GST Council

  : ਗੁਡਜ਼ ਐਂਡ ਸਰਵਿਸਿਜ਼ ਟੈਕਸ ਯਾਨੀ ਜੀਐਸਟੀ ਕੌਂਸਲ ਦੀ 49ਵੀਂ ਮੀਟਿੰਗ ਅੱਜ ਨਵੀਂ ਦਿੱਲੀ ਵਿੱਚ ਮੁਕੰਮਲ ਹੋ ਗਈ ਅਤੇ ਜੀਐਸਟੀ ਕੌਂਸਲ ਦੀ ਇਸ ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ 'ਚ ਹੋਈ ਇਸ ਬੈਠਕ 'ਚ ਅਪੀਲੀ ਟ੍ਰਿਬਿਊਨਲ ਦੇ ਗਠਨ ਤੋਂ ਇਲਾਵਾ ਪਾਨ ਮਸਾਲਾ ਅਤੇ ਗੁਟਖਾ 'ਤੇ ਜੀਐੱਸਟੀ 'ਤੇ ਵੀ ਚਰਚਾ ਕੀਤੀ ਗਈ ਹੈ।


 GST ਕੌਂਸਲ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਕੀਤੇ ਵੱਡੇ ਐਲਾਨ
 




ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਜੀਐਸਟੀ ਕੌਂਸਲ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕੀਤਾ ,ਜਿਸ ਵਿੱਚ ਉਸਨੇ ਕਿਹਾ ਕਿ ਰਾਜਾਂ ਨੂੰ 5 ਸਾਲਾਂ ਤੋਂ ਬਕਾਇਆ ਪੂਰਾ ਜੀਐਸਟੀ ਮੁਆਵਜ਼ਾ ਜਾਂ ਜੀਐਸਟੀ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਇਸ ਤਹਿਤ 16982 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਜੀਐਸਟੀ ਕੌਂਸਲ ਦੀ ਮੀਟਿੰਗ ਵਿੱਚ ਇਨ੍ਹਾਂ ਉੱਤੇ ਫੈਸਲਾ ਲਿਆ ਗਿਆ ਹੈ। ਦਿੱਲੀ, ਤਾਮਿਲਨਾਡੂ, ਉੱਤਰ ਪ੍ਰਦੇਸ਼, ਕਰਨਾਟਕ ਸਮੇਤ ਕਈ ਰਾਜਾਂ ਦੇ ਜੀਐਸਟੀ ਮੁਆਵਜ਼ੇ ਬਾਰੇ ਵੀ ਜਾਣਕਾਰੀ ਦਿੱਤੀ ਗਈ।






ਇਨ੍ਹਾਂ ਵਸਤਾਂ 'ਤੇ ਘਟਿਆ ਜੀਐਸਟੀ ਰੇਟ 


ਵਿੱਤ ਮੰਤਰੀ ਨੇ ਦੱਸਿਆ ਕਿ ਪੈਨਸਿਲ ਸ਼ਾਰਪਨਰਾਂ 'ਤੇ ਜੀਐਸਟੀ ਦੀ ਦਰ 18 ਫੀਸਦੀ ਤੋਂ ਘਟਾ ਕੇ 12 ਫੀਸਦੀ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਆਮ ਲੋਕਾਂ ਲਈ ਪੈਨਸਿਲ ਸ਼ਾਰਪਨਰ ਖਰੀਦਣਾ ਸਸਤਾ ਹੋ ਜਾਵੇਗਾ।

ਇਸ ਤੋਂ ਇਲਾਵਾ ਗੁੜ ਜਾਂ ਤਰਲ ਗੁੜ (ਰਾਬ) 'ਤੇ ਜੀਐਸਟੀ ਦੀ ਦਰ ਵੀ ਘਟਾ ਕੇ ਜ਼ੀਰੋ ਕੀਤੀ ਜਾ ਰਹੀ ਹੈ, ਜੋ ਪਹਿਲਾਂ 18 ਫੀਸਦੀ ਸੀ। ਜੇਕਰ ਇਸ ਨੂੰ ਖੁੱਲਾ ਵੇਚਿਆ ਜਾਂਦਾ ਹੈ ਤਾਂ ਇਸ 'ਤੇ ਜੀਰੋ ਫੀਸਦੀ ਜੀਐਸਟੀ ਲੱਗੇਗਾ, ਜੋ ਪਹਿਲਾਂ 18 ਫੀਸਦੀ ਸੀ। ਜੇਕਰ ਇਸ ਤਰਲ ਗੁੜ ਨੂੰ ਪੈਕ ਜਾਂ ਲੇਬਲ ਵਾਲੇ ਤਰੀਕੇ ਨਾਲ ਵੇਚਿਆ ਜਾਂਦਾ ਹੈ ਤਾਂ ਇਸ 'ਤੇ 5% ਜੀਐਸਟੀ ਲਗਾਇਆ ਜਾਵੇਗਾ। ਇਸ ਤਰ੍ਹਾਂ ਤਰਲ ਗੁੜ ਦੀ ਪ੍ਰਚੂਨ ਵਿਕਰੀ 'ਤੇ ਜੀਐਸਟੀ ਖ਼ਤਮ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਘੋਸ਼ਣਾ ਕੀਤੀ ਕਿ ਟਿਕਾਊ ਕੰਟੇਨਰਾਂ ਨਾਲ ਜੁੜੇ ਟੈਗਸ, ਟਰੈਕਿੰਗ ਡਿਵਾਈਸਾਂ ਅਤੇ ਡਾਟਾ ਲੌਗਰਸ 'ਤੇ ਜੀਐਸਟੀ ਘਟਾ ਦਿੱਤਾ ਗਿਆ ਹੈ। ਇਸ ਨੂੰ 18 ਫੀਸਦੀ ਤੋਂ ਘਟਾ ਕੇ ਜ਼ੀਰੋ ਕਰ ਦਿੱਤਾ ਗਿਆ ਹੈ। ਹਾਲਾਂਕਿ, ਕੁਝ ਸ਼ਰਤਾਂ ਨੂੰ ਲਾਗੂ ਕਰਨਾ ਜ਼ਰੂਰੀ ਹੈ। 

 

ਇਹ ਵੀ ਪੜ੍ਹੋ : ਫ਼ਤਹਿਗੜ੍ਹ ਸਾਹਿਬ ਵਿਖੇ ਮਜ਼ਦੂਰ ਪਰਿਵਾਰ ਦੀ 14 ਸਾਲਾ ਨਾਬਾਲਿਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ

ਦੋ ਜੀਓਐਮ ਦੀਆਂ ਰਿਪੋਰਟਾਂ ਨੂੰ ਸਵੀਕਾਰ ਕਰ ਲਿਆ ਗਿਆ ਹੈ - ਵਿੱਤ ਮੰਤਰੀ


ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਮੰਤਰੀਆਂ ਦੇ ਦੋ ਸਮੂਹਾਂ ਦੀਆਂ ਰਿਪੋਰਟਾਂ ਨੂੰ ਸਵੀਕਾਰ ਕਰ ਲਿਆ ਗਿਆ ਹੈ। ਇਨ੍ਹਾਂ ਨੂੰ ਇਸ ਤੱਥ ਨਾਲ ਵਿਚਾਰਿਆ ਗਿਆ ਹੈ ਕਿ ਇਸ ਵਿਚ ਹੋਰ ਮਾਮੂਲੀ ਸੋਧਾਂ ਕੀਤੀਆਂ ਜਾ ਸਕਦੀਆਂ ਹਨ। ਸਬੰਧਤ ਬਿੱਲਾਂ ਦੀ ਭਾਸ਼ਾ ਵਿੱਚ ਮਾਮੂਲੀ ਤਬਦੀਲੀਆਂ ਕਰਨ ਦੀ ਸੰਭਾਵਨਾ ਨੂੰ ਵੀ ਮੰਨਿਆ ਗਿਆ ਹੈ।