ਪੜਚੋਲ ਕਰੋ

Indian Economy: IMF ਨੇ ਘਟਾਇਆ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ 6 ਫੀਸਦੀ ਤੋਂ ਹੇਠਾਂ, 2023-24 'ਚ GDP ਹੋ ਸਕਦੈ 5.9 ਫੀਸਦੀ

India GDP Data: IMF ਦਾ ਅਨੁਮਾਨ ਹੈ ਕਿ ਜੀਡੀਪੀ 5.9 ਫੀਸਦੀ 'ਤੇ ਰਹਿ ਸਕਦੀ ਹੈ ਜਦਕਿ ਆਰਬੀਆਈ ਨੇ 6.5 ਫੀਸਦੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

IMF Cuts India GDP Forcast: ਅੰਤਰਰਾਸ਼ਟਰੀ ਮੁਦਰਾ ਫੰਡ (ਆਈਐਮਐਫ) ਨੇ ਵਿੱਤੀ ਸਾਲ 2023-24 ਲਈ ਭਾਰਤ ਦੇ ਜੀਡੀਪੀ ਅਨੁਮਾਨ ਨੂੰ ਘਟਾ ਦਿੱਤਾ ਹੈ। IMF (International Monetary Fund) ਨੇ ਆਪਣੇ ਅਨੁਮਾਨ ਵਿੱਚ 20 ਆਧਾਰ ਅੰਕਾਂ ਦੀ ਕਟੌਤੀ ਕਰਦੇ ਹੋਏ, ਜੀਡੀਪੀ ਵਿਕਾਸ ਦਰ ਨੂੰ ਘਟਾ ਕੇ 5.9 ਪ੍ਰਤੀਸ਼ਤ ਕਰ ਦਿੱਤਾ ਹੈ।

ਅੰਤਰਰਾਸ਼ਟਰੀ ਮੁਦਰਾ ਫੰਡ ਦੁਆਰਾ ਚਾਲੂ ਵਿੱਤੀ ਸਾਲ ਲਈ ਜੀਡੀਪੀ ਦਾ ਅਨੁਮਾਨ ਭਾਰਤੀ ਰਿਜ਼ਰਵ ਬੈਂਕ ਦੇ 6.5 ਪ੍ਰਤੀਸ਼ਤ ਦੇ ਅਨੁਮਾਨ ਤੋਂ ਬਹੁਤ ਘੱਟ ਹੈ। ਹਾਲਾਂਕਿ ਕਈ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਭਾਰਤੀ ਅਰਥਵਿਵਸਥਾ 6 ਫੀਸਦੀ ਦੀ ਦਰ ਨਾਲ ਵਧੇਗੀ। ਆਪਣੀ ਤਾਜ਼ਾ ਵਿਸ਼ਵ ਆਰਥਿਕ ਆਉਟਲੁੱਕ ਰਿਪੋਰਟ ਵਿੱਚ, IMF ਨੇ ਵਿੱਤੀ ਸਾਲ 2024-25 ਲਈ ਭਾਰਤ ਦੇ ਆਰਥਿਕ ਵਿਕਾਸ ਦੇ ਅਨੁਮਾਨ ਨੂੰ ਘਟਾ ਦਿੱਤਾ ਹੈ। IMF ਨੇ ਆਪਣੇ ਆਰਥਿਕ ਵਿਕਾਸ ਦਰ ਦੇ ਪੂਰਵ ਅਨੁਮਾਨ ਨੂੰ 50 ਆਧਾਰ ਅੰਕ 6.8 ਫੀਸਦੀ ਤੋਂ ਘਟਾ ਕੇ 6.3 ਫੀਸਦੀ ਕਰ ਦਿੱਤਾ ਹੈ। ਆਈਐਮਐਫ ਨੇ 2022-23 ਵਿੱਚ ਭਾਰਤ ਦੀ ਆਰਥਿਕ ਵਿਕਾਸ ਦਰ 6.8 ਪ੍ਰਤੀਸ਼ਤ ਰਹਿਣ ਦਾ ਅਨੁਮਾਨ ਲਗਾਇਆ ਸੀ, ਜਦੋਂ ਕਿ ਅੰਕੜਾ ਮੰਤਰਾਲੇ ਦਾ ਮੰਨਣਾ ਹੈ ਕਿ ਡੀਜੀਪੀ 7 ਪ੍ਰਤੀਸ਼ਤ ਹੋ ਸਕਦਾ ਹੈ।

IMF ਵੱਲੋਂ ਆਲਮੀ ਆਰਥਿਕ ਵਿਕਾਸ ਦਰ ਦੇ ਆਪਣੇ ਅਨੁਮਾਨ ਦੀ ਸਮੀਖਿਆ ਕਰਨ ਤੋਂ ਬਾਅਦ ਕੀਤੀ ਗਈ ਕਟੌਤੀ ਤੋਂ ਬਾਅਦ ਭਾਰਤ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ ਗਿਆ ਹੈ। ਵਿਸ਼ਵ ਅਰਥਵਿਵਸਥਾ 2023 ਵਿੱਚ 2.8 ਪ੍ਰਤੀਸ਼ਤ ਦੀ ਦਰ ਨਾਲ ਵਧੇਗੀ, ਫਿਰ 2024 ਵਿੱਚ ਇਸ ਦੇ 3 ਪ੍ਰਤੀਸ਼ਤ ਦੀ ਦਰ ਨਾਲ ਵਧਣ ਦੀ ਉਮੀਦ ਹੈ। ਆਈਐਮਐਫ ਨੇ ਜਨਵਰੀ ਦੇ ਅਨੁਮਾਨਾਂ ਦੇ ਮੁਕਾਬਲੇ 10 ਆਧਾਰ ਅੰਕਾਂ ਦੀ ਕਟੌਤੀ ਕੀਤੀ ਹੈ।

ਅਮਰੀਕਾ 'ਚ ਬੈਂਕਾਂ ਦੇ ਢਹਿ ਜਾਣ ਅਤੇ ਸਵਿਟਜ਼ਰਲੈਂਡ 'ਚ UPS ਨੂੰ ਕ੍ਰੈਡਿਟ ਸੂਇਸ ਦੇ ਬੇਲਆਊਟ ਦੇ ਬਾਰੇ 'ਚ IMF ਨੇ ਆਪਣੀ ਰਿਪੋਰਟ 'ਚ ਕਿਹਾ ਕਿ ਜੇਕਰ ਮਹਿੰਗਾਈ ਘੱਟ ਰਹੀ ਹੈ ਤਾਂ ਵਿਕਾਸ ਸਥਿਰ ਹੈ। ਅਜਿਹੀ ਸਥਿਤੀ ਵਿੱਚ, 2023 ਦੀ ਸ਼ੁਰੂਆਤ ਵਿੱਚ, ਅੰਤਰਿਮ ਸੰਕੇਤ ਹਨ ਕਿ ਵਿਸ਼ਵ ਅਰਥਵਿਵਸਥਾ ਦੀ ਨਰਮ ਉਤਰਾਈ ਹੋ ਸਕਦੀ ਹੈ। IMF ਨੇ ਅਮਰੀਕੀ ਅਰਥਵਿਵਸਥਾ ਦੀ ਵਿਕਾਸ ਦਰ 'ਚ 20 ਆਧਾਰ ਅੰਕ ਵਧ ਕੇ 2.8 ਫੀਸਦੀ ਹੋਣ ਦੀ ਭਵਿੱਖਬਾਣੀ ਕੀਤੀ ਹੈ, ਜਦਕਿ 2024 'ਚ ਵਿਕਾਸ ਦਰ 3 ਫੀਸਦੀ ਹੋ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget