ਦਰਅਸਲ ਸਰਕਾਰ ਦੀ ਖੇਡ ਇਹ ਹੈ ਕਿ ਕੋਰੋਨਾ ਕਰਕੇ ਅੰਤਰਰਾਸ਼ਟਰੀ ਮਾਰਕੀਟ ਵਿੱਚ ਕੱਚੇ ਤੇਲ ਦੀ ਕੀਮਤ ਘੱਟ ਗਈ ਹੈ ਅਤੇ ਤੁਹਾਨੂੰ ਇਸਦਾ ਲਾਭ ਨਹੀਂ ਮਿਲੇਗਾ। ਐਕਸਾਈਜ਼ ਡਿਊਟੀ ਲਾ ਕੇ ਸਰਕਾਰ ਇਸ ਲਾਭ ਨੂੰ ਆਪਣੇ ਖਾਤੇ 'ਚ ਪਾ ਰਹੀ ਹੈ।
ਦੁਨੀਆ 'ਚ ਕੱਚੇ ਤੇਲ ਦੀਆਂ ਕੀਮਤਾਂ ਘਟੀਆਂ, ਪਰ ਸਰਕਾਰ ਨੇ ਡੀਜ਼ਲ-ਪੈਟਰੋਲ ਦੀ ਕੀਮਤਾਂ ਤਿੰਨ ਰੁਪਏ ਪ੍ਰਤੀ ਲੀਟਰ ਵਧਾਈ
ਏਬੀਪੀ ਸਾਂਝਾ | 14 Mar 2020 11:08 AM (IST)
ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਘੱਟ ਗਈ ਹਨ, ਪਰ ਤੁਹਾਨੂੰ ਇਸਦਾ ਲਾਭ ਨਹੀਂ ਮਿਲੇਗਾ। ਦੇਸ਼ 'ਚ ਡੀਜ਼ਲ ਅਤੇ ਪੈਟਰੋਲ ਦੀ ਕੀਮਤਾਂ ਘੱਟ ਨਹੀਂ ਹੋਏਗੀ।
ਪੁਰਾਣੀ ਤਸਵੀਰ
ਨਵੀਂ ਦਿੱਲੀ: ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਤਿੰਨ ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਵਧਾ ਦਿੱਤੀ ਹੈ। ਕੌਮਾਂਤਰੀ ਪੱਧਰ 'ਤੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ ਤੋਂ ਲਾਭ ਲੈਣ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਸ਼ਨੀਵਾਰ ਨੂੰ ਸਰਕਾਰ ਨੇ ਇਹ ਕਦਮ ਚੁੱਕਿਆ ਹੈ। ਇੱਕ ਅਧਿਕਾਰਤ ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਪੈਟਰੋਲ 'ਤੇ ਖਾਸ ਐਕਸਾਈਜ਼ ਡਿਊਟੀ ਦੋ ਰੁਪਏ ਪ੍ਰਤੀ ਲੀਟਰ ਵਧਾ ਕੇ ਅੱਠ ਰੁਪਏ ਕਰ ਦਿੱਤੀ ਗਈ ਹੈ, ਜਦਕਿ ਡੀਜ਼ਲ 'ਤੇ ਇਹ ਦੋ ਰੁਪਏ ਵਧਾ ਕੇ ਚਾਰ ਰੁਪਏ ਪ੍ਰਤੀ ਲੀਟਰ ਕੀਤੀ ਗਈ ਹੈ। ਇਸ ਤੋਂ ਇਲਾਵਾ ਪੈਟਰੋਲ ਅਤੇ ਡੀਜ਼ਲ 'ਤੇ ਰੋਡ ਸੈੱਸ ਵੀ 1 ਰੁਪਏ ਪ੍ਰਤੀ ਲੀਟਰ ਵਧਾ ਕੇ 10 ਰੁਪਏ ਕਰ ਦਿੱਤਾ ਗਿਆ ਹੈ। ਐਕਸਾਈਜ਼ ਡਿਊਟੀ 'ਚ ਵਾਧੇ ਦਾ ਨਤੀਜਾ ਆਮ ਤੌਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੇ ਰੂਪ ਵਿਚ ਆਉਂਦਾ ਹੈ। ਪਰ ਇਸ ਨੂੰ ਅੰਤਰਰਾਸ਼ਟਰੀ ਦਰਾਂ ਵਿੱਚ ਆਈ ਗਿਰਾਵਟ ਦੇ ਅਨੁਸਾਰ ਐਡਜਸਟ ਕੀਤਾ ਜਾਵੇਗਾ ਤੇ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਵੇਗਾ। ਜਾਣੋ ਸਰਕਾਰ ਦੀ ਪੂਰੀ ਖੇਡ: