Credit Guarantee Scheme: ਨਵਾਂ ਕਾਰੋਬਾਰ ਸ਼ੁਰੂ ਕਰਨ ਵਾਲਿਆਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਹੁਣ ਨਵਾਂ ਉਦਯੋਗ ਸ਼ੁਰੂ ਕਰਨ ਲਈ 10 ਕਰੋੜ ਤੱਕ ਦਾ ਕਰਜ਼ਾ ਦੇਵੇਗੀ। ਇਸ ਤਹਿਤ ਭਾਰਤ ਸਰਕਾਰ ਵੱਲੋਂ ਦੇਸ਼ 'ਚ ਸਟਾਰਟ ਅੱਪ ਨੂੰ ਉਤਸ਼ਾਹਿਤ ਕਰਨ ਲਈ ਕ੍ਰੈਡਿਟ ਗਾਰੰਟੀ ਸਕੀਮ (ਸੀਜੀਐਸਐਸ) ਨੂੰ ਮਨਜ਼ੂਰੀ ਦਿੱਤੀ ਹੈ।


ਇਸ ਯੋਜਨਾ ਤਹਿਤ ਨਵੇਂ ਕਾਰਖ਼ਾਨੇ ਲਗਾਉਣ ਵਾਲੇ ਸਨਅਤਕਾਰ ਬਿਨਾਂ ਕਿਸੇ ਗਾਰੰਟੀ ਦੇ 10 ਕਰੋੜ ਰੁਪਏ ਤੱਕ ਦਾ ਕਰਜ਼ਾ ਲੈ ਸਕਣਗੇ। ਕੇਂਦਰ ਵਲੋਂ ਸੀਜੀਐਸਐਸ ਯੋਜਨਾ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। 


ਇਹ ਵੀ ਪੜ੍ਹੋ :- Nirmala Sitharaman: ਸਬਜ਼ੀ ਮੰਡੀ 'ਚ ਅਚਾਨਕ ਖਰੀਦਦਾਰੀ ਕਰਨ ਪਹੁੰਚੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਵੀਡੀਓ ਵਾਇਰਲ


ਡਿਪਾਰਟਮੈਂਟ ਫ਼ਾਰ ਪ੍ਰਮੋਸ਼ਨ ਆਫ਼ ਇੰਡਸਟਰੀ ਐਂਡ ਇੰਟਰਨਲ ਟਰੇਡ (ਡੀਪੀਆਈਆਈਟੀ) ਨੇ ਕਿਹਾ ਕਿ 6 ਅਕਤੂਬਰ ਨੂੰ ਜਾਂ ਇਸ ਤੋਂ ਬਾਅਦ ਮਨਜ਼ੂਰ ਕੀਤੇ ਗਏ ਕਰਜ਼ੇ ਇਸ ਯੋਜਨਾ ਲਈ ਯੋਗ ਹੋਣਗੇ। ਭਾਰਤ ਸਰਕਾਰ ਇਸ ਯੋਜਨਾ ਲਈ ਇੱਕ ਟਰੱਸਟ ਜਾਂ ਫ਼ੰਡ ਕਾਇਮ ਕਰੇਗੀ। ਇਹ ਟਰੱਸਟ ਕਰਜ਼ੇ ਦੀ ਗਾਰੰਟੀ ਵਜੋਂ ਕੰਮ ਕਰੇਗਾ।


ਇਸ ਦਾ ਪ੍ਰਬੰਧਨ ਨੈਸ਼ਨਲ ਕ੍ਰੈਡਿਟ ਗਾਰੰਟੀ ਟਰੱਸਟੀ ਕੰਪਨੀ ਦੇ ਬੋਰਡ ਦੁਆਰਾ ਕੀਤਾ ਜਾਵੇਗਾ। ਟਰੱਸਟ ਦੀ ਜ਼ਿੰਮੇਵਾਰੀ ਸਟਾਰਟ ਅੱਪ ਨੂੰ ਦਿੱਤੇ ਗਏ ਕਰਜ਼ੇ ਦੇ ਡਿਫਾਲਟਰ ਹੋਣ ਦੀ ਸਥਿਤੀ ਵਿੱਚ ਉਧਾਰ ਦੇਣ ਵਾਲੇ ਬੈਂਕ ਨੂੰ ਭੁਗਤਾਨ ਦੀ ਗਰੰਟੀ ਦੇਣਾ ਹੈ। ਇਸ ਦਾ ਉਦੇਸ਼ ਸਹੀ ਕਰਜ਼ਦਾਰਾਂ ਨੂੰ ਦਿੱਤੇ ਗਏ ਕਰਜ਼ਿਆਂ ਵਿਚ ਡਿਫਾਲਟਰ ਹੋਣ ਦੀ ਸਥਿਤੀ ਵਿਚ ਭੁਗਤਾਨ ਦੀ ਗਾਰੰਟੀ ਦੇਣਾ ਹੈ।


ਮੋਦੀ ਸਰਕਾਰ ਵੱਲੋਂ ਅਗਲੇ ਸਾਲ ਦੇ ਬਜਟ ਦੀਆਂ ਤਿਆਰੀਆਂ


ਮੋਦੀ ਸਰਕਾਰ ਨੇ ਅਗਲੇ ਵਿੱਤੀ ਸਾਲ 2023-24 ਲਈ ਬਜਟ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਬਜਟ ਮੋਦੀ ਸਰਕਾਰ ਲਈ ਬੇਹੱਦ ਅਹਿਮ ਹੈ ਕਿਉਂਕਿ ਸਾਲ 2024 ਦੇ ਸ਼ੁਰੂ ਹੁੰਦਿਆਂ ਹੀ ਲੋਕ ਸਭਾ ਚੋਣਾਂ ਹੋਣੀਆਂ ਹਨ। ਇਸ ਲਈ ਜਨਤਾ ਦੀਆਂ ਵੀ ਵਿੱਤੀ ਸਾਲ 2023-24 ਦੇ ਬਜਟ ਤੋਂ ਵੱਡੀਆਂ ਉਮੀਦਾਂ ਹਨ। ਹਾਸਲ ਜਾਣਕਾਰੀ ਮੁਤਾਬਕ ਸਰਕਾਰ ਸੋਮਵਾਰ ਤੋਂ ਵਿੱਤੀ ਸਾਲ 2023-24 ਲਈ ਆਮ ਬਜਟ ਤਿਆਰ ਕਰਨ ਦੀ ਕਵਾਇਦ ਸ਼ੁਰੂ ਕਰ ਰਹੀ ਹੈ। ਅਗਲੇ ਵਿੱਤੀ ਸਾਲ ਲਈ ਸਰਕਾਰ ਦੇ ਸਾਲਾਨਾ ਬਜਟ ਵਿੱਚ ਸੁਸਤ ਵਿਸ਼ਵਵਿਆਪੀ ਆਰਥਿਕਤਾ ਦੇ ਮੱਦੇਨਜ਼ਰ ਕਈ ਉਪਾਅ ਕਰਨ ਦੀ ਉਮੀਦ ਹੈ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।