Edible Oil: ਆਮ ਲੋਕਾਂ ਲਈ ਰਾਹਤ ਦੀ ਖ਼ਬਰ, ਤਿਉਹਾਰਾਂ ਤੋਂ ਪਹਿਲਾਂ ਸਰਕਾਰ ਨੇ ਖਾਣ ਵਾਲੇ ਤੇਲ 'ਤੇ ਘਟਾਈ ਇੰਪੋਰਟ ਡਿਊਟੀ
ਸਰਕਾਰ ਖਾਣ ਵਾਲੇ ਤੇਲਾਂ ਦੀ ਕੀਮਤ ਘਟਾਉਣ ਲਈ ਕੰਮ ਕਰ ਰਹੀ ਹੈ। ਹਾਲ ਹੀ ਵਿੱਚ ਸਰਕਾਰ ਨੇ ਕਿਹਾ ਸੀ ਕਿ ਭਾਰਤ ਨੂੰ ਖਾਣ ਵਾਲੇ ਤੇਲ ਦੇ ਮਾਮਲੇ 'ਚ ਆਤਮ ਨਿਰਭਰ ਬਣਾਉਣ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ।
ਨਵੀਂ ਦਿੱਲੀ: ਤਿਉਹਾਰਾਂ ਤੋਂ ਪਹਿਲਾਂ ਸਰਕਾਰ ਨੇ ਜਨਤਾ ਨੂੰ ਤੋਹਫਾ ਦਿੱਤਾ ਹੈ। ਕੋਰੋਨਾ ਦੇ ਦੌਰ ਵਿੱਚ ਮਹਿੰਗਾਈ ਕਾਰਨ ਲੋਕ ਪਹਿਲਾਂ ਹੀ ਪ੍ਰੇਸ਼ਾਨ ਹਨ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਨੇ ਪਾਮ ਤੇਲ, ਸੋਇਆ ਤੇਲ ਅਤੇ ਸੂਰਜਮੁਖੀ ਦੇ ਤੇਲ ਵਰਗੇ ਖਾਣ ਵਾਲੇ ਤੇਲ ਦੀ ਦਰਾਮਦ 'ਤੇ ਬੇਸ ਇੰਪੋਰਟ ਡਿਊਟੀ ਘਟਾ ਦਿੱਤੀ ਹੈ। ਇਸ ਨਾਲ ਖਾਣਾ ਪਕਾਉਣ ਵਿੱਚ ਵਰਤੇ ਜਾਣ ਵਾਲੇ ਤੇਲ ਦੀ ਕੀਮਤ ਤਿਉਹਾਰਾਂ ਤੋਂ ਪਹਿਲਾਂ ਹੇਠਾਂ ਆ ਜਾਵੇਗੀ।
ਹੁਣ ਇੰਨਾ ਵਸੂਲਿਆ ਜਾਵੇਗਾ ਬੇਸ ਇੰਪੋਰਟ ਟੈਕਸ
ਰਾਇਟਰਜ਼ ਦੀ ਇੱਕ ਰਿਪੋਰਟ ਮੁਤਾਬਕ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ, ਕੱਚੇ ਪਾਮ ਤੇਲ, ਕੱਚੇ ਸੋਇਆ ਤੇਲ ਅਤੇ ਕੱਚੇ ਸੂਰਜਮੁਖੀ ਦੇ ਤੇਲ 'ਤੇ ਬੇਸ ਇੰਪੋਰਟ ਡਿਊਟੀ ਹੁਣ 2.5 ਫੀਸਦੀ ਹੋ ਗਈ ਹੈ। ਜਦੋਂ ਕਿ ਪਹਿਲਾਂ ਕੱਚੇ ਪਾਮ ਤੇਲ 'ਤੇ 10 ਫੀਸਦੀ ਅਤੇ ਕੱਚੇ ਸੋਇਆ ਤੇਲ ਅਤੇ ਸੂਰਜਮੁਖੀ ਦੇ ਤੇਲ 'ਤੇ 7.5 ਫੀਸਦੀ ਦਾ ਬੇਸ ਇੰਪੋਰਟ ਟੈਕਸ ਸੀ। ਇਸ ਦੇ ਨਾਲ ਹੀ ਰਿਫਾਈਂਡ ਗ੍ਰੇਡ ਪਾਮ ਤੇਲ, ਸੋਇਆ ਤੇਲ ਅਤੇ ਸੂਰਜਮੁਖੀ ਦੇ ਤੇਲ 'ਤੇ ਬੇਸ ਇੰਪੋਰਟ ਡਿਊਟੀ 37.5 ਫੀਸਦੀ ਤੋਂ ਘੱਟ ਕੇ 32.5 ਫੀਸਦੀ 'ਤੇ ਆ ਗਈ ਹੈ।
ਖਾਣ ਵਾਲੇ ਤੇਲ 'ਤੇ ਕੁੱਲ ਇੰਨਾ ਲਗੇਗਾ ਟੈਕਸ
ਬੇਸ ਇੰਪੋਰਟ ਡਿਊਟੀ 'ਚ ਕਟੌਤੀ ਤੋਂ ਬਾਅਦ ਹੁਣ ਕੱਚੇ ਪਾਮ ਤੇਲ, ਸੋਇਆਬੀਨ ਤੇਲ ਅਤੇ ਸੂਰਜਮੁਖੀ ਦੇ ਤੇਲ ਦੀ ਦਰਾਮਦ 'ਤੇ ਕੁੱਲ 24.75 ਫੀਸਦੀ ਟੈਕਸ ਲੱਗੇਗਾ। ਇਸ ਵਿੱਚ 2.5 ਫੀਸਦੀ ਦੀ ਬੇਸ ਇੰਪੋਰਟ ਡਿਊਟੀ ਅਤੇ ਹੋਰ ਟੈਕਸ ਸ਼ਾਮਲ ਹਨ। ਇਸੇ ਤਰ੍ਹਾਂ ਰਿਫਾਈਂਡ ਪਾਮ ਤੇਲ, ਸੋਇਆਬੀਨ ਤੇਲ ਅਤੇ ਸੂਰਜਮੁਖੀ ਦੇ ਤੇਲ ਦੀ ਦਰਾਮਦ 'ਤੇ ਹੁਣ ਕੁੱਲ 35.75 ਫੀਸਦੀ ਟੈਕਸ ਲੱਗੇਗਾ। ਇਸ ਵਿੱਚ ਬੇਸ ਇੰਪੋਰਟ ਟੈਕਸ ਵੀ ਸ਼ਾਮਲ ਹੈ।
ਖਾਣ ਵਾਲੇ ਤੇਲ ਦੀ ਦਰਾਮਦ ਛੇ ਸਾਲਾਂ ਦੇ ਹੇਠਲੇ ਪੱਧਰ 'ਤੇ ਰਹਿ ਸਕਦੀ ਹੈ
ਇਸ ਸਾਲ ਖਾਣਾ ਪਕਾਉਣ ਵਾਲੇ ਤੇਲ ਦੀ ਦਰਾਮਦ ਪਿਛਲੇ ਛੇ ਸਾਲਾਂ ਦੇ ਹੇਠਲੇ ਪੱਧਰ 'ਤੇ ਰਹਿ ਸਕਦੀ ਹੈ। ਇੰਡਸਟਰੀ ਬਾਡੀ ਸਾਲਵੈਂਟ ਐਕਸਟ੍ਰੈਕਟਰਸ ਐਸੋਸੀਏਸ਼ਨ ਆਫ਼ ਇੰਡੀਆ (ਐਸਈਏ) ਦੇ ਸੀਨੀਅਰ ਕਾਰਜਕਾਰੀ ਨਿਰਦੇਸ਼ਕ ਡਾਕਟਰ ਬੀਵੀ ਮਹਿਤਾ ਨੇ ਕਿਹਾ ਕਿ, ਕੋਰੋਨਾਵਾਇਰਸ ਮਹਾਂਮਾਰੀ ਸੰਕਟ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤਾਂ ਵਿੱਚ ਰਿਕਾਰਡ ਵਾਧੇ ਦੇ ਕਾਰਨ ਇਹ ਲਗਾਤਾਰ ਦੂਜੇ ਸਾਲ ਗਿਰਾਵਟ ਆ ਸਕਦੀ ਹੈ।
ਸਰਕਾਰ ਦੇ ਇਸ ਕਦਮ ਨਾਲ ਤੇਲ ਦੀਆਂ ਕੀਮਤਾਂ ਘਟਣ ਦੇ ਨਾਲ-ਨਾਲ ਖਪਤ ਵਿੱਚ ਵੀ ਵਾਧਾ ਹੋ ਸਕਦਾ ਹੈ। ਇਹ ਮੰਨੀਆ ਜਾ ਰਿਹਾ ਹੈ ਕਿ ਭਾਰਤ ਸਬਜ਼ੀਆਂ ਦੇ ਤੇਲ ਦਾ ਸਭ ਤੋਂ ਵੱਡਾ ਦਰਾਮਦਕਾਰ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਦੇਸ਼ ਵਿੱਚ ਖਾਣ ਵਾਲੇ ਤੇਲ ਦੀ ਮੰਗ ਦਾ ਦੋ-ਤਿਹਾਈ ਹਿੱਸਾ ਆਯਾਤ ਰਾਹੀਂ ਪੂਰਾ ਕੀਤਾ ਜਾਂਦਾ ਹੈ। ਭਾਰਤ ਆਪਣੀ ਘਰੇਲੂ ਖਪਤ ਲਈ ਇੰਡੋਨੇਸ਼ੀਆ ਅਤੇ ਮਲੇਸ਼ੀਆ ਤੋਂ ਪਾਮ ਤੇਲ ਆਯਾਤ ਕਰਦਾ ਹੈ।
ਇਹ ਵੀ ਪੜ੍ਹੋ: Indian Navy Sailor MR Admit Card 2021: ਨੇਵੀ ਸੇਲਰ MR ਭਰਤੀ ਪ੍ਰੀਖਿਆ 2021 ਐਡਮਿਟ ਕਾਰਡ ਜਾਰੀ, ਇੱਥੇ ਕਰੋ ਡਾਊਨਲੋਡ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904