ਦਿੱਲੀ-ਦਿੱਲੀ 'ਚ ਅੱਜ 24 ਕੈਰੇਟ ਸੋਨੇ ਦੀ ਕੀਮਤ 60,100 ਰੁਪਏ ਤੇ 22 ਕੈਰੇਟ ਸੋਨੇ ਦੀ ਕੀਮਤ 55,100 ਰੁਪਏ ਪ੍ਰਤੀ 10 ਗ੍ਰਾਮ ਹੈ।
ਭੁਵਨੇਸ਼ਵਰ-ਇੱਥੇ ਸੋਨਾ ਪਿਛਲੇ 24 ਘੰਟਿਆਂ 'ਚ 100 ਰੁਪਏ ਮਹਿੰਗਾ ਹੋ ਗਿਆ ਹੈ। ਅੱਜ 24 ਕੈਰੇਟ ਸੋਨੇ ਦੀ ਕੀਮਤ 59,950 ਰੁਪਏ ਤੇ 22 ਕੈਰੇਟ ਸੋਨੇ ਦੀ ਕੀਮਤ 54,950 ਰੁਪਏ ਪ੍ਰਤੀ 10 ਗ੍ਰਾਮ ਹੈ।
ਕੋਲਕਾਤਾ- 24 ਕੈਰੇਟ ਸੋਨੇ ਦੀ ਕੀਮਤ 59,950 ਰੁਪਏ ਤੇ 22 ਕੈਰੇਟ ਸੋਨੇ ਦੀ ਕੀਮਤ 54,950 ਰੁਪਏ ਪ੍ਰਤੀ ਦਸ ਗ੍ਰਾਮ ਹੈ।
ਮੁੰਬਈ-ਇੱਥੇ 24 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 59,950 ਰੁਪਏ ਤੇ 22 ਕੈਰੇਟ ਸੋਨੇ ਦੀ ਕੀਮਤ 54,950 ਰੁਪਏ ਹੈ।
ਚੇਨਈ-24 ਕੈਰੇਟ ਸੋਨੇ ਦੀ ਕੀਮਤ 57,910 ਰੁਪਏ ਤੇ 22 ਕੈਰੇਟ ਸੋਨੇ ਦੀ ਕੀਮਤ 55,150 ਰੁਪਏ ਪ੍ਰਤੀ ਦਸ ਗ੍ਰਾਮ ਹੈ।
ਹੈਦਰਾਬਾਦ-ਇੱਥੇ 24 ਕੈਰੇਟ ਸੋਨੇ ਦੀ ਕੀਮਤ 59,950 ਰੁਪਏ ਤੇ 22 ਕੈਰੇਟ ਸੋਨੇ ਦੀ ਕੀਮਤ 54,950 ਰੁਪਏ ਪ੍ਰਤੀ ਦਸ ਗ੍ਰਾਮ ਹੈ।
ਉੱਤਰ ਪ੍ਰਦੇਸ਼ ਦੇ ਵਾਰਾਣਸੀ 'ਚ ਵੀਰਵਾਰ ਨੂੰ ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਬਦਲਾਅ ਹੋਇਆ ਹੈ। ਅੱਜ ਸੋਨਾ 450 ਰੁਪਏ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 'ਚ 1000 ਰੁਪਏ ਦਾ ਵਾਧਾ ਹੋਇਆ ਹੈ। ਹੁਣ ਇੱਕ ਕਿਲੋ ਚਾਂਦੀ 78,000 ਰੁਪਏ ਵਿੱਚ ਮਿਲਦੀ ਹੈ। ਵਾਰਾਣਸੀ ਵਿੱਚ 22 ਕੈਰੇਟ ਸੋਨੇ ਦੀ ਕੀਮਤ 54,600 ਰੁਪਏ ਹੈ। ਇਸ ਦੇ ਨਾਲ ਹੀ 24 ਕੈਰੇਟ ਸੋਨੇ ਦੀ ਕੀਮਤ 58010 ਰੁਪਏ ਤੱਕ ਪਹੁੰਚ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ