ਨਵੀਂ ਦਿੱਲੀ: ਟੌਪ ਦੀ ਹਾਊਸਿੰਗ ਫਾਇਨਾਂਸ ਕੰਪਨੀ ਐਚਡੀਐਫਸੀ ਨੇ ਸ਼ੁੱਕਰਵਾਰ ਨੂੰ ਕਰਜ਼ਾ ਲੈਣ ਵਾਲਿਆਂ ਲਈ ਵੱਡੀ ਰਾਹਤ ਦਾ ਐਲਾਨ ਕੀਤਾ ਹੈ। ਕੰਪਨੀ ਨੇ ਵਿਆਜ ਦਰਾਂ ‘ਚ 0.20 ਫੀਸਦ ਦੀ ਕਟੌਤੀ ਕੀਤੀ ਹੈ। ਐਚਡੀਐਫਸੀ ਨੇ ਇਹ ਫੈਸਲਾ ਸਟੇਟ ਬੈਂਕ ਆਫ਼ ਇੰਡੀਆ ਵਰਗੇ ਬੈਂਕਾਂ ਵੱਲੋਂ ਵਿਆਜ ਦਰਾਂ ਵਿੱਚ ਕਟੌਤੀ ਕਰਨ ਤੋਂ ਬਾਅਦ ਲਿਆ ਹੈ।

ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ

ਐਚਡੀਐਫਸੀ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ, “ਐਚਡੀਐਫਸੀ ਨੇ ਹਾਊਸਿੰਗ ਕਰਜ਼ਿਆਂ ‘ਤੇ ਆਪਣੀ ਰਿਟੇਲ ਪ੍ਰਾਈਮ ਲੈਂਡਿੰਗ ਰੇਟ (ਆਰਪੀਐਲਆਰ) ਨੂੰ 0.20% ਘਟਾ ਦਿੱਤਾ ਹੈ। ਇਹ 12 ਜੂਨ 2020 ਤੋਂ ਲਾਗੂ ਹੋਵੇਗਾ।” ਕੰਪਨੀ ਨੇ ਕਿਹਾ ਹੈ ਕਿ ਵਿਆਜ ਦਰਾਂ ਵਿੱਚ ਕੀਤੀ ਗਈ ਇਸ ਕਟੌਤੀ ਨਾਲ ਐਚਡੀਐਫਸੀ ਦੇ ਸਾਰੇ ਮੌਜੂਦਾ ਪ੍ਰਚੂਨ ਘਰੇਲੂ ਲੋਨ ਤੇ ਨਾਨ-ਹੋਮ ਲੋਨ ਗਾਹਕਾਂ ਨੂੰ ਫਾਇਦਾ ਮਿਲੇਗਾ।

ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ

ਕੰਪਨੀ ਨੇ ਕਿਹਾ ਹੈ ਕਿ ਮੌਜੂਦਾ ਤਨਖਾਹ ਵਾਲੇ ਹੋਮ ਲੋਨ ਗਾਹਕਾਂ ਲਈ ਵਿਆਜ ਦੀਆਂ ਨਵੀਆਂ ਦਰਾਂ 7.65-7.95 ਫੀਸਦ ਦੇ ਵਿਚਕਾਰ ਰਹਿਣਗੀਆਂ। ਪਿਛਲੇ ਕੁਝ ਮਹੀਨਿਆਂ ਵਿੱਚ ਪੂਰੇ ਬੈਂਕਿੰਗ ਪ੍ਰਣਾਲੀ ਵਿੱਚ ਵਿਆਜ ਦਰਾਂ ਵਿੱਚ ਕਾਫੀ ਕਮੀ ਆਈ ਹੈ ਕਿਉਂਕਿ ਕੇਂਦਰੀ ਬੈਂਕ ਨੇ ਅਰਥਚਾਰੇ ਦੀ ਸੁਸਤ ਰਫਤਾਰ ਨੂੰ ਤੇਜ਼ ਕਰਨ ਲਈ ਮੁੱਖ ਨੀਤੀਗਤ ਦਰਾਂ ਵਿੱਚ ਭਾਰੀ ਕਟੌਤੀ ਕੀਤੀ ਹੈ।

ਰਿਜ਼ਰਵ ਬੈਂਕ ਆਫ ਇੰਡੀਆ ਨੇ ਕੋਵਿਡ-19 ਦੇ ਇਸ ਸੰਕਟ ਦੌਰਾਨ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਪਿਛਲੇ ਮਹੀਨੇ ਰੈਪੋ ਰੇਟ ਵਿੱਚ 0.40 ਫੀਸਦ ਕਟੌਤੀ ਕੀਤੀ ਸੀ। ਇਸ ਦੇ ਨਾਲ ਰੈਪੋ ਰੇਟ 4 ਪ੍ਰਤੀਸ਼ਤ ਦੇ ਇਤਿਹਾਸਕ ਹੇਠਲੇ ਪੱਧਰ ਤੇ ਪਹੁੰਚ ਗਿਆ।

ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ