Sleepers Challan: ਦੇਸ਼ 'ਚ ਦੋਪਹੀਆ ਵਾਹਨ ਸਵਾਰਾਂ ਲਈ ਸੁਰੱਖਿਆ ਦੇ ਕਈ ਨਿਯਮ ਬਣਾਏ ਗਏ ਹਨ, ਪਰ ਹੈਰਾਨੀ ਦੀ ਗੱਲ ਇਹ ਹੈ ਕਿ ਜ਼ਿਆਦਾਤਰ ਮੋਟਰਸਾਈਕਲ ਸਵਾਰ ਟ੍ਰੈਫ਼ਿਕ ਨਿਯਮਾਂ ਤੋਂ ਜਾਣੂ ਨਹੀਂ ਹਨ। ਇੱਥੇ ਅਸੀਂ ਤੁਹਾਨੂੰ ਇੱਕ ਅਜਿਹਾ ਨਿਯਮ ਦੱਸ ਰਹੇ ਹਾਂ ਕਿ ਤੁਸੀਂ ਚੱਪਲਾਂ ਪਾ ਕੇ ਮੋਟਰਸਾਈਕਲ ਨਹੀਂ ਚਲਾ ਸਕਦੇ। ਜੇਕਰ ਅਜਿਹਾ ਹੁੰਦਾ ਹੈ ਤਾਂ ਟ੍ਰੈਫਿਕ ਪੁਲਿਸ ਤੁਹਾਡਾ ਚਲਾਨ ਕੱਟ ਸਕਦੀ ਹੈ।
ਕਿੰਨਾ ਕੱਟਿਆ ਜਾਵੇਗਾ ਚਲਾਨ?
ਮੋਟਰ ਵਹੀਕਲ ਐਕਟ ਦੇ ਤਹਿਤ ਚੱਪਲਾਂ, ਸੈਂਡਲ ਜਾਂ ਫਲੋਟਰਸ ਨਾਲ ਮੋਟਰਸਾਈਕਲ ਚਲਾਉਣਾ ਅਪਰਾਧ ਮੰਨਿਆ ਜਾਂਦਾ ਹੈ। ਇਸ ਦੇ ਪਿੱਛੇ ਕਾਰਨ ਇਹ ਹੈ ਕਿ ਇਸ ਤਰ੍ਹਾਂ ਦੇ ਫੁਟਵੀਅਰ ਕਾਰਨ ਪਕੜ ਕਮਜ਼ੋਰ ਹੁੰਦੀ ਹੈ ਤੇ ਪੈਰ ਫਿਸਲ ਸਕਦਾ ਹੈ। ਇਸ ਦੇ ਨਾਲ ਹੀ ਮੋਟਰਸਾਈਕਲ 'ਤੇ ਗਿਅਰ ਸ਼ਿਫਟ ਕਰਦੇ ਸਮੇਂ ਇਸ ਕਿਸਮ ਦੇ ਫੁਟਵੀਅਰ ਤੋਂ ਪੈਰ ਫਿਸਲਣ ਦੀ ਸੰਭਾਵਨਾ ਰਹਿੰਦੀ ਹੈ, ਜਿਸ ਨਾਲ ਦੁਰਘਟਨਾ ਹੋ ਸਕਦੀ ਹੈ। ਅਜਿਹੇ 'ਚ ਬਾਈਕ ਮਾਲਕ ਦਾ 1000 ਰੁਪਏ ਤੱਕ ਦਾ ਚਲਾਨ ਕੱਟਿਆ ਜਾ ਸਕਦਾ ਹੈ।
ਬਾਈਕ 'ਤੇ ਡਰੈੱਸ ਕੋਡ ਦਾ ਰੱਖਣਾ ਪੈਂਦਾ ਧਿਆਨ
ਇਸ ਤੋਂ ਇਲਾਵਾ ਡਰਾਈਵਰ ਲਈ ਬਾਈਕ ਚਲਾਉਂਦੇ ਸਮੇਂ ਸਹੀ ਡਰੈੱਸ ਕੋਡ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਉਦਾਹਰਨ ਲਈ ਮੋਟਰਸਾਈਕਲ ਦੀ ਸਵਾਰੀ ਕਰਦੇ ਸਮੇਂ ਪੈਂਟ, ਕਮੀਜ਼ ਜਾਂ ਟੀ-ਸ਼ਰਟ ਪਹਿਨਣੀ ਚਾਹੀਦੀ ਹੈ। ਉਹ ਸਰੀਰ ਦਾ ਪੂਰੀ ਤਰ੍ਹਾਂ ਢਕਿਆ ਹੋਣਾ ਚਾਹੀਦਾ ਹੈ।
ਕਿਸੇ ਵੀ ਦੁਰਘਟਨਾ ਦੀ ਸਥਿਤੀ 'ਚ ਇਹ ਕੱਪੜੇ ਸਰੀਰ ਨੂੰ ਕੁਝ ਹੱਦ ਤੱਕ ਸੁਰੱਖਿਅਤ ਰੱਖ ਸਕਦੇ ਹਨ। ਜੇਕਰ ਤੁਸੀਂ ਇਸ ਨਿਯਮ ਨੂੰ ਨਜ਼ਰਅੰਦਾਜ਼ ਕਰਦੇ ਹੋ ਤਾਂ ਤੁਹਾਡਾ 2000 ਰੁਪਏ ਤੱਕ ਦਾ ਚਲਾਨ ਕੱਟਿਆ ਜਾ ਸਕਦਾ ਹੈ। ਇਸ ਲਈ ਬਾਈਕ ਚਲਾਉਂਦੇ ਸਮੇਂ ਇਨ੍ਹਾਂ ਨਿਯਮਾਂ ਦੀ ਜ਼ਰੂਰ ਪਾਲਣਾ ਕਰੋ।
ਦੱਸ ਦਈਏ ਕਿ ਵਿਸ਼ਵ ਬੈਂਕ ਅਨੁਸਾਰ ਦੇਸ਼ 'ਚ ਹਰ ਸਾਲ ਕਰੀਬ 1.5 ਲੱਖ ਲੋਕ ਸੜਕ ਹਾਦਸਿਆਂ 'ਚ ਮਰਦੇ ਹਨ। ਹਰ 4 ਮਿੰਟ 'ਚ ਇੱਕ ਵਿਅਕਤੀ ਹਾਦਸੇ 'ਚ ਆਪਣੀ ਜਾਨ ਗੁਆ ਦਿੰਦਾ ਹੈ। ਇੱਕ ਅੰਕੜੇ ਅਨੁਸਾਰ ਹਾਦਸਿਆਂ 'ਚ ਮਰਨ ਵਾਲਿਆਂ 'ਚ ਜ਼ਿਆਦਾਤਰ ਦੋਪਹੀਆ ਵਾਹਨ ਸਵਾਰ ਹੀ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ