ਨਵੀਂ ਦਿੱਲੀ: ਕੋਰੋਨਵਾਇਰਸ ਸੰਕਰਮਣ ਕਰਕੇ ਪੈਦਾ ਹੋਏ ਆਰਥਿਕ ਸੰਕਟ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਪੈਟਰੋਲ ਅਤੇ ਡੀਜ਼ਲ 'ਤੇ ਟੈਕਸ ਵਧਾ ਸਕਦੀ ਹੈ। ਸਰਕਾਰ ਵਲੋਂ ਦੋਵਾਂ ਬਾਲਣਾਂ 'ਤੇ ਐਕਸਾਈਜ਼ ਡਿਊਟੀ 3 ਤੋਂ ਵਧਾ ਕੇ 6 ਰੁਪਏ ਕੀਤੀ ਜਾ ਸਕਦੀ ਹੈ। ਆਈਏਐਨਐਸ ਦੀ ਇਕ ਰਿਪੋਰਟ ਮੁਤਾਬਕ, ਸਰਕਾਰ ਕੋਰੋਨਾ ਸੰਕਟ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਵਧੇਰੇ ਫੰਡ ਜੁਟਾਉਣ ਲਈ ਤਿਆਰੀ ਕਰ ਰਹੀ ਹੈ।

Pakistan - ਮਦਰਸੇ ਅੰਦਰ ਵੱਡਾ ਧਮਾਕਾ,7 ਦੀ ਮੋਤ, ਜਖਮੀਆਂ ਚੋਂ ਜਿਆਦਾ ਬੱਚੇ

ਸੂਤਰਾਂ ਮੁਤਾਬਕ ਆਬਕਾਰੀ ਡਿਊਟੀ ਤੈਅ ਕਰਨ ਲਈ ਸਰਕਾਰੀ ਪੱਧਰ 'ਤੇ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ ਅਤੇ ਇਸ ਦੀ ਤਰੀਕ 'ਤੇ ਜਲਦੀ ਹੀ ਫੈਸਲਾ ਲਿਆ ਜਾ ਸਕਦਾ ਹੈ। ਦਰਅਸਲ, ਐਕਸਾਈਜ਼ ਡਿਊਟੀ ਵਧਾਉਣ ਦੇ ਨਾਲ ਸਰਕਾਰ ਇਹ ਫੈਸਲਾ ਵੀ ਕਰਨਾ ਚਾਹੁੰਦੀ ਹੈ ਕਿ ਇਸ ਦਾ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ 'ਤੇ ਅਸਰ ਨਾ ਪਵੇ। ਸਰਕਾਰ ਦਾ ਮੰਨਣਾ ਹੈ ਕਿ ਜੇ ਅਜਿਹਾ ਹੁੰਦਾ ਹੈ ਤਾਂ ਦੇਸ਼ ਵਿਚ ਮਹਿੰਗਾਈ ਵਧੇਗੀ, ਜੋ ਕਿ ਆਰਥਿਕਤਾ ਲਈ ਚੰਗੇ ਸੰਕੇਤ ਨਹੀਂ ਹੋਣਗੇ।

ਮੌਜੂਦਾ ਸਮੇਂ 'ਚ ਗਲੋਬਲ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਲਗਪਗ 40 ਡਾਲਰ ਪ੍ਰਤੀ ਬੈਰਲ ਹੈ, ਜਦੋਂ ਕਿ ਇੱਕ ਮਹੀਨੇ ਪਹਿਲਾਂ 45 ਡਾਲਰ ਪ੍ਰਤੀ ਬੈਰਲ ਸੀ। ਦੱਸ ਦੇਈਏ ਕਿ ਇਸ ਸਾਲ ਮਾਰਚ ਦੇ ਮਹੀਨੇ ਵਿਚ ਕੇਂਦਰ ਸਰਕਾਰ ਨੇ ਸੰਸਦ ਤੋਂ ਪੈਟਰੋਲ 'ਤੇ 18 ਰੁਪਏ ਅਤੇ ਡੀਜ਼ਲ 'ਤੇ 12 ਰੁਪਏ ਐਕਸਾਈਜ਼ ਡਿਊਟੀ ਵਧਾਉਣ ਦਾ ਅਧਿਕਾਰ ਹਾਸਲ ਕਰ ਲਿਆ ਸੀ।

ਇਸ ਤੋਂ ਬਾਅਦ ਮਈ ਵਿਚ ਸਰਕਾਰ ਨੇ ਪੈਟਰੋਲ 'ਤੇ ਐਕਸਾਈਜ਼ ਡਿਊਟੀ ਵਿਚ 12 ਰੁਪਏ ਦਾ ਵਾਧਾ ਕੀਤਾ ਸੀ। ਇਸ ਤੋਂ ਇਲਾਵਾ ਡੀਜ਼ਲ ਵਿਚ 9 ਰੁਪਏ ਦਾ ਵਾਧਾ ਕੀਤਾ ਗਿਆ ਸੀ। ਹੁਣ ਸਰਕਾਰ ਇੱਕ ਵਾਰ ਫਿਰ ਪੈਟਰੋਲ 'ਤੇ ਐਕਸਾਈਜ਼ ਡਿਊਟੀ ਵਧਾ ਕੇ 6 ਰੁਪਏ ਕਰਨ 'ਤੇ ਵਿਚਾਰ ਕਰ ਰਹੀ ਹੈ। ਇਸ ਤੋਂ ਇਲਾਵਾ ਡੀਜ਼ਲ ਵਿਚ 3 ਰੁਪਏ ਦਾ ਵਾਧਾ ਕੀਤਾ ਜਾ ਸਕਦਾ ਹੈ।

Railway Recruitment: ਰੇਲਵੇ 'ਚ ਨੌਕਰੀ ਦੇ ਚਾਹਵਾਨਾਂ ਲਈ ਖੁਸ਼ਖ਼ਬਰੀ, ਮਿਲ ਸਕਦੀ 2 ਲੱਖ ਰੁਪਏ ਤੱਕ ਦੀ ਤਨਖਾਹ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904