ਵਿੱਤ ਮੰਤਰਾਲੇ ਨੇ ਇੱਕ ਬਿਆਨ ਵਿਚ ਕਿਹਾ, “ਇਸ ਚੋਂ 23 ਸੂਬਿਆਂ ਨੂੰ 5,516.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਤਿੰਨ ਕੇਂਦਰ ਸ਼ਾਸਤ ਪ੍ਰਦੇਸ਼ਾਂ ਦਿੱਲੀ, ਜੰਮੂ-ਕਸ਼ਮੀਰ ਅਤੇ ਪੁਡੂਚੇਰੀ ਨੂੰ 483.40 ਕਰੋੜ ਰੁਪਏ ਜਾਰੀ ਕੀਤੇ ਗਏ ਹਨ।”
ਸਰਕਾਰ ਨੇ ਸੂਬਿਆਂ ਨੂੰ ਦਿੱਤੀ ਸੌਗਾਤ, ਜੀਐਸਟੀ ਮੁਆਵਜ਼ੇ ਦੀ 6,000 ਕਰੋੜ ਰੁਪਏ ਦੀ ਦਸਵੀਂ ਕਿਸ਼ਤ ਜਾਰੀ
ਏਬੀਪੀ ਸਾਂਝਾ | 05 Jan 2021 05:30 AM (IST)
ਵਿੱਤ ਮੰਤਰਾਲੇ ਨੇ ਇੱਕ ਬਿਆਨ ਵਿਚ ਕਿਹਾ, “ਇਸ ਚੋਂ 23 ਸੂਬਿਆਂ ਨੂੰ 5,516.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਤਿੰਨ ਕੇਂਦਰ ਸ਼ਾਸਤ ਪ੍ਰਦੇਸ਼ਾਂ ਦਿੱਲੀ, ਜੰਮੂ-ਕਸ਼ਮੀਰ ਅਤੇ ਪੁਡੂਚੇਰੀ ਨੂੰ 483.40 ਕਰੋੜ ਰੁਪਏ ਜਾਰੀ ਕੀਤੇ ਗਏ ਹਨ।”
ਸੰਕੇਤਕ ਤਸਵੀਰ
ਨਵੀਂ ਦਿੱਲੀ: ਵਿੱਤ ਮੰਤਰਾਲੇ (Finance Ministry) ਨੇ ਸੂਬਿਆਂ ਦੇ ਵਸਤੂ ਅਤੇ ਸੇਵਾਵਾਂ ਟੈਕਸ (GST) ਮੁਆਵਜ਼ੇ ਵਿੱਚ ਕਮੀ ਦੀ ਪੂਰਤੀ ਲਈ ਸੋਮਵਾਰ ਨੂੰ 6,000 ਕਰੋੜ ਰੁਪਏ ਦੀ ਦਸਵੀਂ ਹਫਤਾਵਾਰੀ ਕਿਸ਼ਤ ਜਾਰੀ ਕੀਤੀ। ਇਸ ਤਰ੍ਹਾਂ ਹੁਣ ਤੱਕ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ 60,000 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਹ ਵੀ ਦੱਸ ਦਈਏ ਕਿ ਜੀਐਸਟੀ ਲਾਗੂ ਹੋਣ ਕਾਰਨ ਰਾਜਾਂ ਦੇ ਮਾਲੀਏ ਵਿੱਚ 1.10 ਲੱਖ ਕਰੋੜ ਰੁਪਏ ਦੀ ਕਮੀ ਦੀ ਪੂਰਤੀ ਲਈ ਕੇਂਦਰ ਨੇ ਅਕਤੂਬਰ ਵਿੱਚ ਇੱਕ ਵਿਸ਼ੇਸ਼ ਕਰਜ਼ਾ ਸਹੂਲਤ ਸ਼ੁਰੂ ਕੀਤੀ ਸੀ। ਇਸ ਸਹੂਲਤ ਤਹਿਤ ਕੇਂਦਰ ਨਾਲ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਲੋਂ ਕਰਜ਼ੇ ਲਏ ਜਾਂਦੇ ਹਨ। ਬਾਕੀ ਪੰਜ ਸੂਬਿਆਂ ਅਰੁਣਾਚਲ ਪ੍ਰਦੇਸ਼, ਮਨੀਪੁਰ, ਮਿਜ਼ੋਰਮ, ਨਾਗਾਲੈਂਡ ਅਤੇ ਸਿੱਕਮ ਵਿੱਚ ਜੀਐਸਟੀ ਲਾਗੂ ਕਰਨ ਨਾਲ ਉਨ੍ਹਾਂ ਦੇ ਮਾਲੀਏ ਵਿੱਚ ਕੋਈ ਗਿਰਾਵਟ ਨਹੀਂ ਆਈ। ਬਿਆਨੀ ਵਿੱਚ ਕਿਹਾ ਗਿਆ ਹੈ ਕਿ ਇਸ ਹਫ਼ਤੇ ਕਰਜ਼ਾ 4.15 ਫੀਸਦ ਵਿਆਜ ‘ਤੇ ਲਿਆ ਗਿਆ। ਹੁਣ ਤੱਕ ਕੇਂਦਰ ਸਰਕਾਰ ਨੇ ਇਸ ਸਹੂਲਤ ਤਹਿਤ ਔਸਤਨ 4.68 ਪ੍ਰਤੀਸ਼ਤ ਦੇ ਹਿਸਾਬ ਨਾਲ 60,000 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਹੁਣ ਤੱਕ ਕੇਂਦਰ ਵੱਲੋਂ ਸੂਬਿਆਂ ਨੂੰ 23 ਅਕਤੂਬਰ, 2 ਨਵੰਬਰ, 9 ਨਵੰਬਰ, 23 ਨਵੰਬਰ, 1 ਦਸੰਬਰ, 7 ਦਸੰਬਰ, 14 ਦਸੰਬਰ, 21 ਦਸੰਬਰ, 28 ਦਸੰਬਰ, 2020 ਅਤੇ 4 ਜਨਵਰੀ, 2021 ਨੂੰ ਕਿਸ਼ਤਾਂ ਜਾਰੀ ਗਈਆਂ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904