Good News : ਕਰਮਚਾਰੀਆਂ ਲਈ ਖੁਸ਼ਖਬਰੀ, ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ 4 ਫੀਸਦੀ ਵਧਿਆ DA, ਚੈੱਕ ਕਰੋ Details
ਇਸ ਤੋਂ ਪਹਿਲਾਂ ਹਾਲ ਹੀ ਵਿੱਚ ਕਈ ਸੂਬਿਆਂ ਨੇ ਮਹਿੰਗਾਈ ਭੱਤੇ ਵਿੱਚ 4 ਫੀਸਦੀ ਤੱਕ ਦਾ ਵਾਧਾ ਕੀਤਾ ਹੈ। ਹਾਲਾਂਕਿ ਇਹ ਵਾਧਾ ਸਾਲ ਦੀ ਪਹਿਲੀ ਛਿਮਾਹੀ ਭਾਵ ਜਨਵਰੀ ਤੋਂ ਜੂਨ ਤੱਕ ਕੀਤਾ ਗਿਆ ਹੈ।
7th Pay Commission Update: ਤਿਉਹਾਰੀ ਸੀਜ਼ਨ 'ਚ ਕੇਂਦਰ ਸਰਕਾਰ ਆਪਣੇ ਕਰਮਚਾਰੀਆਂ ਨੂੰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਇਹ ਤੋਹਫ਼ਾ ਸਾਲ ਦੇ ਦੂਜੇ ਅੱਧ ਲਈ DA (DA Hike) ਵਿੱਚ ਵਾਧਾ ਹੋਵੇਗਾ, ਭਾਵ ਜੁਲਾਈ ਤੋਂ ਦਸੰਬਰ ਤੱਕ। ਇਸ ਤੋਂ ਪਹਿਲਾਂ ਹਾਲ ਹੀ ਵਿੱਚ ਕਈ ਸੂਬਿਆਂ ਨੇ ਮਹਿੰਗਾਈ ਭੱਤੇ ਵਿੱਚ 4 ਫੀਸਦੀ ਤੱਕ ਦਾ ਵਾਧਾ ਕੀਤਾ ਹੈ। ਹਾਲਾਂਕਿ ਇਹ ਵਾਧਾ ਸਾਲ ਦੀ ਪਹਿਲੀ ਛਿਮਾਹੀ ਭਾਵ ਜਨਵਰੀ ਤੋਂ ਜੂਨ ਤੱਕ ਕੀਤਾ ਗਿਆ ਹੈ।
ਕਈ ਸੂਬਿਆਂ ਵਿੱਚ ਵਾਧਾ
ਹਾਲ ਹੀ ਵਿੱਚ, ਮੱਧ ਪ੍ਰਦੇਸ਼, ਸਿੱਕਮ, ਉੜੀਸਾ, ਕਰਨਾਟਕ, ਝਾਰਖੰਡ ਅਤੇ ਹਿਮਾਚਲ ਪ੍ਰਦੇਸ਼ ਸਮੇਤ ਵੱਖ-ਵੱਖ ਸੂਬਾ ਸਰਕਾਰਾਂ ਨੇ ਆਪਣੇ ਕਰਮਚਾਰੀਆਂ ਲਈ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਹੈ। ਇਹ ਵਾਧਾ 4 ਫੀਸਦੀ ਤੱਕ ਹੋਇਆ ਹੈ। ਜ਼ਿਆਦਾਤਰ ਰਾਜਾਂ ਵਿੱਚ ਹੁਣ ਮੁਲਾਜ਼ਮਾਂ ਨੂੰ 38 ਫੀਸਦੀ ਦੀ ਬਜਾਏ 42 ਫੀਸਦੀ ਭੱਤਾ ਮਿਲ ਰਿਹਾ ਹੈ। ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਮਾਰਚ ਮਹੀਨੇ ਵਿੱਚ ਆਪਣੇ ਕਰਮਚਾਰੀਆਂ ਲਈ ਭੱਤਾ ਵਧਾਉਣ ਦਾ ਐਲਾਨ ਕੀਤਾ ਸੀ।
ਦੂਜੇ ਛਿਮਾਹੀ ਦਾ ਇੰਤਜ਼ਾਰ
ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨਵਰਾਤਰੀ ਅਤੇ ਦੀਵਾਲੀ ਦਰਮਿਆਨ ਡੀਏ ਵਧਾਉਣ ਦਾ ਐਲਾਨ ਕਰ ਸਕਦੀ ਹੈ। ਅਨੁਮਾਨ ਹੈ ਕਿ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦਾ ਡੀਏ 3 ਫੀਸਦੀ ਵਧੇਗਾ। ਇਸ ਨੂੰ 1 ਜੁਲਾਈ, 2023 ਤੋਂ ਲਾਗੂ ਕੀਤਾ ਜਾਵੇਗਾ। ਦੱਸ ਦਈਏ ਕਿ ਮਾਰਚ 2023 'ਚ ਆਖਰੀ ਵਾਧੇ 'ਚ ਡੀਏ 4 ਫੀਸਦੀ ਵਧਾ ਕੇ 42 ਫੀਸਦੀ ਕੀਤਾ ਗਿਆ ਸੀ।
DA ਦੀ ਗਣਨਾ ਕਰਨ ਲਈ ਫਾਰਮੂਲਾ
ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਵਿੱਚ ਵਾਧੇ ਦੀ ਗਣਨਾ ਆਲ ਇੰਡੀਆ ਕੰਜ਼ਿਊਮਰ ਪ੍ਰਾਈਸ ਇੰਡੈਕਸ ਦੀ 12 ਮਾਸਿਕ ਔਸਤ ਵਿੱਚ ਪ੍ਰਤੀਸ਼ਤ ਵਾਧੇ ਦੇ ਆਧਾਰ 'ਤੇ ਕੀਤੀ ਜਾਂਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ