ਪੜਚੋਲ ਕਰੋ

Google layoffs: Google 'ਚ ਛਾਂਟੀ ਜਾਰੀ, ਸਸਤੀ ਮਜ਼ਦੂਰੀ ਕਾਰਨ ਪੂਰੀ ਟੀਮ ਭੇਜੀ ਘਰ

Google Employees: ਦਾਅਵਾ ਕੀਤਾ ਜਾ ਰਿਹਾ ਹੈ ਕਿ ਕੰਪਨੀ ਇਨ੍ਹਾਂ ਕਰਮਚਾਰੀਆਂ ਦੀ ਜਗ੍ਹਾ ਜਰਮਨੀ ਵਿੱਚ ਇੱਕ ਸਸਤੀ ਟੀਮ ਬਣਾਏਗੀ। ਵੱਧ ਤਨਖਾਹਾਂ ਮਿਲਣ ਕਾਰਨ ਉਨ੍ਹਾਂ ਦੀ ਛਾਂਟੀ ਕੀਤੀ ਗਈ ਹੈ।

Google Employees: ਗੂਗਲ ਕਰਮਚਾਰੀ ਲੰਬੇ ਸਮੇਂ ਤੋਂ ਲਗਾਤਾਰ ਮੁਸੀਬਤ ਵਿੱਚ ਹਨ। ਉਨ੍ਹਾਂ ਉੱਤੇ ਛਾਂਟੀ ਦੀ ਤਲਵਾਰ ਲਗਾਤਾਰ ਲਟਕ ਰਹੀ ਹੈ। ਇੱਕ ਤੋਂ ਬਾਅਦ ਇੱਕ ਲੋਕਾਂ ਨੂੰ ਕਈ ਮਹਿਕਮਿਆਂ ਤੋਂ ਲਾਗਤ ਵਿੱਚ ਕਟੌਤੀ ਵਰਗੇ ਕਈ ਕਾਰਨਾਂ ਦਾ ਹਵਾਲਾ ਦੇ ਕੇ ਨੌਕਰੀ ਤੋਂ ਕੱਢਿਆ ਜਾ ਰਿਹਾ ਹੈ। ਹੁਣ ਵੱਖ-ਵੱਖ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੁੰਦਰ ਪਿਚਾਈ(Sundar Pichai) ਦੀ ਅਗਵਾਈ ਵਾਲੀ ਅਲਫਾਬੇਟ(Alphabet) ਨੇ ਪੂਰੀ ਪਾਈਥਨ ਟੀਮ(Python Team) ਨੂੰ ਬਰਖਾਸਤ ਕਰ ਦਿੱਤਾ ਹੈ। ਇਸ ਦਾ ਕਾਰਨ ਸਸਤੀ ਮਜ਼ਦੂਰੀ ਦੱਸਿਆ ਜਾ ਰਿਹਾ ਹੈ।

ਅਮਰੀਕਾ ਤੋਂ ਬਾਹਰ ਬਣਾਈ ਜਾਵੇਗੀ ਸਸਤੀ ਟੀਮ 

ਫ੍ਰੀ ਪ੍ਰੈੱਸ ਜਰਨਲ ਦੀ ਰਿਪੋਰਟ ਮੁਤਾਬਕ, ਗੂਗਲ ਨੇ ਆਪਣੀ ਪਾਈਥਨ ਟੀਮ ਨੂੰ ਸਿਰਫ ਇਸ ਲਈ ਕੱਢ ਦਿੱਤਾ ਹੈ ਕਿਉਂਕਿ ਉਨ੍ਹਾਂ ਦੀ ਤਨਖਾਹ ਜ਼ਿਆਦਾ ਸੀ। ਇਸ ਦੀ ਬਜਾਏ ਉਹ ਹੁਣ ਅਮਰੀਕਾ ਤੋਂ ਬਾਹਰ ਸਸਤੇ ਕਰਮਚਾਰੀਆਂ ਨਾਲ ਇਸ ਟੀਮ ਦਾ ਨਿਰਮਾਣ ਕਰੇਗਾ। ਮੰਨਿਆ ਜਾ ਰਿਹਾ ਹੈ ਕਿ ਨਵੀਂ ਟੀਮ ਜਰਮਨੀ ਦੇ ਮਿਊਨਿਖ 'ਚ ਬਣਾਈ ਜਾਵੇਗੀ। ਉੱਥੇ ਉਨ੍ਹਾਂ ਨੂੰ ਘੱਟ ਤਨਖਾਹ 'ਤੇ ਕਰਮਚਾਰੀ ਮਿਲਣਗੇ।

ਨੌਕਰੀ ਤੋਂ ਕੱਢੇ ਗਏ ਮੁਲਾਜ਼ਮ ਬੇਹੱਦ ਨਿਰਾਸ਼

ਗੂਗਲ ਪਾਈਥਨ ਟੀਮ ਦੇ ਇੱਕ ਸਾਬਕਾ ਮੈਂਬਰ ਨੇ ਲਿਖਿਆ ਕਿ ਉਸਨੇ ਦੋ ਦਹਾਕਿਆਂ ਤੱਕ ਗੂਗਲ ਵਿੱਚ ਕੰਮ ਕੀਤਾ। ਇਹ ਉਸਦਾ ਸਭ ਤੋਂ ਵਧੀਆ ਕੰਮ ਸੀ। ਹੁਣ ਉਹ ਛਾਂਟੀ ਕਾਰਨ ਬਹੁਤ ਨਿਰਾਸ਼ ਹੈ। ਇੱਕ ਹੋਰ ਕਰਮਚਾਰੀ ਨੇ ਲਿਖਿਆ ਕਿ ਉਸ ਨੂੰ ਬਹੁਤ ਦੁੱਖ ਹੈ ਕਿ ਸਾਡੇ ਮੈਨੇਜਰ ਸਮੇਤ ਸਾਡੀ ਪੂਰੀ ਟੀਮ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਹੁਣ ਸਾਡੀ ਥਾਂ ਵਿਦੇਸ਼ ਬੈਠੀ ਟੀਮ ਵੱਲੋਂ ਕੰਮ ਕੀਤਾ ਜਾਵੇਗਾ। ਇਹ ਪੂੰਜੀਵਾਦ ਦਾ ਮਾੜਾ ਪ੍ਰਭਾਵ ਹੈ। ਇਹ ਛੋਟੀ ਟੀਮ ਪਾਈਥਨ ਨਾਲ ਸਬੰਧਤ ਗੂਗਲ ਦੇ ਜ਼ਿਆਦਾਤਰ ਕੰਮ ਨੂੰ ਦੇਖਦੀ ਸੀ। ਇਸ ਦੇ ਬਾਵਜੂਦ ਉਨ੍ਹਾਂ ਨੂੰ ਸਸਤੀ ਮਜ਼ਦੂਰੀ ਕਾਰਨ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ।

ਕਈ ਵਿਭਾਗਾਂ ਵਿੱਚ ਹੋ ​​ਚੁੱਕੀ ਛਾਂਟੀ

ਬਿਜ਼ਨਸ ਇਨਸਾਈਡਰ ਦੀ ਇੱਕ ਰਿਪੋਰਟ ਦੇ ਅਨੁਸਾਰ, ਗੂਗਲ ਨੇ ਰੀਅਲ ਅਸਟੇਟ ਅਤੇ ਵਿੱਤ ਵਿਭਾਗਾਂ ਵਿੱਚ ਵੀ ਛਾਂਟੀ ਕੀਤੀ ਹੈ। ਗੂਗਲ ਦੇ ਵਿੱਤ ਮੁਖੀ ਰੂਥ ਪੋਰਾਟ ਨੇ ਇੱਕ ਈਮੇਲ ਰਾਹੀਂ ਕਰਮਚਾਰੀਆਂ ਨੂੰ ਸੂਚਿਤ ਕੀਤਾ ਕਿ ਕੰਪਨੀ ਪੁਨਰਗਠਨ ਕਰ ਰਹੀ ਹੈ। ਅਸੀਂ ਬੈਂਗਲੁਰੂ, ਮੈਕਸੀਕੋ ਸਿਟੀ ਅਤੇ ਡਬਲਿਨ ਵਿੱਚ ਵਿਕਾਸ 'ਤੇ ਧਿਆਨ ਕੇਂਦਰਿਤ ਕਰਨਾ ਚਾਹੁੰਦੇ ਹਾਂ। ਇਸ ਤੋਂ ਪਹਿਲਾਂ, ਗੂਗਲ ਨੇ ਹਜ਼ਾਰਾਂ ਕਰਮਚਾਰੀਆਂ ਨੂੰ ਇੰਜੀਨੀਅਰਿੰਗ, ਹਾਰਡਵੇਅਰ ਅਤੇ ਸਹਾਇਕ ਟੀਮਾਂ ਤੋਂ ਕੱਢ ਦਿੱਤਾ ਸੀ। ਕੰਪਨੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਤਕਨੀਕ 'ਤੇ ਨਿਵੇਸ਼ ਵਧਾਉਣ ਲਈ ਇਹ ਛਾਂਟੀ ਕੀਤੀ ਹੈ।

ਟਾਪ ਹੈਡਲਾਈਨ

ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ! ਦਿਵਾਲੀ ਤੋਂ ਪਹਿਲਾਂ ਸਰਕਾਰ ਨੇ ਬੋਨਸ ਦਾ ਕੀਤਾ ਐਲਾਨ
ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ! ਦਿਵਾਲੀ ਤੋਂ ਪਹਿਲਾਂ ਸਰਕਾਰ ਨੇ ਬੋਨਸ ਦਾ ਕੀਤਾ ਐਲਾਨ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
Bank News : ਇਹ ਬੈਂਕ ਵਿਕਣ ਜਾ ਰਿਹਾ ਹੈ, ਹੁਣ ਖਾਤਿਆਂ 'ਚ ਜਮ੍ਹਾਂ ਪੈਸਿਆਂ ਦਾ ਕੀ ਹੋਵੇਗਾ ?ਜਾਣੋ ਪੂਰਾ ਮਾਮਲਾ 
Bank News : ਇਹ ਬੈਂਕ ਵਿਕਣ ਜਾ ਰਿਹਾ ਹੈ, ਹੁਣ ਖਾਤਿਆਂ 'ਚ ਜਮ੍ਹਾਂ ਪੈਸਿਆਂ ਦਾ ਕੀ ਹੋਵੇਗਾ ?ਜਾਣੋ ਪੂਰਾ ਮਾਮਲਾ 
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget