(Source: ECI/ABP News)
7th Pay Commission: ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ, 3 ਫ਼ੀਸਦੀ ਵਧ ਕੇ 45 ਫੀਸਦੀ ਹੋਵੇਗਾ ਮਹਿੰਗਾਈ ਭੱਤਾ!
7th Pay Commission Update: ਕੇਂਦਰੀ ਮੁਲਾਜ਼ਮਾਂ ਨੂੰ ਸੱਤਵੇਂ ਤਨਖਾਹ ਕਮਿਸ਼ਨ ਤਹਿਤ ਵੱਡਾ ਤੋਹਫਾ ਮਿਲਣ ਵਾਲਾ ਹੈ। ਮੁਲਾਜ਼ਮਾਂ ਨੂੰ ਡੀਏ ਵਿੱਚ 3 ਫੀਸਦੀ ਵਾਧਾ ਮਿਲਣ ਦੀ ਉਮੀਦ ਹੈ।

DA Hike News: ਕੇਂਦਰੀ ਮੁਲਾਜ਼ਮਾਂ ਨੂੰ ਛੇਤੀ ਹੀ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਤੋਹਫ਼ਾ ਮਿਲਣ ਵਾਲਾ ਹੈ। ਇੱਕ ਰਿਪੋਰਟ ਮੁਤਾਬਕ ਕੇਂਦਰ ਸਰਕਾਰ ਕਰਮਚਾਰੀਆਂ ਦੇ ਮਹਿੰਗਾਈ ਭੱਤੇ 'ਚ 3 ਫੀਸਦੀ ਦਾ ਵਾਧਾ ਕਰ ਸਕਦੀ ਹੈ। ਇਸ ਦਾ ਮਤਲਬ ਹੈ ਕਿ ਮਹਿੰਗਾਈ ਭੱਤਾ 3 ਫੀਸਦੀ ਤੋਂ ਵਧਾ ਕੇ 45 ਫੀਸਦੀ ਕੀਤੇ ਜਾਣ ਦੀ ਉਮੀਦ ਹੈ। ਰਿਪੋਰਟ 'ਚ ਕਿਹਾ ਗਿਆ ਹੈ ਕਿ ਇਹ ਵਾਧਾ 1 ਕਰੋੜ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਨੂੰ ਵਧਾਉਣ ਲਈ ਕੀਤਾ ਗਿਆ ਹੈ। ਅਜਿਹੇ ਵਿੱਚ ਸਾਰਿਆਂ ਨੂੰ 45 ਫੀਸਦੀ ਡੀਏ ਤਾਂ ਡੀਆਰ ਮਿਲ ਸਕਦਾ ਹੈ।
ਕੇਂਦਰੀ ਕਰਮਚਾਰੀਆਂ ਨੂੰ ਮਿਲਣ ਵਾਲੇ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਦਾ ਫੈਸਲਾ ਕਿਰਤ ਮੰਤਰਾਲੇ ਦੇ ਵਿੰਗ ਲੇਬਰ ਬਿਊਰੋ ਦੁਆਰਾ ਜਾਰੀ ਅੰਕੜਿਆਂ ਦੇ ਆਧਾਰ 'ਤੇ ਹਰ ਮਹੀਨੇ ਕੀਤਾ ਜਾਂਦਾ ਹੈ। ਸਰਲ ਭਾਸ਼ਾ ਵਿੱਚ, ਲੇਬਰ ਬਿਊਰੋ ਹਰ ਮਹੀਨੇ ਆਲ ਇੰਡੀਆ ਕੰਜ਼ਿਊਮਰ ਪ੍ਰਾਈਸ ਇੰਡੈਕਸ (AICPI-IW) ਦਾ ਡਾਟਾ ਜਾਰੀ ਕਰਦਾ ਹੈ। ਇਸ ਆਧਾਰ 'ਤੇ ਤੈਅ ਕੀਤਾ ਜਾਂਦਾ ਹੈ ਕਿ ਮੁਲਾਜ਼ਮਾਂ ਦਾ ਡੀਏ ਕਿੰਨਾ ਵਧੇਗਾ।
ਡੀਏ 45 ਫੀਸਦੀ ਤੱਕ ਵਧਣ ਦੀ ਹੈ ਉਮੀਂਦ
ਪੀਟੀਆਈ ਦੀ ਰਿਪੋਰਟ ਦੇ ਅਨੁਸਾਰ, ਜੂਨ 2023 ਲਈ AICPI-IW 31 ਜੁਲਾਈ ਨੂੰ ਜਾਰੀ ਕੀਤਾ ਗਿਆ ਸੀ। ਇਸ ਤਹਿਤ ਆਲ ਇੰਡੀਆ ਰੇਲਵੇਮੈਨਜ਼ ਫੈਡਰੇਸ਼ਨ ਵੱਲੋਂ 4 ਫੀਸਦੀ ਮਹਿੰਗਾਈ ਭੱਤੇ ਵਿੱਚ ਵਾਧੇ ਦੀ ਮੰਗ ਕੀਤੀ ਜਾ ਰਹੀ ਹੈ। ਫੈਡਰੇਸ਼ਨ ਦੇ ਜਨਰਲ ਸਕੱਤਰ ਸ਼ਿਵ ਗੋਪਾਲ ਮਿਸ਼ਰਾ ਨੇ ਕਿਹਾ ਕਿ ਡੀਏ ਤਿੰਨ ਫੀਸਦੀ ਵਧਾ ਕੇ 45 ਫੀਸਦੀ ਕੀਤੇ ਜਾਣ ਦੀ ਸੰਭਾਵਨਾ ਹੈ। ਸ਼ਿਵ ਗੋਪਾਲ ਮਿਸ਼ਰਾ ਨੇ ਅੱਗੇ ਕਿਹਾ ਕਿ ਵਿੱਤ ਮੰਤਰਾਲੇ ਦਾ ਖਰਚਾ ਵਿਭਾਗ ਆਪਣੇ ਮਾਲੀਏ ਨਾਲ ਡੀਏ ਵਧਾਉਣ ਦਾ ਪ੍ਰਸਤਾਵ ਤਿਆਰ ਕਰੇਗਾ ਅਤੇ ਪ੍ਰਸਤਾਵ ਦੀ ਮਨਜ਼ੂਰੀ ਲਈ ਕੇਂਦਰੀ ਮੰਤਰੀ ਮੰਡਲ ਦੇ ਸਾਹਮਣੇ ਰੱਖੇਗਾ।
ਕਦੋਂ ਹੋਵੇਗਾ ਐਲਾਨ
ਰਿਪੋਰਟ ਵਿੱਚ ਇਹ ਨਹੀਂ ਦੱਸਿਆ ਗਿਆ ਹੈ ਕਿ ਡੀਏ ਵਿੱਚ ਵਾਧੇ ਦਾ ਐਲਾਨ ਕਦੋਂ ਕੀਤਾ ਜਾਵੇਗਾ ਪਰ ਸਰਕਾਰ ਦੇ ਐਲਾਨ ਤੋਂ ਬਾਅਦ ਡੀਏ ਜਾਂ ਡੀਆਰ ਵਿੱਚ ਵਾਧਾ 1 ਜੁਲਾਈ 2023 ਤੋਂ ਲਾਗੂ ਹੋਵੇਗਾ। ਇਸ ਸਮੇਂ ਕੇਂਦਰ ਸਰਕਾਰ ਦੇ 1 ਕਰੋੜ ਤੋਂ ਵੱਧ ਕਰਮਚਾਰੀ ਅਤੇ ਪੈਨਸ਼ਨਰ ਹਨ। ਉਨ੍ਹਾਂ ਨੂੰ ਮੌਜੂਦਾ ਤਨਖਾਹ ਜਾਂ ਪੈਨਸ਼ਨ ਦੇ 42 ਫੀਸਦੀ ਦੀ ਦਰ ਨਾਲ ਡੀਏ ਜਾਂ ਡੀਆਰ ਦਿੱਤਾ ਜਾ ਰਿਹਾ ਹੈ। ਡੀਏ ਵਿੱਚ ਆਖਰੀ ਵਾਧਾ 24 ਮਾਰਚ 2023 ਨੂੰ ਕੀਤਾ ਗਿਆ ਸੀ ਅਤੇ ਇਹ 1 ਜਨਵਰੀ 2023 ਤੋਂ ਲਾਗੂ ਹੈ। ਉਸ ਸਮੇਂ ਦੌਰਾਨ ਕੇਂਦਰ ਸਰਕਾਰ ਨੇ ਸਾਰਿਆਂ ਲਈ ਡੀਏ 4 ਫੀਸਦੀ ਵਧਾ ਕੇ 42 ਫੀਸਦੀ ਕਰ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
