Export Tax On Rice : ਦੇਸ਼ 'ਚ ਚੌਲਾਂ ਦੀਆਂ ਵਧਦੀਆਂ ਕੀਮਤਾਂ ਅਤੇ ਝੋਨੇ ਦੀ ਬਿਜਾਈ ਘੱਟ ਹੋਣ ਤੋਂ ਬਾਅਦ ਝਾੜ 'ਚ ਕਮੀ ਦੇ ਡਰ ਕਾਰਨ ਸਰਕਾਰ ਨੇ ਚੌਲਾਂ ਦੇ ਐਕਸਪੋਰਟ 'ਤੇ ਸਖਤੀ ਕਰਨ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਨੇ ਚੌਲਾਂ ਦੀ ਬਰਾਮਦ 'ਤੇ ਟੈਕਸ ਲਗਾ ਦਿੱਤਾ ਹੈ। ਵਿਦੇਸ਼ਾਂ 'ਚ ਚੌਲਾਂ ਦੀ ਬਰਾਮਦ 'ਤੇ 20 ਫੀਸਦੀ ਨਿਰਯਾਤ ਡਿਊਟੀ ਅਦਾ ਕਰਨੀ ਪਵੇਗੀ। ਇਸ ਨਾਲ ਹੁਣ ਚੌਲਾਂ ਨੂੰ ਵਿਦੇਸ਼ ਭੇਜਣਾ ਮਹਿੰਗਾ ਹੋ ਜਾਵੇਗਾ।

ਸਰਕਾਰ ਨੇ ਗੈਰ-ਬਾਸਮਤੀ ਚੌਲਾਂ ਦੀਆਂ ਕੁਝ ਕਿਸਮਾਂ ਦੀ ਬਰਾਮਦ 'ਤੇ 20 ਫੀਸਦੀ ਦਾ ਨਿਰਯਾਤ ਟੈਕਸ ਲਗਾਇਆ ਹੈ। ਇਨ੍ਹੀਂ ਦਿਨੀਂ ਚੌਲਾਂ ਦੀ ਬਰਾਮਦ ਵਧ ਗਈ ਸੀ। ਇਸ ਨੂੰ ਰੋਕਣ ਲਈ ਸਰਕਾਰ ਨੇ ਚੌਲਾਂ ਦੀ ਬਰਾਮਦ 'ਤੇ ਟੈਕਸ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ 9 ਸਤੰਬਰ 2022 ਤੋਂ ਲਾਗੂ ਹੋਵੇਗਾ। ਵਿੱਤ ਮੰਤਰਾਲੇ ਦੇ ਅਧੀਨ ਮਾਲ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ।

ਦਰਅਸਲ, ਖੁਰਾਕ ਸਪਲਾਈ ਮੰਤਰਾਲੇ ਦੀਆਂ ਸਿਫਾਰਸ਼ਾਂ ਤੋਂ ਬਾਅਦ ਸਰਕਾਰ ਨੇ ਇਹ ਫੈਸਲਾ ਲਿਆ ਹੈ। ਖੁਰਾਕ ਸਪਲਾਈ ਮੰਤਰਾਲੇ ਨੇ ਪੀਡੀਐਸ ਅਤੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਲਈ ਢੁਕਵਾਂ ਸਟਾਕ ਰੱਖਣ ਲਈ ਚੌਲਾਂ ਦੀ ਬਰਾਮਦ 'ਤੇ ਟੈਕਸ ਲਗਾਉਣ ਦੀ ਸਲਾਹ ਦਿੱਤੀ ਸੀ।

ਦੇਸ਼ ਦੇ ਕਈ ਇਲਾਕਿਆਂ 'ਚ ਮੀਂਹ ਨਾ ਪੈਣ ਕਾਰਨ ਝੋਨੇ ਦੀ ਬਿਜਾਈ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਇਸ ਸਾਲ ਚੌਲਾਂ ਦੀ ਪੈਦਾਵਾਰ 'ਚ ਵੱਡੀ ਕਮੀ ਆ ਸਕਦੀ ਹੈ। ਇਸੇ ਤਰ੍ਹਾਂ ਰੂਸ-ਯੂਕਰੇਨ ਯੁੱਧ ਕਾਰਨ ਪੂਰੀ ਦੁਨੀਆ ਵਿਚ ਕਣਕ ਦੀ ਘਾਟ ਪੈਦਾ ਹੋ ਗਈ ਹੈ, ਜਿਸ ਕਾਰਨ ਕਣਕ ਦੀਆਂ ਕੀਮਤਾਂ ਵਿਚ ਅਥਾਹ ਵਾਧਾ ਹੋਇਆ ਹੈ। ਕਣਕ ਮਹਿੰਗੀ ਹੋਣ ਕਾਰਨ ਆਟਾ ਅਤੇ ਇਸ ਤੋਂ ਬਣੇ ਉਤਪਾਦ ਮਹਿੰਗੇ ਹੋ ਗਏ ਹਨ, ਜਿਸ ਕਾਰਨ ਮਹਿੰਗਾਈ ਵਧ ਗਈ ਹੈ।

ਹੁਣ ਮਹਿੰਗਾਈ ਦੇ ਇਸ ਦੌਰ ਵਿੱਚ ਚੌਲਾਂ ਦਾ ਸੰਕਟ ਆ ਸਕਦਾ ਹੈ, ਜਿਸ ਦਾ ਸਾਹਮਣਾ ਪੂਰੀ ਦੁਨੀਆ ਨੂੰ ਕਰਨਾ ਪੈ ਸਕਦਾ ਹੈ। ਪੱਛਮੀ ਬੰਗਾਲ, ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਮੀਂਹ ਨਾ ਪੈਣ ਕਾਰਨ ਝੋਨੇ ਦੀ ਬਿਜਾਈ ਵਿੱਚ ਕਮੀ ਆਈ ਹੈ। ਪੂਰੇ ਵਿਸ਼ਵ ਵਿੱਚ ਚੌਲਾਂ ਦੇ ਕੁੱਲ ਵਪਾਰ ਦਾ 40 ਫੀਸਦੀ ਹਿੱਸਾ ਭਾਰਤ ਦਾ ਹੈ।


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।