ਪੜਚੋਲ ਕਰੋ

Salary Hike: ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ ਤੇ ਪੈਨਸ਼ਨਾਂ 'ਚ ਮੋਟਾ ਵਾਧਾ

Salary-Pension Hike: ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ ਹੈ। ਕੇਂਦਰੀ ਕਰਮਚਾਰੀਆਂ ਦੀ ਬੇਸਿਕ ਤਨਖਾਹ 18,000 ਤੋਂ ਵਧ ਕੇ 51,400 ਰੁਪਏ ਹੋ ਸਕਦੀ ਹੈ। ਇਸ ਦੇ ਨਾਲ ਹੀ ਤਨਖਾਹ, ਪੈਨਸ਼ਨ ਤੇ ਭੱਤਿਆਂ ਵਿੱਚ ਸੋਧ ਨਾਲ 50 ਲੱਖ ਤੋਂ...

Salary-Pension Hike: ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ ਹੈ। ਕੇਂਦਰੀ ਕਰਮਚਾਰੀਆਂ ਦੀ ਬੇਸਿਕ ਤਨਖਾਹ 18,000 ਤੋਂ ਵਧ ਕੇ 51,400 ਰੁਪਏ ਹੋ ਸਕਦੀ ਹੈ। ਇਸ ਦੇ ਨਾਲ ਹੀ ਤਨਖਾਹ, ਪੈਨਸ਼ਨ ਤੇ ਭੱਤਿਆਂ ਵਿੱਚ ਸੋਧ ਨਾਲ 50 ਲੱਖ ਤੋਂ ਵੱਧ ਕੇਂਦਰੀ ਸਰਕਾਰੀ ਕਰਮਚਾਰੀਆਂ ਤੇ ਲਗਪਗ 65 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਕੇਂਦਰ ਸਰਕਾਰ 1 ਜਨਵਰੀ, 2026 ਤੋਂ 8ਵਾਂ ਤਨਖਾਹ ਕਮਿਸ਼ਨ ਲਾਗੂ ਕਰੇਗੀ। ਸਰਕਾਰ ਵੱਲੋਂ ਤਨਖਾਹ ਕਮਿਸ਼ਨ ਨੂੰ 16 ਜਨਵਰੀ 2025 ਨੂੰ ਮਨਜ਼ੂਰੀ ਦਿੱਤੀ ਗਈ ਸੀ। 


ਇਸ ਦੌਰਾਨ ਸਰਕਾਰ ਨੂੰ ਇਹ ਸੁਝਾਅ ਦਿੱਤਾ ਗਿਆ ਹੈ ਕਿ ਕਰਮਚਾਰੀਆਂ ਦੇ ਲੈਵਲ ਨੂੰ ਮਰਜ ਕੀਤਾ ਜਾਣਾ ਚਾਹੀਦਾ ਹੈ। ਇਹ ਵੀ ਉਮੀਦ ਕੀਤੀ ਜਾ ਰਹੀ ਹੈ ਕਿ ਤਨਖਾਹ ਕਮਿਸ਼ਨ 2.86 ਤੱਕ ਫਿਟਮੈਂਟ ਫੈਕਟਰ ਲਾਗੂ ਕਰ ਸਕਦਾ ਹੈ। ਕਮਿਸ਼ਨ ਤਨਖਾਹਾਂ ਤੇ ਪੈਨਸ਼ਨਾਂ ਵਿੱਚ ਸਮਾਯੋਜਨ ਦਾ ਮੁਲਾਂਕਣ ਕਰੇਗਾ ਤੇ ਫਿਟਮੈਂਟ ਫੈਕਟਰ ਤੇ ਘੱਟੋ-ਘੱਟ ਉਜਰਤ ਦੇ ਮਿਆਰਾਂ ਵਰਗੇ ਮਹੱਤਵਪੂਰਨ ਵਿਸ਼ਿਆਂ 'ਤੇ ਧਿਆਨ ਕੇਂਦਰਿਤ ਕਰੇਗਾ। ਲੱਖਾਂ ਕਰਮਚਾਰੀ ਤੇ ਪੈਨਸ਼ਨਰ 8ਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਦੀ ਉਡੀਕ ਕਰ ਰਹੇ ਹਨ। 

ਦੱਸ ਦਈਏ ਕਿ 16 ਜਨਵਰੀ, 2025 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਮੰਤਰੀ ਮੰਡਲ ਨੇ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ  ਦਿੱਤੀ ਸੀ। ਹਾਲਾਂਕਿ, ਸਰਕਾਰ ਨੇ ਅਜੇ ਤੱਕ 8ਵੇਂ ਤਨਖਾਹ ਕਮਿਸ਼ਨ ਲਈ ਰੈਫਰੈਂਸ ਦੀਆਂ ਸ਼ਰਤਾਂ ਪ੍ਰਕਾਸ਼ਿਤ ਨਹੀਂ ਕੀਤੀਆਂ। ਬੇਸ਼ੱਕ ਬਜਟ 2025 ਵਿੱਚ ਟੈਕਸਦਾਤਾਵਾਂ ਲਈ ਕਈ ਪ੍ਰਸਤਾਵ ਹਨ ਪਰ ਬਜਟ ਦਸਤਾਵੇਜ਼ਾਂ ਵਿੱਚ 8ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਵਿੱਚ ਕੇਂਦਰ ਸਰਕਾਰ ਦੁਆਰਾ ਕੀਤੇ ਗਏ ਖਰਚੇ ਦਾ ਜ਼ਿਕਰ ਨਹੀਂ ਹੈ।


ਉਧਰ, ਸਰਕਾਰ ਨੂੰ ਕਈ ਪ੍ਰਸਤਾਵ ਦਿੱਤੇ ਗਏ ਹਨ। ਸਟਾਫ਼ ਵੱਲੋਂ ਪ੍ਰਸਤਾਵ ਪੇਸ਼ ਕਰਨ ਵਾਲੇ ਵਕੀਲਾਂ ਨੇ ਸਰਕਾਰ ਨੂੰ ਕਈ ਲੈਵਲਾਂ ਨੂੰ ਮਿਲਾਉਣ ਦਾ ਸੁਝਾਅ ਦਿੱਤਾ ਹੈ। ਉਨ੍ਹਾਂ ਦੇ ਸੁਝਾਵਾਂ ਵਿੱਚ ਲੈਵਲ 1 ਨੂੰ ਲੈਵਲ 2 ਨਾਲ, ਲੈਵਲ 3 ਨੂੰ ਲੈਵਲ 4 ਨਾਲ ਤੇ ਲੈਵਲ 5 ਨੂੰ ਲੈਵਲ 6 ਨਾਲ ਮਿਲਾਉਣ ਦਾ ਪ੍ਰਸਤਾਵ ਦਿੱਤਾ ਗਿਆ ਹੈ। ਇਹ ਘੱਟ ਤਨਖਾਹ ਸਕੇਲਾਂ ਵਾਲੇ ਕਰਮਚਾਰੀਆਂ ਦੀਆਂ ਤਨਖਾਹਾਂ ਵਧਾਉਣ ਤੇ ਕਰੀਅਰ ਗ੍ਰੋਥ ਦੇ ਮੌਕਿਆਂ ਨੂੰ ਉਤਸ਼ਾਹਿਤ ਕਰਨ ਲਈ ਸੁਝਾਵਾਂ ਦੀ ਵਕਾਲਤ ਕਰਦਾ ਹੈ।


ਇਸ ਰਲੇਵੇਂ ਦਾ ਟੀਚਾ ਮੌਜੂਦਾ ਤਨਖਾਹ ਵਾਧੇ ਦੀਆਂ ਅਸਮਾਨਤਾਵਾਂ ਨੂੰ ਖਤਮ ਕਰਨਾ ਤੇ ਇੱਕ ਵਧੇਰੇ ਪਾਰਦਰਸ਼ੀ ਤਨਖਾਹ ਢਾਂਚਾ ਬਣਾਉਣਾ ਹੈ। ਇਨ੍ਹਾਂ ਪੱਧਰਾਂ ਨੂੰ ਜੋੜ ਕੇ, ਇਹ ਉਮੀਦ ਕੀਤੀ ਜਾਂਦੀ ਹੈ ਕਿ ਕਰਮਚਾਰੀ ਵਧੇਰੇ ਗ੍ਰੋਥ ਦਾ ਅਨੁਭਵ ਕਰਨਗੇ ਕਿਉਂਕਿ ਇਹ ਖੜੋਤ ਨੂੰ ਘਟਾਏਗਾ ਤੇ ਸਮੇਂ ਦੇ ਨਾਲ ਵਿੱਤੀ ਸੁਧਾਰ ਨੂੰ ਵਧਾਏਗਾ। ਇਸ ਵੇਲੇ ਲੈਵਲ-1 ਕਰਮਚਾਰੀ ਦੀ ਮਾਸਿਕ ਮੂਲ ਤਨਖਾਹ 18,000 ਰੁਪਏ ਹੈ। ਜਦੋਂਕਿ ਲੈਵਲ-2 ਕਰਮਚਾਰੀ ਨੂੰ 19,900 ਰੁਪਏ ਮਿਲਦੇ ਹਨ।

ਰਲੇਵੇਂ ਤੋਂ ਬਾਅਦ ਲੈਵਲ-1 ਦੇ ਕਰਮਚਾਰੀਆਂ ਨੂੰ ਹੋਰ ਲਾਭ ਮਿਲ ਸਕਦੇ ਹਨ ਕਿਉਂਕਿ ਨਵਾਂ ਤਨਖਾਹ ਢਾਂਚਾ ਇਸ ਪੱਧਰ ਤੋਂ ਸ਼ੁਰੂ ਹੋਵੇਗਾ। ਇਸ ਤੋਂ ਇਲਾਵਾ ਇਹ ਉਮੀਦ ਕੀਤੀ ਜਾਂਦੀ ਹੈ ਕਿ 8ਵਾਂ ਤਨਖਾਹ ਕਮਿਸ਼ਨ 2.86 ਤੱਕ ਫਿਟਮੈਂਟ ਫੈਕਟਰ ਲਾਗੂ ਕਰ ਸਕਦਾ ਹੈ। ਇਸ ਕਾਰਨ ਅਨੁਮਾਨਿਤ ਸੋਧੀ ਹੋਈ ਮੂਲ ਤਨਖਾਹ 51,480 ਰੁਪਏ ਤੱਕ ਵਧਣ ਦੀ ਉਮੀਦ ਹੈ।


ਫਿਟਮੈਂਟ ਫੈਕਟਰ

ਫਿਟਮੈਂਟ ਫੈਕਟਰ ਤਨਖਾਹ ਕਮਿਸ਼ਨ ਦਾ ਇੱਕ ਮਹੱਤਵਪੂਰਨ ਪਹਿਲੂ ਹੈ, ਜੋ ਸਾਰੇ ਪੱਧਰਾਂ 'ਤੇ ਤਨਖਾਹਾਂ ਤੇ ਪੈਨਸ਼ਨਾਂ ਨੂੰ ਮੁੜ-ਨਿਰਧਾਰਤ ਕਰਨ ਲਈ ਇੱਕ ਮਿਆਰੀ ਗੁਣਕ ਵਜੋਂ ਕੰਮ ਕਰਦਾ ਹੈ। ਇਹ ਪ੍ਰਣਾਲੀ ਕਰਮਚਾਰੀ ਦੇ ਗ੍ਰੇਡ ਜਾਂ ਤਨਖਾਹ ਬੈਂਡ ਦੀ ਪ੍ਰਵਾਹ ਕੀਤੇ ਬਿਨਾਂ, ਇਕਸਾਰ ਤਨਖਾਹ ਵਾਧੇ ਦੀ ਗਰੰਟੀ ਦਿੰਦੀ ਹੈ। 7ਵੇਂ ਤਨਖਾਹ ਕਮਿਸ਼ਨ ਨਾਲ ਘੱਟੋ-ਘੱਟ ਮੂਲ ਤਨਖਾਹ ਵਿੱਚ ਕਾਫ਼ੀ ਵਾਧਾ ਹੋਇਆ ਸੀ। ਉਸ ਵੇਲੇ  2.57 ਦੇ ਫਿਟਮੈਂਟ ਫੈਕਟਰ ਕਾਰਨ ਬੇਸਿਕ ਤਨਖਾਹ 7,000 ਰੁਪਏ ਤੋਂ ਵਧ ਕੇ 18,000 ਰੁਪਏ ਹੋ ਗਈ ਸੀ। 


ਇਸੇ ਤਰ੍ਹਾਂ ਪੈਨਸ਼ਨ ਵਿੱਚ ਵੀ ਬਦਲਾਅ ਹੋਇਆ ਸੀ ਜੋ 3,500 ਰੁਪਏ ਤੋਂ ਵਧ ਕੇ 9,000 ਰੁਪਏ ਹੋ ਗਈ ਸੀ। ਇਸ ਤੋਂ ਇਲਾਵਾ ਕਮਿਸ਼ਨ ਨੇ ਕੇਂਦਰੀ ਸਰਕਾਰੀ ਕਰਮਚਾਰੀਆਂ ਲਈ ਇੱਕ ਨਵੀਂ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਸੀ। ਹਾਲਾਂਕਿ 8ਵੇਂ ਤਨਖਾਹ ਕਮਿਸ਼ਨ ਲਈ ਅਧਿਕਾਰਤ ਫਿਟਮੈਂਟ ਫੈਕਟਰ ਅਜੇ ਤੱਕ ਸਾਹਮਣੇ ਨਹੀਂ ਆਇਆ। ਅੰਦਾਜ਼ੇ ਦੱਸਦੇ ਹਨ ਕਿ ਇਹ ਲਗਪਗ 2.5-2.86 ਹੋ ਸਕਦਾ ਹੈ। ਇਸ ਨਾਲ ਤਨਖਾਹ ਤੇ ਪੈਨਸ਼ਨ ਵਿੱਚ ਮਹੱਤਵਪੂਰਨ ਵਾਧਾ ਹੋ ਸਕਦਾ ਹੈ। ਲਾਗੂ ਗੁਣਕ ਤੇ ਗ੍ਰੇਡ ਪੇਅ ਦੇ ਆਧਾਰ 'ਤੇ ਤਨਖਾਹ ਸੰਭਾਵੀ ਤੌਰ 'ਤੇ 40,000 ਰੁਪਏ ਤੋਂ 1,00,000 ਰੁਪਏ ਤੱਕ ਵਧ ਸਕਦੀ ਹੈ।

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget