MGNREGA Wage Rates Hike: ਕੇਂਦਰ ਸਰਕਾਰ (Central government) ਨੇ 'ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ' (Mahatma Gandhi National Rural Employment Guarantee Scheme- MNREGA) ਤਹਿਤ ਕੰਮ ਕਰਦੇ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਮਨਰੇਗਾ ਮਜ਼ਦੂਰੀ ਦਰ ਵਿੱਚ 3 ਤੋਂ 10 ਫੀਸਦੀ ਵਾਧਾ ਕੀਤਾ ਹੈ। ਵੀਰਵਾਰ (28 ਮਾਰਚ) ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਲੋਕ ਸਭਾ ਚੋਣਾਂ ਤੋਂ ਪਹਿਲਾਂ ਵਧੀ ਤਨਖਾਹ ਦੀ ਦਰ ਵਿੱਤੀ ਸਾਲ 2024-25 ਲਈ ਹੈ। ਮਨਰੇਗਾ ਮਜ਼ਦੂਰਾਂ (wages of MNREGA workers) ਲਈ ਨਵੀਂ ਉਜਰਤ ਦਰਾਂ 1 ਅਪ੍ਰੈਲ 2024 ਤੋਂ ਲਾਗੂ ਹੋਣਗੀਆਂ।
ਮਨਰੇਗਾ ਮਜ਼ਦੂਰੀ (MNREGA wages) ਵਿੱਚ ਵਾਧਾ ਚਾਲੂ ਵਿੱਤੀ ਸਾਲ ਵਿੱਚ ਕੀਤੇ ਵਾਧੇ ਵਾਂਗ ਹੀ ਹੈ। ਨੋਟੀਫਿਕੇਸ਼ਨ ਦੇ ਅਨੁਸਾਰ, 2023-24 ਦੇ ਮੁਕਾਬਲੇ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 2024-25 ਲਈ ਮਜ਼ਦੂਰੀ ਦਰ ਵਿੱਚ ਘੱਟੋ ਘੱਟ 3 ਫ਼ੀਸਦੀ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਗੋਆ ਵਿੱਚ ਮਜ਼ਦੂਰੀ ਸਭ ਤੋਂ ਵੱਧ ਵਧਾਈ ਗਈ ਹੈ। ਇੱਥੇ ਮਨਰੇਗਾ ਮਜ਼ਦੂਰੀ ਦਰਾਂ ਵਿੱਚ 10.6 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਸਰਕਾਰ ਨੇ ਇਹ ਦਰਾਂ ਅਜਿਹੇ ਸਮੇਂ ਵਿੱਚ ਵਧਾ ਦਿੱਤੀਆਂ ਹਨ ਜਦੋਂ ਪੱਛਮੀ ਬੰਗਾਲ ਵਰਗੇ ਰਾਜਾਂ ਤੋਂ ਫੰਡ ਰੋਕਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ।